Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

April 29, 2026 09:51 PM
Rozana Sehaj times
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ 5 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਸੱਤ ਰਾਜ ਸਭਾ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ 6 ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਾਂ ਦੇ ਫਤਵੇ ਨਾਲ ਵਿਸ਼ਵਾਸਘਾਤ ਦੇ ਬਰਾਬਰ ਹਨ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਨੂੰ ਰਾਸ਼ਟਰਪਤੀ ਭਵਨ ਤੋਂ ਪੁਸ਼ਟੀ ਹੋ ਗਈ ਹੈ ਅਤੇ 5 ਮਈ ਨੂੰ ਅਸੀਂ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਸੱਤ ਸੰਸਦ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ ਛੇ ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਵਾਂਗੇ। ਇਹ ਸੰਸਦ ਮੈਂਬਰ ਜਿਨ੍ਹਾਂ ਨੇ ਲੋਕਾਂ ਦੇ ਫਤਵੇ ਨਾਲ ਵਿਸ਼ਵਾਸਘਾਤ ਕੀਤਾ ਹੈ, ਕਿਸੇ ਵੀ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਗੱਦਾਰ ਹਨ।" ਉਨ੍ਹਾਂ ਅੱਗੇ ਕਿਹਾ, "ਜੋ ਲੋਕ ਇਸ ਦਲ ਬਦਲੀ ਨੂੰ ਅੱਜ-ਕੱਲ੍ਹ ਦਾ ਰੁਝਾਨ ਜਾਂ ਪਰੰਪਰਾ ਦੱਸ ਰਹੇ ਹਨ, ਉਹ ਲੋਕਾਂ ਦੇ ਫਤਵੇ ਪ੍ਰਤੀ ਇਸ ਗੰਭੀਰ ਅਣਦੇਖੀ ਨੂੰ ਜਾਇਜ਼ ਠਹਿਰਾ ਰਹੇ ਹਨ। ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਅਜਿਹਾ ਲੱਗਦਾ ਹੈ, ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਵਾਲੇ ਲੋਕ ਆਪਣੀ ਵਫ਼ਾਦਾਰੀ ਬਦਲਣ ਦੀ ਤਿਆਰੀ ਕਰ ਰਹੇ ਹਨ।" ਬਜਟ ਅਤੇ ਹਰੇਕ ਬਿੱਲ ਦਾ ਸੁਚਾਰੂ ਢੰਗ ਨਾਲ ਪਾਸ ਹੋਣਾ ਵਿਧਾਨ ਸਭਾ ਵਿੱਚ ਸਾਡੇ ਬਹੁਮਤ ਨੂੰ ਸਾਬਤ ਕਰਦਾ ਹੈ; ਆਲੋਚਕਾਂ ਨੂੰ ਪਹਿਲਾਂ ਕੇਂਦਰ ਦੀਆਂ ਅਧੂਰੀਆਂ ਗਰੰਟੀਆਂ 'ਤੇ ਜਵਾਬ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਸਰਕਾਰ ਦੀ ਤਾਕਤ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਪੂਰਨ ਸਮਰਥਨ ਹੈ, ਜਿਸ ਕਰਕੇ ਫਲੋਰ ਟੈਸਟ ਦੀ ਕੋਈ ਵੀ ਮੰਗ ਬੇਲੋੜੀ ਹੈ। ਉਨ੍ਹਾਂ ਅੱਗੇ ਕਿਹਾ,"ਜਿੱਥੇ ਬਜਟ ਸੁਚਾਰੂ ਢੰਗ ਨਾਲ ਪਾਸ ਹੋਇਆ ਹੈ, ਉੱਥੇ ਹੀ ਹਰ ਛੋਟੇ ਜਾਂ ਵੱਡੇ ਬਿੱਲ ਨੇ ਸਫ਼ਲਤਾਪੂਰਵਕ ਫਲੋਰ ਟੈਸਟ ਪਾਸ ਕੀਤਾ, ਜੋ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਸਰਕਾਰ ਕੋਲ ਸਦਨ ਵਿੱਚ ਪੂਰਨ ਬਹੁਮਤ ਹੈ।" ਆਲੋਚਕਾਂ 'ਤੇ ਨਿਸ਼ਾਨਾ ਸਾਧਦਿਆਂ  ਉਨ੍ਹਾਂ ਅੱਗੇ ਕਿਹਾ, "ਜੋ ਲੋਕ ਵਿਧਾਨ ਸਭਾ ਸੈਸ਼ਨ ਬੁਲਾਉਣ ਦੇ ਤਰਕ 'ਤੇ ਸਵਾਲ ਉਠਾ ਰਹੇ ਹਨ, ਉਨ੍ਹਾਂ ਨੂੰ ਸਾਡੇ ‘ਤੇ ਸਵਾਲ ਉਠਾਉਣ ਤੋਂ ਪਹਿਲਾਂ ਮੋਦੀ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਦਾ ਜਵਾਬ ਦੇਣਾ ਚਾਹੀਦਾ ਹੈ।" ਪੰਜਾਬ ਸਰਕਾਰ ਰੇਲਵੇ ਟਰੈਕ ਧਮਾਕੇ ਦੀ ਘਟਨਾ ‘ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਾਉਣ ਲਈ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਨਾਲ ਨਿਰੰਤਰ ਤਾਲਮੇਲ ਵਿੱਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਾਲ ਹੀ ਵਿੱਚ ਰੇਲਵੇ ਟਰੈਕ ਧਮਾਕੇ ਦੀ ਘਟਨਾ 'ਤੇ ਇੱਕ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ "ਅਗਲੇ ਪਿਛਲੇ ਸਬੰਧਾਂ ਦਾ ਪਤਾ ਲਾਉਣ ਲਈ ਜਾਂਚ ਜਾਰੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।" ਪਾਣੀ ਦੀ ਵੰਡ ਦੇ ਮੁੱਦੇ 'ਤੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਨੇ ਇਸ ਸਾਲ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਵਧੇਰੇ ਸਮਝਦਾਰੀ ਨਾਲ ਕੀਤੀ ਹੈ, ਜਿਸ ਨਾਲ ਵਿਵਾਦਾਂ ਤੋਂ ਬਚਾਅ ਰਿਹਾ ਹੈ। ਕੇਂਦਰ ਨੇ ਅਨਾਜ ਦੀ ਚੁਕਾਈ ਨੂੰ ਤੇਜ਼ ਕੀਤਾ; ਝੋਨੇ ਦੀ ਸਟੋਰੇਜ ਨੂੰ ਯਕੀਨੀ ਬਣਾਉਣ ਲਈ 290 ਵਿਸ਼ੇਸ਼ ਰੇਲਗੱਡੀਆਂ ਲਾਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ, ਪੰਜਾਬ ‘ਚੋਂ ਅਨਾਜ ਦੀ ਚੁਕਾਈ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਰਾਜ ਤੋਂ ਅਨਾਜ ਦੀ ਢੋਆ-ਢੁਆਈ ਲਈ 290 ਵਿਸ਼ੇਸ਼ ਰੇਲਗੱਡੀਆਂ ਇਸ ਕਾਰਜ ਵਿੱਚ ਲਗਾਈਆਂ ਗਈਆਂ ਹਨ, ਜਿਸ ਨਾਲ ਝੋਨੇ ਦੀ ਫਸਲ ਲਈ ਢੁਕਵੀਂ ਸਟੋਰੇਜ ਯਕੀਨੀ ਬਣੇਗੀ।"

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ