Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

April 29, 2026 10:05 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਾਇਰੈਕਟਰ, ਸਟੇਟ ਕੌਂਸਲ ਅਫ਼ ਐਜੂਕੇਸ਼ਨ, ਰਿਸਰਚ ਤੇ ਟ੍ਰੇਨਿੰਗ ਕਿਰਨ ਸ਼ਰਮਾ ਵੱਲੋਂ ਆਪਣੀ ਟੀਮ ਸਮੇਤ ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਰੂਪਨਗਰ ਦੇ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਵੱਖ ਵੱਖ ਟੀਮਾਂ ਜਿਨ੍ਹਾਂ ਵਿੱਚ ਡਾਇਰੈਕਟਰ ਐਸ.ਸੀ.ਈ.ਆਰ.ਟੀ. ਸ਼੍ਰੀਮਤੀ ਕਿਰਨ ਸ਼ਰਮਾ ਦੇ ਨਾਲ਼ ਏ. ਐਸ. ਪੀ. ਡੀ. ਕੁਆਲਿਟੀ ਡਾ ਨਵਨੀਤ ਕਦ, ਸਟੇਟ ਕੋਆਰਡੀਨੇਟਰ ਪ੍ਰਾਇਮਰੀ ਹਰਮਨਜੋਤ ਸਿੰਘ, ਸਟੇਟ ਰਿਸੋਰਸ ਪਰਸਨਸ ਹਰਜੀਤ ਕੌਰ, ਨੀਲਮ ਕੁਮਾਰੀ, ਸ੍ਰੀ ਗੌਰਵ ਨਗੋਰੀ ਸ਼ਾਮਲ ਸਨ, ਵੱਲੋਂ ਦੋਵਾਂ ਜ਼ਿਲ੍ਹਿਆਂ ਦੇ ਲਗਭਗ 8 ਸਰਕਾਰੀ ਸਕੂਲਾਂ- ਸਰਕਾਰੀ ਪ੍ਰਾਇਮਰੀ ਸਕੂਲ ਬ੍ਰਾਹਮਣ ਵਾਲਾ, ਸਰਕਾਰੀ ਮਿਡਲ ਸਕੂਲ ਭੁਰੜੇ, ਸੀਨੀਅਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੋਨਾ ਕਲਾਂ, ਸਰਕਾਰੀ ਮਿਡਲ ਸਕੂਲ ਫਤਿਹਪੁਰ ਟੱਪਰੀਆਂ, ਸਰਕਾਰੀ ਪ੍ਰਾਇਮਰੀ ਸਕੂਲ ਸਿਆਸਤਪੁਰ ਰੋਪੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਦਾ ਨਿਰੀਖਣ ਕੀਤਾ ਗਿਆ। ਡਾਇਰੈਕਟਰ ਕਿਰਨ ਸ਼ਰਮਾ ਅਤੇ ਟੀਮਾਂ ਵਲੋਂ ਕਲਾਸਾਂ ਵਿੱਚ ਜਾ ਕੇ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਨੂੰ ਧਿਆਨ ਨਾਲ ਦੇਖਿਆ ਗਿਆ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਦੇ ਹੋਏ ਮਿਸ਼ਨ ਸਮਰੱਥ ਦੀ ਕਾਰਗੁਜ਼ਾਰੀ, ਮਿਸ਼ਨ ਸਮਰੱਥ ਨੂੰ ਸੁਚਾਰੂ ਢੰਗ ਨਾਲ ਸਕੂਲਾਂ ਵਿੱਚ ਲਾਗੂ ਕਰਨ ਸਬੰਧੀ ਗਤੀਵਿਧੀ ਅਧਾਰਤ ਕੁਆਲਿਟੀ ਐਜੂਕੇਸ਼ਨ, ਬੱਚਿਆਂ ਦੀ ਸਿੱਖਣ ਪੱਧਰਾਂ ਦੀ ਜਾਂਚ ਅਤੇ ਪ੍ਰਗਤੀ ਦੇ ਨਾਲ ਨਾਲ ਸੁਤੰਤਰ ਮੂਲਾਂਕਣ ਦੀ ਮੁੜ ਜਾਂਚ ਦਾ ਜਾਇਜ਼ਾ ਲਿਆ। ਮਿਸ਼ਨ ਸਮਰੱਥ ਤਹਿਤ ਚੱਲ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਟੀਮ ਵਲੋਂ ਮਿਸ਼ਨ ਸਮਰੱਥ ਦੇ ਸੁਤੰਤਰ ਮੁਲਾਂਕਣ ਦਾ ਜਾਇਜ਼ਾ ਲੈਣ ਦੇ ਨਾਲ਼ - ਨਾਲ਼ ਵਿਦਿਆਰਥੀਆਂ ਦਾ ਅਚਨਚੇਤ ਮੁਲਾਂਕਣ ਵੀ ਕੀਤਾ ਗਿਆ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਕੂਲਾਂ ਵਿੱਚ ਮਾਇੰਡਫੁਲਨੈਸ ਗਤੀਵਿਧੀਆਂ ਲਾਗੂ ਕਰਨ ਸੰਬੰਧੀ, ਮਿਡ-ਡੇ ਮੀਲ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਦੀ ਵੀ ਜਾਂਚ ਕੀਤੀ। ਦੌਰੇ ਦੌਰਾਨ ਐਸ.ਸੀ.ਈ.ਆਰ.ਟੀ. ਟੀਮ ਨੇ ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਜਾਰੀ ਕੀਤੀਆਂ ਗਾਈਡਲਾਈਨਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਖ਼ਾਸ ਤੌਰ ‘ਤੇ ਵਿਦਿਆਰਥੀਆਂ ਦੀ ਗਰੁੱਪਿੰਗ ਅਤੇ ਟਾਈਮ ਟੇਬਲ ਨੂੰ ਨਿਯਮਾਂ ਅਨੁਸਾਰ ਲਾਗੂ ਕਰਨ ‘ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਵਲੋਂ ਨਿਰੀਖਣ ਦੌਰਾਨ ਪ੍ਰਾਪਤ ਨਿਰੀਖਣ ਸਕੂਲਾਂ ਦੀਆਂ ਵਿਜ਼ਟਰ ਬੁੱਕ ਵਿੱਚ ਦਰਜ਼ ਕੀਤੀਆਂ ਗਈਆਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮਿਸ਼ਨ ਸਮਰੱਥ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣਾ ਹੈ, ਜਿਸ ਲਈ ਸਕੂਲ ਪੱਧਰ ‘ਤੇ ਲਗਾਤਾਰ ਮਾਨੀਟਰਿੰਗ ਅਤੇ ਸੁਧਾਰ ਦੀ ਲੋੜ ਹੈ। ਟੀਮ ਨੇ ਕੁਝ ਸਕੂਲਾਂ ਵਿੱਚ ਚੰਗੇ ਅਭਿਆਸਾਂ ਦੀ ਪ੍ਰਸ਼ੰਸਾ ਵੀ ਕੀਤੀ ਅਤੇ ਹੋਰ ਸਕੂਲਾਂ ਨੂੰ ਉਹਨਾਂ ਤੋਂ ਪ੍ਰੇਰਣਾ ਲੈਣ ਲਈ ਕਿਹਾ।
 
 

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ