Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

April 29, 2026 09:48 PM
Rozana Sehaj times
ਚੰਡੀਗੜ੍ਹ : ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਸਬੰਧੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਵਿੱਚ 3,100 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਤਹਿਤ ਅਤਿ-ਆਧੁਨਿਕ ਜਿੰਮ ਸਥਾਪਤ ਕਰਨੇ ਅਤੇ ਖੇਡ ਕਿੱਟਾਂ ਦੀ ਵੰਡ ਕਰਨਾ ਵੀ ਸ਼ਾਮਲ ਹੈ, ਤਾਂ ਜੋ ਨੌਜਵਾਨਾਂ ਨੂੰ ਨਿਪੁੰਨ ਖਿਡਾਰੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਇਆ ਜਾ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪਹਿਲਕਦਮੀ ਦੇ ਪਹਿਲੇ ਪੜਾਅ ਵਿੱਚ 1350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪਿੰਡਾਂ ਵਿੱਚ 3100 ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਪੇਂਡੂ ਖੇਡ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਕੇ ਨੌਜਵਾਨਾਂ ਨੂੰ ਸਰੀਰਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪਹੁੰਚਯੋਗ ਸਥਾਨ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੇਡੀਅਮਾਂ ਵਿੱਚ ਚਾਰਦਿਵਾਰੀ, ਗੇਟ, ਜੌਗਿੰਗ ਟਰੈਕ, ਪੱਧਰੇ ਖੇਡ ਮੈਦਾਨ, ਵਾਲੀਬਾਲ ਕੋਰਟ, ਸਟੋਰੇਜ ਰੂਮ ਅਤੇ ਬੂਟੇ ਲਗਾਉਣ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਉੱਭਰ ਰਹੇ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਲਈ "ਚੋਣਵੇਂ ਮਾਡਲ ਸਟੇਡੀਅਮਾਂ" ਨੂੰ ਟਰਫ ਅਤੇ ਹੋਰ ਉੱਨਤ ਬੁਨਿਆਦੀ ਢਾਂਚੇ ਨਾਲ ਵਿਕਸਤ ਕੀਤਾ ਜਾਵੇਗਾ। ਸ. ਸੌਂਦ ਨੇ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 3,000 ਅਤਿ-ਆਧੁਨਿਕ ਜਿੰਮ ਵੀ ਸਥਾਪਤ ਕੀਤੇ ਜਾਣਗੇ। ਪਹਿਲੇ ਪੜਾਅ ਵਿੱਚ 35 ਕਰੋੜ ਰੁਪਏ ਦੀ ਲਾਗਤ ਨਾਲ 1,000 ਸਥਾਨਾਂ 'ਤੇ ਜਿੰਮ ਸਥਾਪਤ ਕੀਤੇ ਜਾਣਗੇ। ਪਿੰਡਾਂ ‘ਚ ਬਣਾਏ ਜਾਣ ਵਾਲੇ ਜਿੰਮ ਵਿੱਚ ਬਾਰਬੈਲ, ਵੇਟਲਿਫਟਿੰਗ ਸੈੱਟ, ਬੈਂਚ, ਡੰਬਲ, ਕੇਟਲਬੈਲ, ਰੈਕ ਅਤੇ ਫਲੋਰ ਮੈਟ ਸਮੇਤ ਆਧੁਨਿਕ ਫਿਟਨੈਸ ਉਪਕਰਣ ਹੋਣਗੇ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਜ਼ਮੀਨੀ ਪੱਧਰ 'ਤੇ ਗੁਣਵੱਤਾ ਵਾਲੇ ਉਪਕਰਣਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਵੰਡੇਗੀ। ਹਰੇਕ ਕਿੱਟ ਵਿੱਚ ਸਥਾਨਕ ਖਿਡਾਰੀਆਂ ਲਈ ਕ੍ਰਿਕਟ ਦਾ ਸਮਾਨ, ਵਾਲੀਬਾਲ ਅਤੇ ਫੁੱਟਬਾਲ ਸੈੱਟ ਸ਼ਾਮਲ ਹੋਵੇਗਾ। ਸ. ਸੌਂਦ ਨੇ ਅੱਗੇ ਕਿਹਾ, “ਸਾਡਾ ਧਿਆਨ ਸਿਰਫ਼ ਬੁਨਿਆਦੀ ਢਾਂਚੇ ਦੇ ਨਿਰਮਾਣ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਜ਼ਮੀਨੀ ਪੱਧਰ 'ਤੇ ਇੱਕ ਮਜ਼ਬੂਤ ਖੇਡ ਸੱਭਿਆਚਾਰ ਤਿਆਰ ਕਰਨਾ ਹੈ। ਆਧੁਨਿਕ ਸਹੂਲਤਾਂ ਅਤੇ ਮਿਆਰੀ ਉਪਕਰਣ ਪ੍ਰਦਾਨ ਕਰਕੇ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਪਿੰਡ ਦੇ ਹਰ ਨੌਜਵਾਨ ਨੂੰ ਖੇਡਾਂ ਅਤੇ ਚੰਗੀ ਸਿਹਤ ਦਾ ਬਰਾਬਰ ਮੌਕਾ ਮਿਲੇ। ਇਹ ਪਹਿਲ ਹੁਨਰ ਨੂੰ ਨਿਖਾਰਣ ਅਤੇ ਇੱਕ ਸਿਹਤਮੰਦ ਅਤੇ ਅਨੁਸ਼ਾਸਿਤ ਪੀੜ੍ਹੀ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।” ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸੌਂਦ ਨੇ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਅਤੇ ਚੰਗੀ ਸਿਹਤ ਸਬੰਧੀ ਗਤੀਵਿਧੀਆਂ ਵੱਲ ਲਿਜਾ ਕੇ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣਾ ਹੈ ਅਤੇ ਉਨ੍ਹਾਂ ਨੂੰ ਨਵੀਆਂ ਬੁਲੰਦੀਆਂ ਛੋਹਣ ਦੇ ਮੌਕੇ ਪ੍ਰਦਾਨ ਕਰਨਾ ਹੈ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ