Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

April 29, 2026 10:17 PM
Rozana Sehaj times
ਨਵਾਂਸ਼ਹਿਰ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਐਮ ਫਾਰਮੈਸੀ ਦੇ ਸਮੈਸਟਰ ਦੋ ਦਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਬੰਗਾ ਸ਼ਹਿਰ ਦੇ ਪਿੰਡ ਪੂਨੀਆਂ ਦੀ ਵਿਦਿਆਰਥਣ ਪ੍ਰੀਅੰਕਾ ਨੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਬੰਗਾ ਸ਼ਹਿਰ ਪਿੰਡ ਪੂਨੀਆ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਪ੍ਰਿਯੰਕਾ ਨੇ ਬਾਰਵੀਂ ਜਮਾਤ ਦੀ ਪੜ੍ਹਾਈ ਸਥਾਨਕ ਸਕੂਲ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਤੋਂ ਪਾਸ ਕੀਤੀ ਅਤੇ ਦਾਖਲਾ ਪ੍ਰੀਖਿਆ ਪਾਸ ਕਰਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਬੀ- ਫਾਰਮੇਸੀ ਵਿੱਚ ਦਾਖਲਾ ਲਿਆ। ਇਸ ਦੌਰਾਨ ਪ੍ਰੀਅੰਕਾ ਨੇ ਜੀ ਪੈਟ ਟੈਸਟ ਪਾਸ ਕਰਕੇ ਸਕਾਲਰਸ਼ਿਪ ਹਾਸਲ ਕੀਤੀ ਅਤੇ ਐਮ ਫਾਰਮੈਸੀ ਵਿੱਚ ਦਾਖਲਾ ਲਿਆ ।ਐਮ ਫਾਰਮੈਸੀ ਕਰਦਿਆਂ ਡਾਕਟਰ ਰੈਡੀਜ ਮੈਡੀਕਲ ਇੰਡਸਟਰੀ ਵੱਲੋਂ ਕਰਵਾਏ ਗਏ ਸਰਵੇਖਣ ਵਿੱਚ ਪ੍ਰਿਅੰਕਾ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਉਨਾਂ ਦੀ ਹੈਦਰਾਬਾਦ ਸਥਿਤ ਇੰਡਸਟਰੀ ਵਿੱਚ ਇੰਟਰਨਸ਼ਿਪ ਹਾਸਿਲ ਕੀਤੀ ਜਿਸ ਵਿੱਚ ਉਸ ਨੂੰ ਨਕਦ ਸਕਾਲਰਸ਼ਿਪ ਵੀ ਮਿਲ ਰਹੀ ਹੈ। ਐਮ ਫਾਰਮੈਸੀ ਦੇ ਦੂਜੇ ਸਮੈਸਟਰ ਦੇ ਐਲਾਨੇ ਨਤੀਜੇ ਵਿੱਚ ਪ੍ਰੀਅੰਕਾ ਨੇ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਪਿਤਾ ਵਿਪਨ ਕੁਮਾਰ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ, ਮਾਤਾ ਕੋਮਲ, ਭਰਾ ਇੰਜੀਨੀਅਰ ਰਾਹੁਲ ਮੱਲ ਅਤੇ ਦੀਪਕ ਮੱਲ ਦਾ ਨਾਮ ਰੋਸ਼ਨ ਕੀਤਾ ਹੈ ।ਇਸ ਮੌਕੇ ਉਸਦੇ ਨਾਨਕਾ ਪਰਿਵਾਰ ਸਰਪੰਚ ਜਸਪਾਲ, ਓਮ ਪ੍ਰਕਾਸ਼, ਰਾਮ ਪ੍ਰਕਾਸ਼, ਗੁਰਦੀਪ ਇਟਲੀ , ਸ਼ਿੰਗਾਰਾ ਰਾਮ ਅਮਰੀਕਾ, ਭਗਵਾਨ ਦਾਸ ਅਮਰੀਕਾ ,ਸੰਦੀਪ ਕੁਮਾਰ ਬਾਲੀ , ਰਕੇਸ਼ ਗੰਗੜ, ਪਰਮਜੀਤ ਝੰਮਟ ਅਤੇ ਸਤਨਾਮ ਸਿੰਘ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਵੱਲੋਂ ਪ੍ਰੀਅੰਕਾ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਉਸ ਨੂੰ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਤ ਕੀਤਾ ਤਾਂ ਕਿ ਉਹ ਆਪਣੇ ਸੁਪਨਿਆਂ ਦੀ ਉਡਾਰੀ ਮਾਰ ਸਕੇ। ਇਸ ਮੌਕੇ ਪ੍ਰੀਅੰਕਾ ਨੇ ਆਪਣੇ ਅਧਿਆਪਕਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਦੀ ਗਾਈਡੈਂਸ ਦੇ ਕਾਰਨ ਹੀ ਅੱਜ ਉਸਨੇ ਇਹ ਮੁਕਾਮ ਹਾਸਲ ਕੀਤਾ ਹੈ।

Have something to say? Post your comment

 

More in Doaba

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਡਾਈਟੀਸ਼ੀਅਨ ਕੈਂਪ ਦਾ 117 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਬਲਾਚੌਰ ਵਿੱਚ ‘ਆਪ’ ਦਾ ਵੱਡਾ ਪ੍ਰਦਰਸ਼ਨ -ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਵਿਚ ਪਾਰਟੀ ਛੱਡਣ ਵਾਲਿਆਂ ਦਾ ਫੂਕਿਆ ਪੁਤਲਾ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ