Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

April 29, 2026 10:27 PM
Rozana Sehaj times
ਪਟਿਆਲਾ : ਪੰਜਾਬੀ ਯੂਨੀਵਰਸਿਟੀ ਵੱਲੋਂ 30 ਅਪ੍ਰੈਲ ਨੂੰ ਆਪਣਾ 65ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਇਤਿਹਾਸਕ ਮੌਕੇ ਯੂਨੀਵਰਸਿਟੀ ਦੇ ਸਾਇੰਸ ਆਡੀਟੋਰੀਅਮ ਵਿੱਚ ਇੱਕ ਵਿਸ਼ੇਸ਼ ਸਮਾਗਮ ਰੱਖਿਆ ਗਿਆ ਹੈ। ਇਸ ਸਮਾਗਮ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।  ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਜਾਵੇਗੀ। ਡਾ. ਜਗਦੀਪ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸਥਾਪਨਾ ਦਿਵਸ ਸਾਡੀਆਂ ਪੁਰਾਣੀਆਂ ਪ੍ਰਾਪਤੀਆਂ ਨੂੰ ਯਾਦ ਕਰਨ ਅਤੇ ਭਵਿੱਖ ਦੀਆਂ ਚੁਣੌਤੀਆਂ ਲਈ ਨਵੇਂ ਅਹਿਦ ਲੈਣ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਮਾਂ-ਬੋਲੀ ਦੀ ਸਿਰਮੌਰ ਸੰਸਥਾ ਪੰਜਾਬੀ ਯੂਨੀਵਰਸਿਟੀ ਦਾ ਪਿਛਲੇ ਤਕਰੀਬਨ ਸਾਢੇ ਛੇ ਦਹਾਕਿਆਂ ਦਾ ਸਫ਼ਰ ਸ਼ਾਨਦਾਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਦਾ ਸਥਾਪਨਾ ਦਿਵਸ ਭਾਸ਼ਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ  ਲੁਧਿਆਣਾ ਦੇ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਵੱਲੋਂ ਦਿੱਤਾ ਜਾਵੇਗਾ। ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਡਾ. ਨਰਿੰਦਰ ਸਿੰਘ ਕਪੂਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰਨਗੇ। 
ਰਜਿਸਟਰਾਰ ਡਾ. ਦਵਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਸਮਾਗਮ ਸਾਇੰਸ ਆਡੀਟੋਰੀਅਮ ਵਿਖੇ ਸਵੇਰੇ 10:45 ਵਜੇ ਸ਼ੁਰੂ ਹੋਵੇਗਾ।  ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਯਾਦਗਾਰੀ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
 

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,