Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

April 29, 2026 07:17 PM
Rozana Sehaj times

ਚੰਡੀਗੜ੍ਹ : ਬੱਚਿਆਂ ਦੀਆਂ ਖਿੜਦੀਆਂ ਮੁਸਕਾਨਾਂ ਅਤੇ ਖੁਸ਼ੀਆਂ ਨਾਲ ਅੱਜ ਛੱਤਬੀੜ ਚਿੜੀਆਘਰ ਦਾ ਮਾਹੌਲ ਰੌਣਕਮਈ ਹੋ ਗਿਆ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਨਾਜੁਕ ਹਾਲਾਤਾਂ ਵਿੱਚ ਰਹਿੰਦੇ ਬੱਚਿਆਂ ਨਾਲ ਸਨੇਹੀ ਅਤੇ ਯਾਦਗਾਰ ਮੁਲਾਕਾਤ ਕੀਤੀ। ਬੱਚਿਆਂ ਨੇ ਚਿੜੀਆਘਰ ਦਾ ਦੌਰਾ ਕਰਦਿਆਂ ਖੁੱਲ੍ਹ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ, ਜਦਕਿ ਮੰਤਰੀ ਨੇ ਵੀ ਉਨ੍ਹਾਂ ਨਾਲ ਬੈਠ ਕੇ ਪਿਆਰ ਨਾਲ ਗੱਲਾਂ ਕਰਦਿਆਂ ਉਨ੍ਹਾਂ ਦੇ ਦਿਲ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ। ਇਸ ਦੌਰਾਨ ਮੰਤਰੀ ਨੇ ਬੱਚਿਆਂ ਨਾਲ ਇਕੱਠੇ ਬੈਠ ਕੇ ਦੁਪਹਿਰ ਦਾ ਭੋਜਨ ਵੀ ਕੀਤਾ, ਜਿਸ ਨਾਲ ਬੱਚਿਆਂ ਵਿੱਚ ਖੁਸ਼ੀ ਅਤੇ ਆਪਣੇਪਣ ਦੀ ਭਾਵਨਾ ਹੋਰ ਮਜ਼ਬੂਤ ਹੋਈ ਅਤੇ ਸਮਾਗਮ ਨੂੰ ਇਕ ਪਰਿਵਾਰਕ ਮਾਹੌਲ ਮਿਲਿਆ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ “ਪ੍ਰੋਜੈਕਟ ਮੁਸਕੁਰਾਹਟ” ਸਿਰਫ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਉਹਨਾਂ ਬੱਚਿਆਂ ਲਈ ਉਮੀਦ ਦੀ ਮਜ਼ਬੂਤ ਕਿਰਨ ਹੈ, ਜਿਨ੍ਹਾਂ ਨੇ ਕੋਵਿਡ-19 ਮਹਾਮਾਰੀ, ਬਾੜਾਂ ਜਾਂ ਹੋਰ ਕੁਦਰਤੀ ਆਫਤਾਂ ਕਾਰਨ ਆਪਣੇ ਮਾਪਿਆਂ ਜਾਂ ਸਹਾਰਾ ਗੁਆ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬੱਚਾ ਆਪਣੇ ਸੁਪਨਿਆਂ ਤੋਂ ਵੰਚਿਤ ਨਾ ਰਹੇ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਸਿਰਫ ਆਰਥਿਕ ਮਦਦ ਹੀ ਨਹੀਂ, ਸਗੋਂ ਗੁਣਵੱਤਾ ਵਾਲੀ ਸਿੱਖਿਆ, ਸਿਹਤ ਸੇਵਾਵਾਂ, ਆਯੁਸ਼ਮਾਨ ਭਾਰਤ ਹੇਠ ਸਿਹਤ ਬੀਮਾ, ਮਨੋਵਿਗਿਆਨਿਕ ਕੌਂਸਲਿੰਗ ਅਤੇ ਹੁਨਰ ਵਿਕਾਸ ਵਰਗੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਬੱਚਿਆਂ ਨੂੰ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਪ੍ਰਾਪਤ ਹੁੰਦਾ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਬੱਚਿਆਂ ਦੇ ਭਵਿੱਖ ਨੂੰ ਮਜ਼ਬੂਤ ਆਧਾਰ ਦੇਣ ਲਈ ਵਿਸ਼ੇਸ਼ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ 23 ਸਾਲ ਦੀ ਉਮਰ ਪੂਰੀ ਕਰਨ ਉਪਰੰਤ 10 ਲੱਖ ਰੁਪਏ ਦੀ ਰਕਮ ਦਿੱਤੀ ਜਾਵੇਗੀ, ਤਾਂ ਜੋ ਉਹ ਆਪਣੇ ਪੈਰਾਂ ‘ਤੇ ਖੜ੍ਹੇ ਹੋ ਕੇ ਆਤਮਨਿਰਭਰ ਜੀਵਨ ਦੀ ਸ਼ੁਰੂਆਤ ਕਰ ਸਕਣ। ਇਸ ਤੋਂ ਇਲਾਵਾ, ਸਕੂਲੀ ਸਿੱਖਿਆ ਨੂੰ ਨਿਰਵਿਘਨ ਜਾਰੀ ਰੱਖਣ ਲਈ ਪ੍ਰਤੀ ਸਾਲ 20,000 ਰੁਪਏ ਦੀ ਵਿੱਤੀ ਸਹਾਇਤਾ ਅਤੇ ਬਾਲਗ ਹੋਣ ਤੱਕ 4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਤਤਕਾਲ ਸਹਾਇਤਾ ਦੇ ਨਾਲ-ਨਾਲ ਇਨ੍ਹਾਂ ਬੱਚਿਆਂ ਨੂੰ ਸਿੱਖਿਆ ਅਤੇ ਆਰਥਿਕ ਮਜ਼ਬੂਤੀ ਰਾਹੀਂ ਮਜ਼ਬੂਤ ਅਤੇ ਆਤਮਨਿਰਭਰ ਭਵਿੱਖ ਵੱਲ ਅੱਗੇ ਵਧਾਉਣਾ ਹੈ।
ਮੰਤਰੀ ਨੇ ਕਿਹਾ ਕਿ ਯੋਜਨਾ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਚਿਆਂ ਦੀ ਪਛਾਣ, ਚਾਇਲਡ ਵੈਲਫੇਅਰ ਕਮੇਟੀ ਵੱਲੋਂ ਪ੍ਰਮਾਣਿਕਤਾ ਅਤੇ ਸਿੱਧੀ ਲਾਭ ਅਦਾਇਗੀ ਤੱਕ ਹਰ ਪੜਾਅ ਨੂੰ ਸੁਚੱਜੇ ਢੰਗ ਨਾਲ ਨਿਭਾਇਆ ਜਾ ਰਿਹਾ ਹੈ। ਨਾਲ ਹੀ ਨਿਰੰਤਰ ਨਿਗਰਾਨੀ ਰਾਹੀਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਬੱਚੇ ਨੂੰ ਪੂਰਾ ਸਹਾਰਾ ਮਿਲੇ। ਉਨ੍ਹਾਂ ਅੰਕੜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਕਾਰਨ 43 ਬੱਚੇ ਅਨਾਥ ਹੋਏ ਅਤੇ 4 ਬੱਚੇ ਬਾੜਾਂ ਨਾਲ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਨੂੰ ਯੋਜਨਾ ਅਧੀਨ ਲਿਆ ਗਿਆ ਹੈ। ਇਨ੍ਹਾਂ ਵਿੱਚੋਂ 42 ਬੱਚਿਆਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਵਿੱਤੀ ਮਦਦ ਅਤੇ ਉੱਚ ਸਿੱਖਿਆ ਲਈ ਸਹਾਇਤਾ ਮਿਲ ਰਹੀ ਹੈ। ਇਸ ਤੋਂ ਇਲਾਵਾ ਸੰਪਤੀ ਦੀ ਸੁਰੱਖਿਆ, ਕਾਲਜਾਂ ਵਿੱਚ ਵਿਸ਼ੇਸ਼ ਸੀਟਾਂ ਅਤੇ ਫੀਸ ਮੁਆਫੀ ਵਰਗੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜੋ ਇਹ ਦਰਸਾਉਂਦਾ ਹੈ ਕਿ ਸਰਕਾਰ ਵੱਲੋਂ ਹਰ ਪੱਧਰ ‘ਤੇ ਬੱਚਿਆਂ ਦੀ ਸੰਭਾਲ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਇਲਾਵਾ, ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਇੱਕ ਅਨਾਥ ਬੱਚਾ ਜਾਂ ਉਹ ਬੱਚੇ ਜਿਨ੍ਹਾਂ ਦਾ ਕੋਈ ਸਹਾਰਾ ਨਹੀਂ, “ਪ੍ਰੋਜੈਕਟ ਮੁਸਕੁਰਾਹਟ” ਦੇ ਦਾਇਰੇ ਹੇਠ ਲਿਆਂਦੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਦਾ ਲਕਸ਼ ਇਹ ਹੈ ਕਿ ਹਰ ਬੱਚੇ ਤੱਕ ਇਸ ਯੋਜਨਾ ਦੇ ਲਾਭ ਪਹੁੰਚਣ ਅਤੇ ਉਸਨੂੰ ਸੁਰੱਖਿਅਤ, ਸਨਮਾਨਜਨਕ ਅਤੇ ਸੁਨਿਸ਼ਚਿਤ ਭਵਿੱਖ ਲਈ ਪੂਰਾ ਸਹਾਰਾ ਮਿਲੇ। ਡਾ. ਬਲਜੀਤ ਕੌਰ ਨੇ ਭਾਵੁਕ ਲਹਿਜ਼ੇ ਵਿੱਚ ਕਿਹਾ ਕਿ “ਅੱਜ ਦਿੱਤਾ ਗਿਆ ਸਹਾਰਾ ਹੀ ਕੱਲ੍ਹ ਬੱਚਿਆਂ ਦੇ ਵਿਸ਼ਵਾਸ ਦੀ ਮਜ਼ਬੂਤ ਨੀਂਹ ਬਣਦਾ ਹੈ।” ਉਨ੍ਹਾਂ ਕਿਹਾ ਕਿ “ਪ੍ਰੋਜੈਕਟ ਮੁਸਕੁਰਾਹਟ” ਰਾਹੀਂ ਹਰ ਬੱਚੇ ਦੇ ਚਿਹਰੇ ‘ਤੇ ਮੁਸਕਾਨ ਲਿਆਉਣਾ ਅਤੇ ਉਸਦਾ ਭਵਿੱਖ ਸੁਨਿਸ਼ਚਿਤ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਹਰ ਇੱਕ ਬੱਚੇ ਨਾਲ ਵੱਖ-ਵੱਖ ਤੌਰ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਨਿੱਜੀ ਸਥਿਤੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਇਹ ਭਰੋਸਾ ਦਿਵਾਇਆ ਕਿ ਸਰਕਾਰ ਹਰ ਬੱਚੇ ਦੇ ਭਵਿੱਖ ਨੂੰ ਸੁਨਿਸ਼ਚਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 
 

Have something to say? Post your comment

 

More in Chandigarh

ਓਪੋ ਇੰਡੀਆ ਨੇ ਲਾਂਚ ਕੀਤੀ ‘ਸੈਲਫੀ ਚੈਂਪੀਅਨ’ ਐਫ33 ਸੀਰੀਜ਼, ਮਿਡ-ਰੇਂਜ ਵਿੱਚ ਕੈਮਰਾ ਅਤੇ ਮਜ਼ਬੂਤੀ ‘ਤੇ ਦਿੱਤਾ ਖਾਸ ਧਿਆਨ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ