Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

April 29, 2026 07:08 PM
Rozana Sehaj times
ਚੰਡੀਗੜ੍ਹ : ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਵੱਲੋਂ ਅੱਜ ਸੂਬੇ ਭਰ ਦੇ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ ਅਤੇ ਸ਼ਹਿਰੀ ਵਿਕਾਸ) ਨੂੰ ਮਲੇਰੀਆ, ਡੇਂਗੂ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਆਪੋ-ਆਪਣੇ ਖੇਤਰਾਂ ਵਿੱਚ ਵਿਆਪਕ ਫੌਗਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਡੇਂਗੂ ਅਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਅਜਿਹੀਆਂ ਹੋਰ ਬਿਮਾਰੀਆਂ ਜਨਤਕ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰਦੀਆਂ ਹਨ ਅਤੇ ਜੇਕਰ ਇਹਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਨਾ ਕੀਤਾ ਜਾਵੇ ਤਾਂ ਕੀਮਤੀ ਜਾਨਾਂ ਦਾ ਨੁਕਸਾਨ ਹੋ ਸਕਦਾ ਹੈ। ਜਨਤਕ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਰੋੜਾ ਨੇ ਤੁਰੰਤ ਫੌਗਿੰਗ ਮੁਹਿੰਮਾਂ ਸ਼ੁਰੂ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਇਹ ਕਾਰਜ ਨਿਯਮਤ ਢੰਗ ਨਾਲ ਕੀਤੇ ਜਾਣ ਅਤੇ ਅਕਤੂਬਰ ਤੱਕ ਚੱਲਣ ਵਾਲੇ ਪੀਕ ਸੀਜ਼ਨ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖਣ ਅਤੇ ਕੀਤੀ ਗਈ ਕਾਰਵਾਈ ਬਾਰੇ ਜਲਦ ਤੋਂ ਜਲਦ ਵਿਸਤ੍ਰਿਤ ਰਿਪੋਰਟਾਂ ਉਨ੍ਹਾਂ ਦੇ ਦਫ਼ਤਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜਵਾਬਦੇਹੀ ਅਤੇ ਸਮੇਂ ਸਿਰ ਲਾਗੂਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

Have something to say? Post your comment

 

More in Chandigarh

ਓਪੋ ਇੰਡੀਆ ਨੇ ਲਾਂਚ ਕੀਤੀ ‘ਸੈਲਫੀ ਚੈਂਪੀਅਨ’ ਐਫ33 ਸੀਰੀਜ਼, ਮਿਡ-ਰੇਂਜ ਵਿੱਚ ਕੈਮਰਾ ਅਤੇ ਮਜ਼ਬੂਤੀ ‘ਤੇ ਦਿੱਤਾ ਖਾਸ ਧਿਆਨ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ