Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

April 29, 2026 07:05 PM
Rozana Sehaj times

ਚੰਡੀਗੜ੍ਹ : ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਇਹ ਹੁਣ ਸੂਬੇ ਦੀਆਂ ਸਰਹੱਦਾਂ ਤੱਕ ਫੈਲ ਚੁੱਕੀ ਹੈ, ਜਿੱਥੇ ਇੱਕ ਸ਼ਾਂਤ ਪਰ ਕਾਫ਼ੀ ਰਣਨੀਤਿਕ ਜੰਗ ਲੜੀ ਜਾ ਰਹੀ ਹੈ। 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਪੰਜਾਬ ਪੁਲਿਸ 'ਸੁਰੱਖਿਆ ਦੀ ਦੂਜੀ ਕਤਾਰ'—ਇੱਕ ਡੂੰਘੀ, ਤਕਨੀਕ-ਅਧਾਰਿਤ ਸੁਰੱਖਿਆ ਵਿਵਸਥਾ, ਨੂੰ ਤੇਜ਼ੀ ਨਾਲ ਮਜ਼ਬੂਤ ਕਰ ਰਹੀ ਹੈ ਜਿਸਦਾ ਉਦੇਸ਼ ਸਰਹੱਦ ਪਾਰ ਨਾਲ ਜੁੜੇ ਅਪਰਾਧਕ ਨੈਟਵਰਕਾਂ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਜਿੱਥੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਵੱਲੋਂ ਅੰਤਰਰਾਸ਼ਟਰੀ ਸਰਹੱਦ ਦੀ ਰੱਖਿਆ ਕੀਤੀ ਜਾਂਦੀ ਹੈ, ਉੱਥੇ ਪੰਜਾਬ ਪੁਲਿਸ ਇਹ ਯਕੀਨੀ ਬਣਾ ਰਹੀ ਹੈ ਕਿ ਜੇਕਰ ਕੋਈ ਤਸਕਰੀ ਵਾਲੀ ਸਮੱਗਰੀ ਸੂਬੇ ਵਿੱਚ ਆ ਵੀ ਜਾਵੇ, ਤਾਂ ਉਹ ਅੱਗੇ ਨਾ ਵਧ ਸਕੇ। ਅੰਕੜੇ ਵੀ ਇਸ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਨੂੰ ਸਪੱਸ਼ਟ ਕਰਦੇ ਹਨ।
ਸਰਹੱਦੀ ਪੱਟੀ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜਿਸ ਨਾਲ ਸੰਵੇਦਨਸ਼ੀਲ ਪਿੰਡਾਂ ਅਤੇ ਰਾਸਤਿਆਂ ‘ਤੇ ਨਿਗਰਾਨੀ ਦਾ ਇੱਕ ਮਜ਼ਬੂਤ ਜਾਲ ਵਿਛਾਇਆ ਗਿਆ ਹੈ। ਇਸ ਤੋਂ ਇਲਾਵਾ, ਸਰਹੱਦੀ ਜ਼ਿਲ੍ਹਿਆਂ ਦੇ 41 ਥਾਣਿਆਂ ਨੂੰ ਵੀ ਸੀਸੀਟੀਵੀ ਕਵਰੇਜ ਹੇਠ ਲਿਆਂਦਾ ਗਿਆ ਹੈ, ਜੋ ਨਿਗਰਾਨੀ ਅਤੇ ਤੁਰੰਤ ਕਾਰਵਾਈ ਲਈ ਲਾਮਬੰਦ ਕੀਤੇ ਗਏ ਹਨ। ਪਰ ਇਹ ਸਿਰਫ਼ ਨਿਗਰਾਨੀ ਵਧਾਉਣ ਬਾਰੇ ਨਹੀਂ, ਸਗੋਂ ਇਸਨੂੰ ਪ੍ਰਭਾਵਸ਼ਾਲੀ ਬਣਾਉਣ ਦੀ ਰਣਨੀਤੀ ਹੈ। ਜ਼ਮੀਨੀ ਪੱਧਰ ‘ਤੇ ਹੁਣ ਹੋਰ ਸਖ਼ਤ ਅਤੇ ਗੈਰ ਅਨੁਮਾਨਿਤ ਢੰਗ ਨਾਲ ਰੀਅਲ-ਟਾਈਮ ਖੁਫ਼ੀਆ ਜਾਣਕਾਰੀ ‘ਤੇ ਆਧਾਰਿਤ ਨਾਕੇ ਲਗਾਏ ਜਾ ਰਹੇ ਹਨ। ਵਾਹਨਾਂ ਦੀ ਜਾਂਚ ਹੁਣ ਰੁਟੀਨ ਨਹੀਂ ਰਹੀ, ਸਗੋਂ ਟੀਚਾਗਤ ਅਤੇ ਸੂਚਨਾ ਆਧਾਰਿਤ ਹੋ ਗਈ ਹੈ। ਖ਼ਾਸ ਕਰਕੇ ਉਹਨਾਂ ਜ਼ਿਲ੍ਹਿਆਂ ਵਿੱਚ ਐਂਟੀ-ਡਰੋਨ ਨਿਗਰਾਨੀ ਤੇਜ਼ ਕੀਤੀ ਗਈ ਹੈ, ਜਿੱਥੇ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸੁਹੈਲ ਕਾਸਿਮ ਮੀਰ ਨੇ ਕਿਹਾ, “ਸੁਰੱਖਿਆ ਦੀ ਦੂਜੀ ਕਤਾਰ ਉਹ ਜਗ੍ਹਾ ਹੈ ਜਿੱਥੇ ਅਪਰਾਧਕ ਲੜੀ ਨੂੰ ਤੋੜਿਆ ਜਾਂਦਾ ਹੈ। ਜਿੱਥੇ ਪਹਿਲੀ ਕਤਾਰ ਸਰਹੱਦ ਨੂੰ ਸੀਲ ਕਰਦੀ ਹੈ ਅਤੇ ਉੱਥੇ ਹੀ ਸੁਰੱਖਿਆ ਦੀ ਦੂਜੀ ਕਤਾਰ ਸਾਡੇ ਖੇਤਰ ਵਿੱਚ ਕਿਸੇ ਵੀ ਉਲੰਘਣਾ ਨੂੰ ਤੁਰੰਤ ਰੋਕ ਦਿੰਦੀ ਹੈ। ਸਾਡੇ ਨਾਕੇ ਹੁਣ ਸਧਾਰਣ ਚੈਕ-ਪੋਸਟ ਨਹੀਂ ਰਹੇ, ਇਹ ਖੁਫ਼ੀਆ ਜਾਣਕਾਰੀ ਦੇ ਅਧਾਰ ‘ਤੇ ਲਗਾਏ ਜਾਂਦੇ ਹਨ ਅਤੇ ਮੁਕੰਮਲ ਤਸਦੀਕ ਕੀਤੀ ਜਾਣਕਾਰੀ ਦੇ ਆਧਾਰ ‘ਤੇ ਸਥਾਪਿਤ ਕੀਤੇ ਜਾਂਦੇ ਹਨ।” ਉਨ੍ਹਾਂ ਨੇ ਅੱਗੇ ਕਿਹਾ, “ਪਿੰਡ ਪੱਧਰ ਦੀਆਂ ਰੱਖਿਆ ਕਮੇਟੀਆਂ ਅਤੇ ਸਥਾਨਕ ਨੈੱਟਵਰਕ ਸੁਰੱਖਿਆ ਢਾਂਚੇ ਦਾ ਹਿੱਸਾ ਬਣ ਚੁੱਕੇ ਹਨ, ਜਿਸ ਨਾਲ ਜ਼ਮੀਨੀ ਗਤੀਵਿਧੀਆਂ ‘ਤੇ ਨਿਗਰਾਨੀ ਬਣੀ ਰਹਿੰਦੀ ਹੈ। ਅਸੀਂ ਨਿਰੰਤਰ ਢਾਂਚਾ, ਨਿਗਰਾਨੀ ਪ੍ਰਣਾਲੀ, ਲਾਮਬੰਦੀ ਅਤੇ ਤੁਰੰਤ ਪ੍ਰਤੀਕਿਰਿਆ ਸਮਰੱਥਾ ਨੂੰ ਮਜ਼ਬੂਤ ਕਰ ਰਹੇ ਹਾਂ, ਤਾਂ ਜੋ ਇਹ ਕਤਾਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਤੁਰੰਤ ਖ਼ਤਮ ਕਰਨ ਵਿੱਚ ਮਦਦ ਕਰੇ।” ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਦੂਜੀ ਕਤਾਰ ਦੀ ਮਜ਼ਬੂਤੀ ਸੂਬੇ ਦੀ ਐਂਟੀ-ਗੈਂਗਸਟਰ ਰਣਨੀਤੀ ਦਾ ਕੇਂਦਰ ਹੈ। ਉਹਨਾਂ ਨੇ ਕਿਹਾ, “ਅਸੀਂ ਪੁਲਿਸਿੰਗ ਵਿੱਚ ਡੂੰਘਾਈ ਲਿਆ ਰਹੇ ਹਾਂ। ਸਾਡਾ ਧਿਆਨ ਪੂਰੇ ਨੈਟਵਰਕ—ਸਰਹੱਦ ਪਾਰੋਂ ਸਪਲਾਈ ਤੋਂ ਲੈ ਕੇ ਆਖਰੀ ਪੜਾਅ ਦੀ ਡਿਲੀਵਰੀ ਤੱਕ — ਨੂੰ ਤੋੜਨ ‘ਤੇ ਕੇਂਦਰਿਤ ਹੈ। ਸੁਰੱਖਿਆ ਦੀ ਦੂਜੀ ਕਤਾਰ ਇਹ ਯਕੀਨੀ ਬਣਾਉਂਦੀ ਹੈ ਕਿ ਜੇ ਕੋਈ ਕੋਸ਼ਿਸ਼ ਵੀ ਕੀਤੀ ਜਾਂਦੀ ਹੈ, ਤਾਂ ਉਹ ਸ਼ੁਰੂਆਤੀ ਪੜਾਅ ‘ਤੇ ਹੀ ਪਤਾ ਲੱਗ ਜਾਵੇ ਅਤੇ ਇਸ ਨੂੰ ਤੁਰੰਤ ਨਾਕਾਮ ਕੀਤਾ ਜਾਵੇ।” ਪੰਜਾਬ ਦੀ ਪੁਲਿਸਿੰਗ ਪ੍ਰਣਾਲੀ ‘ਤੇ ਨਜ਼ਰ ਰੱਖਣ ਵਾਲਿਆਂ ਲਈ ਇਹ ਇੱਕ ਸਪੱਸ਼ਟ ਬਦਲਾਅ ਦੀ ਨਿਸ਼ਾਨੀ ਹੈ। ਇਹ ਬਦਲਾਅ ਦਰਸਾਉਂਦਾ ਹੈ ਕਿ ਹੁਣ ਅਪਰਾਧ ਹੋਣ ਤੋਂ ਬਾਅਦ ਕਾਰਵਾਈ ਕਰਨ ਦੀ ਬਜਾਏ, ਉਸ ਨੂੰ ਪਹਿਲਾਂ ਹੀ ਰੋਕਣ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਨਸ਼ੀਲੇ ਪਦਾਰਥ ਅਤੇ ਹਥਿਆਰ ਸੁੱਟਣ ਵਾਲੇ ਹਰ ਇੱਕ ਡਰੋਨ ਨੂੰ ਰੋਕਣਾ, ਹਰ ਸ਼ੱਕੀ ਵਾਹਨ ਦੀ ਪਛਾਣ ਅਤੇ ਸੀਸੀਟੀਵੀ ਰਾਹੀਂ ਹਰ ਗਤੀਵਿਧੀ ਦੀ ਨਿਗਰਾਨੀ ਉਸ ਪੂਰੇ ਨੈਟਵਰਕ ਨੂੰ ਕਮਜ਼ੋਰ ਕਰਦੀ ਹੈ ਜੋ ਗੈਂਗਸਟਰਾਂ ਦੀ ਸਹਾਇਤਾ ਕਰਦਾ ਹੈ ਜੋ ਅਕਸਰ ਵਿਦੇਸ਼ਾਂ ਤੋਂ ਇਹਨਾਂ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ। ਇਸ ਪਹਿਲਕਦਮੀ ਦਾ ਇੱਕ ਹੋਰ ਮਹੱਤਵਪੂਰਨ ਪੱਖ ਇਹ ਹੈ ਕਿ ਸਰਹੱਦੀ ਪਿੰਡ ਹੁਣ ਕਮਜ਼ੋਰ ਕੜੀ ਨਹੀਂ ਰਹੇ, ਸਗੋਂ ਪੁਲਿਸਿੰਗ ਦੇ ਸਾਥੀ ਬਣ ਰਹੇ ਹਨ। ਸਥਾਨਕ ਖੁਫ਼ੀਆ ਜਾਣਕਾਰੀ ਨੂੰ ਹੌਲੀ-ਹੌਲੀ ਪੁਲਿਸ ਪ੍ਰਣਾਲੀ ਵਿੱਚ ਜੋੜਿਆ ਜਾ ਰਿਹਾ ਹੈ। ਪਿੰਡ ਪੱਧਰੀ ਨਿਗਰਾਨੀ ਅਤੇ ਭਾਈਚਾਰਕ ਨੈੱਟਵਰਕ ਹੁਣ ਅਹਿਮ ਜਾਣਕਾਰੀ ਦੇ ਰਹੇ ਹਨ, ਜਿਸ ਨਾਲ ਸੁਰੱਖਿਆ ਦੀ ਦੂਜੀ ਕਤਾਰ ਹੋਰ ਮਜ਼ਬੂਤ ਹੋ ਰਹੀ ਹੈ।
ਇਹ ਰਣਨੀਤੀ ਪੜਾਅਦਾਰ, ਸੋਚੀ-ਸਮਝੀ ਅਤੇ ਬੇਹੱਦ ਪ੍ਰਭਾਵਸ਼ਾਲੀ ਹੈ। ਪਹਿਲਾਂ ਸਵਾਲ ਹੁੰਦਾ ਸੀ ਕਿ ਗੋਲੀ ਕਿਸਨੇ ਚਲਾਈ, ਪਰ ਹੁਣ ਸਵਾਲ ਹੈ—ਹਥਿਆਰ ਉੱਥੇ ਤੱਕ ਪਹੁੰਚਿਆ ਕਿਵੇਂ? 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਵਿੱਚ ਤੇਜ਼ੀ ਆਉਣ ਨਾਲ, ਪੰਜਾਬ ਦੀ ਸੁਰੱਖਿਆ ਦੀ ਦੂਜੀ ਕਤਾਰ—ਇੱਕ ਗੁਪਤ ਦੀਵਾਰ, ਜੋ ਨਾ ਸਿਰਫ਼ ਖ਼ਤਰੇ ਨੂੰ ਰੋਕਦੀ ਹੈ, ਸਗੋਂ ਉਨ੍ਹਾਂ ਦੇ ਪਿੱਛੇ ਦੇ ਨੈੱਟਵਰਕ ਨੂੰ ਵੀ ਖ਼ਤਮ ਕਰ ਦਿੰਦੀ ਹੈ—ਹੁਣ ਇੱਕ ਅਹਿਮ ਮੋਰਚਾ ਬਣ ਕੇ ਉਭਰ ਰਹੀ ਹੈ।

Have something to say? Post your comment

 

More in Chandigarh

ਓਪੋ ਇੰਡੀਆ ਨੇ ਲਾਂਚ ਕੀਤੀ ‘ਸੈਲਫੀ ਚੈਂਪੀਅਨ’ ਐਫ33 ਸੀਰੀਜ਼, ਮਿਡ-ਰੇਂਜ ਵਿੱਚ ਕੈਮਰਾ ਅਤੇ ਮਜ਼ਬੂਤੀ ‘ਤੇ ਦਿੱਤਾ ਖਾਸ ਧਿਆਨ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ