Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

April 29, 2026 07:14 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਤੇ ਅਣਵਿਆਹੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਦਿੱਤੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਦੇਸ਼ ਪ੍ਰਤੀ ਸੇਵਾ ਅਤੇ ਤਿਆਗ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਨੂੰ ਤਰਜੀਹ ਦੇ ਰਹੀ ਹੈ।
 

Have something to say? Post your comment

 

More in Chandigarh

ਓਪੋ ਇੰਡੀਆ ਨੇ ਲਾਂਚ ਕੀਤੀ ‘ਸੈਲਫੀ ਚੈਂਪੀਅਨ’ ਐਫ33 ਸੀਰੀਜ਼, ਮਿਡ-ਰੇਂਜ ਵਿੱਚ ਕੈਮਰਾ ਅਤੇ ਮਜ਼ਬੂਤੀ ‘ਤੇ ਦਿੱਤਾ ਖਾਸ ਧਿਆਨ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ