Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

April 29, 2026 09:41 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 99ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 569 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 99ਵੇਂ ਦਿਨ, ਪੁਲਿਸ ਟੀਮਾਂ ਨੇ 247 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 25,018 ਹੋ ਗਈ ਹੈ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 35 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 424ਵੇਂ ਦਿਨ ਅੱਜ 144 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 55 ਕਿਲੋ ਭੁੱਕੀ, 647 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.13 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 424 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ  61,562  ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ