Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

April 29, 2026 06:27 PM
Rozana Sehaj times
ਕੋਟਕਪੂਰਾ  :  ਰਾਘਵ ਚੱਢਾ ’ਤੇ ਭਰੋਸਾ ਕਰਕੇ ਪੰਜਾਬ ਦੀ ਜਨਤਾ ਨੇ ਰਾਜ ਸਭਾ ਲਈ ਚੁਣਇਆ ਸੀ ਤਾਂ ਜੋ ਪੰਜਾਬ ਦੇ ਮੁੱਦੇ ਚੁੱਕ ਕੇ ਰਾਜ ਸਭਾ ਅੰਦਰ ਪੰਜਾਬ ਦੇ ਪੱਖ ਰੱਖੇ ਜਾ ਸਕਣ ਪਰ ਪਿਛਲੇ ਦਿਨੀ ਉਸਨੇ ਆਪਣੇ ਸਾਥੀਆਂ ਸਮੇਤ ਸਮੁੱਚੇ ਪੰਜਾਬ ਵਾਸੀਆਂ ਦੀਆਂ ਆਸਾਂ/ਉਮੀਦਾਂ ’ਤੇ ਪਾਣੀ ਫੇਰਦਿਆਂ ਹੋਇਆਂ ਭਾਜਪਾ ਵਿੱਚ ਰਲੇਵਾਂ ਕਰਕੇ ਪੰਜਾਬ ਦਾ ਗਦਾਰ ਹੋਣ ਦਾ ਸਬੂਤ ਪੇਸ਼ ਕੀਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਿਹਾ ਕਿ ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪੱਧਰ ’ਤੇ ਪੰਜਾਬ ਦੇ ਲੋਕਾਂ ਲਈ ਕੰਮ ਕਰ ਰਹੀ ਹੈ ਤੇ ਹਰ ਸਹੂਲਤ ਪੰਜਾਬ ਵਾਸੀਆਂ ਲਈ ਮੁਹੱਈਆ ਕਰਵਾਉਣ ਲਈ ਹਮੇਸ਼ਾਂ ਤੱਤਪਰ ਰਹਿੰਦੀ ਹੈ। ਉਹਨਾਂ ਆਖਿਆ ਕਿ ‘ਆਪ’ ਵੱਲੋਂ ਪੰਜਾਬ ਅੰਦਰ ਕੀਤੀ ਜਾ ਰਹੀ ਅਵਲ ਦਰਜੇ ਦੀ ਕਾਰਜਸ਼ੈਲੀ ਦੇ ਡਰ ਕਾਰਨ ਭਾਰਤੀ ਜਨਤਾ ਪਾਰਟੀ ਲਗਾਤਾਰ ਆਮ ਆਦਮੀ ਦੇ ਲੀਡਰਾਂ ’ਤੇ ਦਬਾਅ ਪਾ ਕੇ ਆਪਣੇ ਨਾਲ ਰਲੇਵਾਂ ਕਰਵਾ ਰਹੀ ਹੈ। ਸੰਦੀਪ ਕੰਮੇਆਣਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਜਿੱਥੇ ਸਮੁੱਚੇ ਪੰਜਾਬ ਵਾਸੀ ਇਹਨਾਂ ਗੱਦਾਰਾਂ ਨੂੰ ਕਦੀ ਵੀ ਮੂੰਹ ਨਹੀਂ ਲਾਉਣਗੇ, ਉੱਥੇ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ ਦੇਣ ਲਈ ਵੀ ਤਿਆਰ ਬਰ ਤਿਆਰ ਬੈਠੇ ਹਨ। ਇਸ ਮੌਕੇ ਸੰਦੀਪ ਸਿੰਘ ਕੰਮੇਆਣਾ ਨਾਲ ਬਲਾਕ ਪ੍ਰਧਾਨ ਗੁਰਦੀਪ ਸ਼ਰਮਾ ਅਤੇ ਮਨਜੀਤ ਸ਼ਰਮਾ ਜਿਲਾ ਜਨਰਲ ਸਕੱਤਰ ਸ਼ੋਸ਼ਲ ਮੀਡੀਆ ਕੋਟਕਪੂਰਾ ਵੀ ਹਾਜਰ ਸਨ।

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ