ਬਲਾਚੌਰ : ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਯੋਗ ਅਗਵਾਈ ਹੇਠ ਬਲਾਚੌਰ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਵੱਲੋਂ ਇਲਾਕੇ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀ ਗ੍ਰਾਂਟ ਦੇ ਚੈੱਕ ਸੌਂਪੇ।ਕਰਨਵੀਰ ਕਟਾਰੀਆ ਨੇ ਦੱਸਿਆ ਕਿ ਪਿੰਡ ਨੀਲੇਵਾੜੇ (ਰੱਤੇਵਾਲ) ਵਿਖੇ ਸਿੰਜਾਈ ਵਾਲੇ ਟਿਊਬਵੈਲ ਲਈ ਪੰਚਾਇਤ ਨੂੰ 7 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵਿਧਾਇਕਾ ਸੰਤੋਸ਼ ਕਟਾਰੀਆ ਜੀ ਦਾ ਮੁੱਖ ਟੀਚਾ ਹਰ ਪਿੰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾ ਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੈ। ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।"ਗ੍ਰਾਂਟ ਮਿਲਣ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹਨਾਂ ਗ੍ਰਾਂਟਾਂ ਨਾਲ ਪਿੰਡ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਹੁਣ ਨਵੀਂ ਰਫ਼ਤਾਰ ਮਿਲੇਗੀ।ਇਸ ਮੌਕੇ ਸਰਪੰਚ ਮਨਵੀਰ ਬਾਂਠ, ਸਰਪੰਚ ਸ਼ਿੰਦਰਪਾਲ, ਲਾਲ ਚੰਦ ਬਾਂਠ, ਸਰਵਣ ਬਾਂਠ, ਜੀਤ ਰਾਮ ਬਾਂਠ, ਹੁਸਨ ਲਾਲ, ਸਰਪੰਚ ਸਿੰਦਰ ਕੌਰ, ਪੰਚ ਮਹਿੰਦਰਪਾਲ, ਸੋਹਣ ਲਾਲ, ਵਾਸ ਦੇਵ, ਰਾਮ ਕ੍ਰਿਸ਼ਨ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।