Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐੱਸ.ਆਈ.ਟੀ. (SIT) ਸਾਹਮਣੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ

June 21, 2021 06:23 AM
SehajTimes

ਚੰਡੀਗੜ੍ਹ : ਬੇਅਦਬੀ ਮਾਮਲੇ ਦੀ ਜਾਂਚ ਵਿਚ ਸ਼ਾਮਲ ਹੋਣ ਲਈ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਣ 22 ਜੂਨ ਨੂੰ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣਗੇ। ਇਸ ਦੀ ਜਾਣਕਾਰੀ ਅਕਾਲੀ ਦਲ ਵਲੋਂ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਕਾਸ਼ ਸਿੰਘ ਬਾਦਲ 22 ਜੂਨ ਯਾਨੀ ਕਿ ਭਲਕੇ ਸਵੇਰੇ 10.30 ਵਜੇ ਚੰਡੀਗੜ੍ਹ ਦੇ ਸੈਕਟਰ 4 ’ਚ ਸਥਿਤ ਆਪਣੇ ਸਰਕਾਰੀ ਰਿਹਾਇਸ਼ ’ਤੇ ਐੱਸ. ਆਈ.ਟੀ. ਸਾਹਮਣੇ ਪੇਸ਼ ਹੋਣਗੇ। ਦੱਸਣਯੋਗ ਹੈ ਕਿ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵੱਲੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਨੂੰ ਬੁਲਾਇਆ ਗਿਆ ਸੀ ਤਾਂ ਉਨ੍ਹਾਂ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਕੋਈ ਹੋਰ ਤਾਰੀਖ਼ ਦੇਣ ਦੀ ਅਪੀਲ ਕੀਤੀ ਸੀ। ਇਥੇ ਇਹ ਵੀ ਦਸ ਦਈਏ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜੋ ਕਿ 2015 ਵਿਚ ਹੋਈ ਸੀ ਅਤੇ ਇਸ ਮਗਰੋਂ ਲੋਕਾਂ ਵਲੋਂ ਰੋਸ ਮੁਜ਼ਾਹਰੇ ਕੀਤੇ ਗਏ ਸਨ ਅਤੇ ਇਸ ਦੌਰਾਨ ਪੁਲਿਸ ਨੇ ਗੋਲੀ ਚਲਾ ਦਿਤੀ ਸੀ ਅਤੇ ਜਿਸ ਵਿਚ ਸਿੰਘ ਸ਼ਹੀਦ ਹੋ ਗਏ  ਸਨ। ਉਸ ਵੇਲੇ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ। ਇਸ ਬੇਅਦਬੀ ਕਾਂਡ ਦੀ ਜਾਂਚ ਲਈ ਪਹਿਲਾਂ ਇਕ ਕਮੇਟੀ ਬਣੀ ਸੀ ਜਿਸ ਦਾ ਨਾਮ ਸੀ -ਸਿੱਟ-। ਇਸ ਕਮੇਟੀ ਦੀ ਰੀਪੋਰਟ ਕੁੱਝ ਸਮਾਂ ਪਹਿਲਾਂ ਹਾਈ ਕੋਰਟ ਨੇ ਰੱਦ ਕਰ ਦਿਤੀ ਸੀ ਅਤੇ ਹੁਣ ਨਵੀਂ ਜਾਂਚ ਕਮੇਟੀ ਫਿਰ ਤੋਂ ਬਣਾਈ ਗਈ ਹੈ। ਇਹ ਜਾਂਚ ਕਮੇਟੀ ਇਹ ਪਤਾ ਕਰਨ ਦੀ ਕੋਸਿ਼ਸ਼ ਵਿਚ ਹੈ ਕਿ ਉਸ ਵਕਤ ਗੋਲੀ ਚਲਾਉਣ ਦੀ ਆਗਿਆ ਕਿਸ ਨੇ ਦਿਤੀ ਸੀ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ