Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ 'ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 29, 2026 09:17 PM
Rozana Sehaj times

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਦਿੱਲੀ ਪਹੁੰਚਣਗੇ ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚ ਇੱਕ ਔਰਤ ਵੀ ਹੈ। ਉਨ੍ਹਾਂ ਕਿਹਾ ਕਿ ਇਹਨਾਂ 11 ਪੰਜਾਬੀਆਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੁਨਰਵਾਸ ਅਤੇ ਭਵਿੱਖ ਦੀ ਰੋਜ਼ੀ-ਰੋਟੀ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਬੁੱਧਵਾਰ ਨੂੰ ਦਿੱਲੀ ਪਹੁੰਚਣਗੇ, ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਔਰਤ ਵੀ ਹੈ। ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਰਹਿਣਗੇ।" ਡਿਪੋਰਟ ਕੀਤੇ ਜਾ ਰਹੇ ਲੋਕਾਂ ਪ੍ਰਤੀ ਹਮਦਰਦੀ ਅਤੇ ਜਵਾਬਦੇਹੀ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, "ਇਹ ਸਾਰੇ ਸਾਡੇ ਆਪਣੇ ਲੋਕ ਹਨ ਜਿਨ੍ਹਾਂ ਨੂੰ ਧੋਖੇਬਾਜ਼ ਏਜੰਟਾਂ ਨੇ ਗੁੰਮਰਾਹ ਕੀਤਾ ਅਤੇ ਉਹ ਵਿਦੇਸ਼ ਚਲੇ ਗਏ ਸਨ।"
ਧੋਖੇਬਾਜ਼ ਟਰੈਵਲ ਏਜੰਟਾਂ ਦੇ ਮੁੱਦੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਬਹੁਤ ਸਾਰੇ ਭੋਲੇ-ਭਾਲੇ ਲੋਕ ਧੋਖੇਬਾਜ਼ ਟਰੈਵਲ ਏਜੰਟਾਂ ਦੇ ਝਾਂਸੇ ਵਿੱਚ ਫਸ ਜਾਂਦੇ ਹਨ ਜੋ ਉਨ੍ਹਾਂ ਨੂੰ ਝੂਠੇ ਵਾਅਦਾ ਕਰਕੇ ਵਿਦੇਸ਼ ਭੇਜ ਦਿੰਦੇ ਹਨ। ਇਹ ਲੋਕ ਵੱਡੀਆਂ ਉਮੀਦਾਂ ਨਾਲ ਵਿਦੇਸ਼ ਚਲੇ ਜਾਂਦੇ ਹਨ ਪਰ ਅੰਤ ਵਿੱਚ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਅਜਿਹੇ ਦੁਖਾਂਤ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਪ੍ਰਤੀ ਨਾਗਰਿਕਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਸਕਣ।
ਨੌਜਵਾਨਾਂ ਲਈ ਸੂਬੇ ਵਿੱਚ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਵੱਲੋਂ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਨੌਜਵਾਨ ਨੂੰ ਨੌਕਰੀ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ।"

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ