Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

April 29, 2026 09:55 PM
Rozana Sehaj times
ਚੰਡੀਗੜ੍ਹ/ਜਲੰਧਰ : ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ 'ਚ ਹੜ੍ਹ ਰੋਕਥਾਮ ਕਾਰਜਾਂ ਦੀ ਸਮੀਖਿਆ ਦੇ ਲਗਾਤਾਰ ਦੂਜੇ ਦਿਨ ਅੱਜ ਜ਼ਿਲ੍ਹਾ ਜਲੰਧਰ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਿੰਡਾਂ ਵਿਖੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਵਰਗੇ ਹਾਲਾਤ ਦੌਰਾਨ ਜਾਨ-ਮਾਲ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਡਰੇਨੇਜ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਹੜ੍ਹ ਰੋਕਥਾਮ ਕਾਰਜਾਂ ਵਾਲੀ ਥਾਂ ਪਹੁੰਚੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਹੜ੍ਹਾਂ ਦੌਰਾਨ ਦੋਵੇਂ ਪਿੰਡਾਂ ਨੂੰ ਜ਼ਮੀਨ ਦੇ ਕਟਾਅ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਅਜਿਹੀਆਂ ਘਟਨਾਵਾਂ ਨੂੰ ਮੁੜ ਹੋਣ ਤੋਂ ਰੋਕਣ ਲਈ ਇਨ੍ਹਾਂ ਕਮਜ਼ੋਰ ਥਾਵਾਂ ਦੇ ਮਜ਼ਬੂਤੀਕਰਨ ਦੇ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਦਰਿਆਵਾਂ 'ਚ ਕੁੱਲ 132 ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ ਅਤੇ ਸਾਰੀਆਂ ਥਾਵਾਂ ਨੂੰ ਜੰਗੀ ਪੱਧਰ 'ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਿੱਦੜਪਿੰਡੀ ਬੰਨ੍ਹ ਦੀ ਚੌੜਾਈ ਨੂੰ 6-7 ਫੁੱਟ ਤੋਂ ਵਧਾ ਕੇ 22 ਫੁੱਟ ਕਰ ਦਿੱਤਾ ਗਿਆ ਹੈ, ਜਦਕਿ ਮੰਡਾਲਾ ਛੰਨਾ ਅਤੇ ਗਿੱਦੜਪਿੰਡੀ ਵਿਖੇ ਮਜ਼ਬੂਤੀਕਰਨ ਦੇ ਕੰਮਾਂ 'ਤੇ 16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਪ੍ਰਾਜੈਕਟ ਮਾਨਸੂਨ ਤੋਂ ਪਹਿਲਾਂ ਮੁਕੰਮਲ ਹੋ ਜਾਣਗੇ। ਆਪਣੇ ਦੌਰੇ ਦੌਰਾਨ ਸ੍ਰੀ ਗੋਇਲ ਨੇ ਗਿੱਦੜਪਿੰਡੀ ਰੇਲਵੇ ਪੁਲ ਦੇ ਹੇਠਾਂ ਚੱਲ ਰਹੇ ਗਾਰ ਕੱਢਣ ਦੇ ਕੰਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਭਾਰੀ ਬਾਰਸ਼ ਦੌਰਾਨ ਦਰਿਆ ਦੇ ਪਾਣੀ ਦੇ ਵਹਾਅ ਨੂੰ ਸੁਚਾਰੂ ਬਣਾਉਣ ਲਈ ਚੈਨਲ ਦੀ ਪੂਰੀ ਤਰ੍ਹਾਂ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਗਿੱਦੜਪਿੰਡੀ ਵਿੱਚ ਮੌਜੂਦਾ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਬਣਾਏ ਜਾ ਰਹੇ ਐਕਸਟੈਂਸ਼ਨ ਬੰਨ੍ਹ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ, ਜੋ ਪਿਛਲੇ ਸਮੇਂ ਕਟਾਅ ਕਾਰਨ ਕਮਜ਼ੋਰ ਹੋ ਗਿਆ ਸੀ। ਇਸ ਉਪਰੰਤ ਕੈਬਨਿਟ ਮੰਤਰੀ ਨੇ ਮੰਡਲਾ ਛੰਨਾ ਵਿੱਚ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਚੱਲ ਰਹੇ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪ੍ਰਾਜੈਕਟਾਂ ਵਿੱਚ ਲਿਆਂਦੀ ਜਾਵੇ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਇਨ੍ਹਾਂ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਸ਼੍ਰੀ ਗੋਇਲ ਨੇ ਕਿਹਾ ਕਿ ਹੜ੍ਹਾਂ ਨੂੰ ਕੰਟਰੋਲ ਕਰਨ ਸਬੰਧੀ ਕਈ ਉਪਾਅ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ, ਜਦੋਂ ਕਿ ਕਈ ਚੱਲ ਰਹੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਹੜ੍ਹ ਨਾਲ ਸਬੰਧਤ ਜੋਖਮਾਂ ਤੋਂ ਵਸਨੀਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਮੰਡਾਲਾ ਛੰਨਾ ਦੇ ਸਰਪੰਚ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਇੰਨੀ ਵੱਡੀ ਪੱਧਰ 'ਤੇ ਹੜ੍ਹ ਰੋਕਥਾਮ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
 

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ