Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

April 29, 2026 10:32 PM
Rozana Sehaj times
ਪਟਿਆਲਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੀ ਲੜੀ ਹੇਠ ਨਾਭਾ ਦੇ ਰਹਿਣ ਵਾਲੇ  ਬੈਡਮਿੰਟਨ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਨੂੰ ਅੱਜ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਜਗਸ਼ੇਰ ਸਿੰਘ ਖੰਗੂੜਾ  ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਸਦੀ ਖੇਡ ਪ੍ਰਾਪਤੀਆਂ ਦੀ ਭਰਪੂਰ ਸਰਾਹਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਕੋਚ ਸੁਰੇਸ਼ ਕੁਮਾਰ ਦੀ ਵੀ ਖਾਸ ਤੌਰ ‘ਤੇ ਸ਼ਲਾਘਾ ਕੀਤੀ , ਜਿਨ੍ਹਾਂ ਨੇ ਪਿਛਲੇ 7 ਸਾਲਾਂ ਤੋਂ ਜਗਸ਼ੇਰ ਸਿੰਘ ਖੰਗੂੜਾ ਨੂੰ ਸਿਖਲਾਈ ਦੇ ਕੇ ਇਸ ਮੁਕਾਮ ਤੱਕ ਪਹੁੰਚਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਗਸ਼ੇਰ ਸਿੰਘ ਖੰਗੂੜਾ ਵਰਗੇ ਖਿਡਾਰੀ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਨੇ ਜਗਸ਼ੇਰ ਸਿੰਘ ਖੰਗੂੜਾ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਬੈਡਮਿੰਟਨ ਕੋਚ ਸੁਰੇਸ਼ ਕੁਮਾਰ ਨੇ ਦਸਿਆ ਕਿ ਜਗਸ਼ੇਰ ਸਿੰਘ ਖੰਗੂੜਾ,  ਜੋ ਕਿ ਸ੍ਰੀ ਮਨਪ੍ਰੀਤ ਸਿੰਘ ( ਪਿਤਾ) ਅਤੇ ਰਸ਼ਪਾਲ ਕੌਰ ( ਮਾਤਾ) ਦੇ ਪੁੱਤਰ ਹਨ, ਨੇ ਬੈਡਮਿੰਟਨ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਅੰਤਰਰਾਸ਼ਟਰੀ ਸਿਲਵਰ ਮੈਡਲ, 8 ਬਰਾਂਜ਼ ਮੈਡਲ ਅਤੇ 11 ਗੋਲਡ ਮੈਡਲ ਜਿੱਤੇ ਹਨ। ਇਸਦੇ ਨਾਲ ਹੀ ਉਸਨੇ 5 ਵਾਰ ਕਵਾਰਟਰ ਫਾਈਨਲ ਤੱਕ ਪਹੁੰਚ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਉਸਦੀ ਇਹ ਉਪਲਬਧੀ ਨਾ ਸਿਰਫ਼ ਉਸਦੇ ਪਰਿਵਾਰ ਲਈ, ਸਗੋਂ ਪੂਰੇ ਇਲਾਕੇ ਲਈ ਮਾਣ ਦੀ ਗੱਲ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਗਸ਼ੇਰ ਸਿੰਘ ਖੰਗੂੜਾ ਦੇ ਮਾਤਾ-ਪਿਤਾ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਬੱਚਿਆਂ ਦੀ ਕਾਮਯਾਬੀ ਵਿੱਚ ਮਾਪਿਆਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੁੰਦਾ ਹੈ।
 
 
 
 
5 Attachments  •  Scanned by Gmail
 

Have something to say? Post your comment

More in Malwa

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ