Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

April 29, 2026 09:58 PM
Rozana Sehaj times
ਚੰਡੀਗੜ੍ਹ/ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਆਈ.ਈ.ਡੀ. ਧਮਾਕੇ ਦੀ ਕੋਸ਼ਿਸ਼ ਦੇ ਮਾਮਲੇ ‘ਚ ਸ਼ਾਮਲ ਪਾਕਿਸਤਾਨ-ਸਮਰਥਿਤ ਆਈਐਸਆਈ ਅਤੇ ਖਾਲਿਸਤਾਨ ਪੱਖੀ ਅੱਤਵਾਦੀ ਨੈੱਟਵਰਕ ਦੀ ਡੂੰਘੀ ਅੱਤਵਾਦੀ ਸਾਜ਼ਿਸ਼ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪਟਿਆਲਾ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਿੰਡ ਤਰਨਤਾਰਨ ਦੇ ਪੰਜਵਾੜ ਖੁਰਦ ਤੋਂ ਇੱਕ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ), ਹੈਂਡ ਗ੍ਰਨੇਡ, ਵਿਸਫੋਟਕ ਸਮੱਗਰੀ ਅਤੇ ਅਤਿ ਆਧੁਨਿਕ ਪਿਸਤੌਲਾਂ ਸਮੇਤ ਅੱਤਵਾਦੀ ਹਾਰਡਵੇਅਰ ਦਾ ਇੱਕ ਹੋਰ ਜ਼ਖ਼ੀਰਾ ਬਰਾਮਦ ਕਰਕੇ ਵੱਡੀਆਂ ਅੱਤਵਾਦੀ ਸਾਜ਼ਿਸ਼ਾਂ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਇੱਕ ਆਰਪੀਜੀ, 2.296 ਕਿਲੋ ਵਜ਼ਨ ਦੇ ਇੱਕ ਮਟੈਲਿਕ ਆਈਈਡੀ (ਸਟਿੱਕੀ ਬੰਬ) ਦੇ ਨਾਲ ਇਲੈਕਟ੍ਰਿਕ ਵਾਇਰਜ਼ ਤੇ ਇੱਕ ਬੈਟਰੀ ਸਮੇਤ ਤਿੰਨ ਡੈਟੋਨੇਟਰ, 1.456 ਕਿਲੋ ਵਜ਼ਨ ਵਾਲੇ ਆਰਡੀਐਕਸ ਦੇ ਦੋ ਪੈਕ, ਇੱਕ ਪੀ-86 ਹੈਂਡ ਗ੍ਰਨੇਡ, ਪੰਜ ਮੈਗਜ਼ੀਨਾਂ ਅਤੇ 84 ਜ਼ਿੰਦਾ ਕਾਰਤੂਸ ਸਮੇਤ ਤਿੰਨ ਪਿਸਤੌਲਾਂ – ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ-18 ਸੀਐਕਸ 'ਆਸਟ੍ਰੀਆ', ਇੱਕ .30 ਬੋਰ ਪੀਐਕਸ5 ਸਟੌਰਮ ਅਤੇ ਇੱਕ .30 ਬੋਰ ਸਟਾਰ ਮਾਰਕ— ਸ਼ਾਮਲ ਹਨ, ਤੋਂ ਇਲਾਵਾ ਦੋ ਵਾਇਰਲੈੱਸ ਸੈੱਟ ਬਾਓਫੇਂਗ, ਇੱਕ ਹੈੱਡਫੋਨ ਅਤੇ ਦੋ ਟਾਈਮਰ ਸਵਿੱਚ ਸ਼ਾਮਲ ਹਨ। ਇਹ ਸਫ਼ਲਤਾ ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜੇ ਰੇਲਵੇ ਟਰੈਕ 'ਤੇ ਹੋਏ ਧਮਾਕੇ, ਜਿਸ ਵਿੱਚ ਆਈਈਡੀ ਫਿੱਟ ਕਰਨ ਦੀ ਕੋਸ਼ਿਸ਼ ਵਿੱਚ ਇਸਦੇ ਸਮੇਂ ਤੋਂ ਪਹਿਲਾਂ ਫਟਣ ਕਰਕੇ ਜਗਰੂਪ ਸਿੰਘ ਉਰਫ਼ ਜੂਪਾ ਦੀ ਮੌਤ ਹੋ ਗਈ ਸੀ, ਦੀ ਜਾਂਚ ‘ਚ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਚਾਰ ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਿਨ੍ਹਾਂ ਦੀ ਪਛਾਣ ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਉਰਫ ਬੱਗਾ, ਸਤਨਾਮ ਸਿੰਘ ਉਰਫ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, ਦੋ .30 ਬੋਰ ਪਿਸਤੌਲ, ਆਧੁਨਿਕ ਤਕਨੀਕੀ ਵਾਲੇ ਸੰਚਾਰ ਉਪਕਰਣ ਅਤੇ ਲੈਪਟਾਪ ਬਰਾਮਦ ਕੀਤੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਬਰਾਮਦਗੀ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸਤਨਾਮ ਉਰਫ ਸੱਤਾ ਦੇ ਖੁਲਾਸਿਆਂ ਦੇ ਅਧਾਰ ‘ਤੇ ਹੋਈ ਹੈ, ਜੋ ਆਈਈਡੀ ਫਿੱਟ ਕਰਦਿਆਂ ਮਰਨ ਵਾਲੇ ਮੁੱਖ ਦੋਸ਼ੀ ਜਗਰੂਪ ਸਿੰਘ ਦਾ ਭਰਾ ਹੈ। ਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਅੱਤਵਾਦੀ ਮਾਡਿਊਲ ਨੂੰ ਮਲੇਸ਼ੀਆ ਸਥਿਤ ਇੱਕ ਸੰਸਥਾ ਦੁਆਰਾ ਸਮਰਥਨ ਪ੍ਰਾਪਤ ਸੀ, ਜਿਸ ਵੱਲੋਂ ਇਸ ਮਾਡਿਊਲ ਨੂੰ ਜੁਝਾਰ ਸਿੰਘ ਨਾਮੀ ਮੁੱਖ ਹੈਂਡਲਰ ਰਾਹੀਂ ਮਲੇਸ਼ੀਆਂ ਜ਼ਰੀਏ ਵਿੱਤੀ ਸਹਾਇਤਾ ਭੇਜੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਜੁਝਾਰ ਸਿੰਘ, ਜੋ ਇਸ ਮਾਡਿਊਲ ਦੇ ਸੰਚਾਲਕਾਂ ਨੂੰ ਕੰਟਰੋਲ ਕਰ ਰਿਹਾ ਸੀ, ਅਮਰੀਕਾ ਸਥਿਤ ਸੁਰਿੰਦਰ ਸਿੰਘ ਠੀਕਰੀਵਾਲ, ਜੋ ਪਹਿਲਾਂ ਕਈ ਅੱਤਵਾਦੀ ਮਾਡਿਊਲਾਂ ਵਿੱਚ ਸ਼ਾਮਲ ਰਿਹਾ ਹੈ, ਦੇ ਸੰਪਰਕ ਵਿੱਚ ਸੀ,  ਜਦੋਂ ਕਿ ਪਾਕਿਸਤਾਨ ਸਥਿਤ ਰਣਜੀਤ ਸਿੰਘ ਉਰਫ਼ ਨੀਟਾ- ਇੱਕ ਮਨੋਨੀਤ ਵਿਅਕਤੀਗਤ ਅੱਤਵਾਦੀ - ਵੀ ਇੱਕ ਖੁਫ਼ੀਆਂ ਨੈੱਟਵਰਕ ਜ਼ਰੀਏ ਇਸ ਮਾਡਿਊਲ ਦੇ ਸੰਪਰਕ ਵਿੱਚ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਜਾਂਚ ਵਿੱਚ 23 ਜਨਵਰੀ, 2026 ਨੂੰ ਹੋਏ ਸਰਹਿੰਦ ਰੇਲਵੇ ਟਰੈਕ ਆਈਈਡੀ ਬਲਾਸਟ ਕੇਸ ਅਤੇ 6-7 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਸੀਆਈਏ ਮੋਗਾ 'ਤੇ ਹੋਏ ਗ੍ਰਨੇਡ ਹਮਲੇ ਵਿੱਚ ਇਸ ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਕਿਹਾ ਕਿ ਦੋਸ਼ੀ ਸਤਨਾਮ ਸਿੰਘ ਨੇ ਵਿਸ਼ੇਸ਼ ਤੌਰ 'ਤੇ ਖੁਲਾਸਾ ਕੀਤਾ ਹੈ ਕਿ ਇਸ ਖੇਪ ਦਾ ਵੱਡਾ ਹਿੱਸਾ ਉਸਨੇ ਅਤੇ ਜਗਰੂਪ ਸਿੰਘ ਨੇ ਤਰਨ ਤਾਰਨ ਦੇ ਪਿੰਡ ਪੰਜਵੜ ਖੁਰਦ ਵਿਖੇ ਆਪਣੇ ਤਬੇਲੇ ਅਤੇ ਕਾਰ ਵਿੱਚ ਛੁਪਾਇਆ ਸੀ। ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਸ ਖੁਲਾਸੇ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਅਤੇ ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਦੁਆਰਾ ਦੱਸੇ ਗਏ ਸਥਾਨਾਂ ਦੀ ਤਲਾਸ਼ੀ ਲੈਣ ਲਈ ਇੱਕ ਸਾਂਝੀ ਟੀਮ ਬਣਾਈ ਅਤੇ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕਰਨ ਵਿੱਚ ਸਫ਼ਲ ਰਹੇ। ਇਸ ਸਬੰਧ ਵਿੱਚ  ਭਾਰਤੀ ਨਿਆਏ ਸੰਹਿਤਾ (ਬੀਐਨਐਸ) ਦੀ ਧਾਰਾ 111 , ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5, ਅਸਲਾ ਐਕਟ ਦੀ ਧਾਰਾ 25 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 13, 16, 18 ਤੇ 20 ਤਹਿਤ ਪੁਲਿਸ ਸਟੇਸ਼ਨ ਕੋਤਵਾਲੀ ਪਟਿਆਲਾ ਵਿਖੇ ਪਹਿਲਾਂ ਹੀ ਐਫਆਈਆਰ ਨੰਬਰ 76 ਮਿਤੀ 28-4-2026 ਦਰਜ ਹੈ।
 
 
 
 

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ