Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

April 29, 2026 10:34 PM
Rozana Sehaj times
ਪਟਿਆਲਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਸਹਾਇਕ ਗੰਨਾ ਵਿਕਾਸ ਅਫਸਰ, ਪਟਿਆਲਾ ਅਤੇ ਨਾਹਰ ਖੰਡ ਮਿੱਲ, ਅਮਲੋਹ ਦੇ ਫੀਲਡ ਸਟਾਫ ਵੱਲੋਂ 24 ਅਪ੍ਰੈਲ  ਨੂੰ ਨਾਹਰ ਖੰਡ ਮਿੱਲ, ਅਮਲੋਹ ਦੇ ਗੇਟ ਏਰੀਏ ਦੇ ਪਿੰਡਾਂ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੀ ਸ਼ੁਰੂਆਤ ਅਰਸ਼ਦੀਪ ਸਿੰਘ ਥਿੰਦ, ਪ੍ਰਬੰਧਕੀ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਡਾ. ਅਮਰੀਕ ਸਿੰਘ, ਕੇਨ ਕਮਿਸ਼ਨਰ, ਪੰਜਾਬ, ਐਸ.ਏ.ਐਸ. ਨਗਰ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਇਸ ਮੁਹਿੰਮ ਤਹਿਤ 28 ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਅਤੇ ਨੁੱਕੜ ਮੀਟਿੰਗਾਂ ਕਰਵਾਈਆਂ ਗਈਆਂ, ਜਿੱਥੇ ਗੰਨਾ ਕਾਸ਼ਤਕਾਰਾਂ ਨੂੰ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਲਈ ਜਾਗਰੂਕ ਕੀਤਾ ਗਿਆ। ਡਾ. ਗੌਰਵ ਅਰੋੜਾ, ਸਹਾਇਕ ਗੰਨਾ ਵਿਕਾਸ ਅਫਸਰ, ਪਟਿਆਲਾ ਵੱਲੋਂ ਦੱਸਿਆ ਗਿਆ ਕਿ ਗੰਨੇ ਦੀ ਫ਼ਸਲ ਲੰਮੇ ਸਮੇਂ ਦੀ ਹੋਣ ਕਰਕੇ ਇਸਨੂੰ ਹੋਰ ਫ਼ਸਲਾਂ ਨਾਲੋਂ ਵੱਧ ਖੁਰਾਕੀ ਤੱਤਾਂ ਦੀ ਲੋੜ ਹੁੰਦੀ ਹੈ, ਪਰੰਤੂ ਵੱਧ ਖਾਦਾਂ ਦੀ ਵਰਤੋਂ ਨਾਲ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਉਨ੍ਹਾਂ ਦੱਸਿਆ ਕਿ ਵੱਧ ਯੂਰੀਆ ਦੇ ਇਸਤੇਮਾਲ ਨਾਲ ਫ਼ਸਲ ਡਿੱਗਣ, ਕੀੜਿਆਂ ਦੇ ਹਮਲੇ ਅਤੇ ਖੰਡ ਦੀ ਰਿਕਵਰੀ ‘ਤੇ ਨਕਾਰਾਤਮਕ ਅਸਰ ਪੈਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਈ ਵਾਰ ਸਤੰਬਰ ਮਹੀਨੇ ਵਿੱਚ ਵੀ ਯੂਰੀਆ ਪਾਇਆ ਜਾਂਦਾ ਹੈ, ਜੋ ਕਿ ਗਲਤ ਪ੍ਰਥਾ ਹੈ, ਕਿਉਂਕਿ ਇਸ ਨਾਲ ਨਵੀਂ ਫੁੱਟ ਨਿਕਲਦੀ ਹੈ ਜੋ ਗੰਨਿਆਂ ਵਿੱਚ ਤਬਦੀਲ ਨਹੀਂ ਹੁੰਦੀ ਅਤੇ ਪਹਿਲਾਂ ਬਣੇ ਗੰਨਿਆਂ ਦਾ ਭਾਰ ਘਟਾਉਂਦੀ ਹੈ। ਮਾਹਿਰਾਂ ਵੱਲੋਂ ਸਿਫਾਰਸ਼ ਕੀਤੀ ਗਈ ਕਿ ਪਤਝੜ ਰੁੱਤ ਦੀ ਫ਼ਸਲ ਲਈ 195 ਕਿਲੋ ਯੂਰੀਆ ਤਿੰਨ ਬਰਾਬਰ ਕਿਸ਼ਤਾਂ ਵਿੱਚ ਪਾਈ ਜਾਵੇ—ਪਹਿਲੀ ਬਿਜਾਈ ਸਮੇਂ, ਦੂਜੀ ਮਾਰਚ ਦੇ ਅਖੀਰ ਵਿੱਚ ਅਤੇ ਤੀਜੀ ਅਪ੍ਰੈਲ ਦੇ ਅੰਤ ਵਿੱਚ। ਬਹਾਰ ਰੁੱਤ ਦੀ ਫ਼ਸਲ ਲਈ ਵੀ ਯੂਰੀਆ ਦੀ ਮਾਤਰਾ ਅਤੇ ਸਮਾਂ ਨਿਰਧਾਰਤ ਕੀਤਾ ਗਿਆ ਹੈ। ਡਾ. ਪਰਮਜੀਤ ਕੌਰ, ਖੇਤੀਬਾੜੀ ਵਿਕਾਸ ਅਫਸਰ (ਗੰਨਾ), ਪਟਿਆਲਾ ਵੱਲੋਂ ਦੱਸਿਆ ਗਿਆ ਕਿ ਮਿੱਟੀ ਪਰਖ ਦੇ ਆਧਾਰ ‘ਤੇ ਹੀ ਫਾਸਫੋਰਸ ਅਤੇ ਪੋਟਾਸ਼ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਫਾਸਫੋਰਸ ਦੀ ਘਾਟ ਹੋਵੇ ਤਾਂ 75 ਕਿਲੋ ਸਿੰਗਲ ਸੁਪਰਫਾਸਫੇਟ ਪ੍ਰਤੀ ਏਕੜ ਪਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਵੱਧ ਖਾਦਾਂ ਦੀ ਵਰਤੋਂ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਨਾਈਟ੍ਰੋਜ਼ਨ ਜ਼ਮੀਨੀ ਪਾਣੀ ਵਿੱਚ ਮਿਲ ਕੇ ਪਾਣੀ ਨੂੰ ਪ੍ਰਦੂਸ਼ਿਤ ਕਰਦਾ ਹੈ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲ ਕੇ ਰੱਖਿਆ ਜਾਵੇ, ਤਾਂ ਜੋ ਮਿੱਟੀ ਦੀ ਸਿਹਤ ਬਰਕਰਾਰ ਰਹੇ। ਖੇਤੀਬਾੜੀ ਵਿਭਾਗ ਵੱਲੋਂ ਇਹ ਜਾਗਰੂਕਤਾ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
 
 
 
 

Have something to say? Post your comment

 

More in Malwa

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,