Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

April 29, 2026 10:36 PM
Rozana Sehaj times

ਚੰਡੀਗੜ੍ਹ :  ਕਣਕ ਦੇ ਚੱਲ ਰਹੇ ਖਰੀਦ ਸੀਜ਼ਨ ਵਿੱਚ 858333.2 ਮੀਟਰਕ ਟਨ ਦੀ ਖਰੀਦ ਨਾਲ ਸੰਗਰੂਰ ਜ਼ਿਲ੍ਹਾ ਹੁਣ ਤੱਕ ਪਹਿਲੇ ਸਥਾਨ 'ਤੇ ਹੈ। ਇਸ ਤੋਂ ਬਾਅਦ 849614.1 ਮੀਟਰਕ ਟਨ ਖਰੀਦ ਨਾਲ ਪਟਿਆਲਾ ਦੂਜੇ ਸਥਾਨ 'ਤੇ, 760438.4 ਮੀਟਰਕ ਟਨ ਖਰੀਦ ਨਾਲ ਬਠਿੰਡਾ ਤੀਜੇ ਸਥਾਨ 'ਤੇ ਅਤੇ 721237.5 ਮੀਟਰਕ ਟਨ ਖਰੀਦ ਨਾਲ ਹਾਲ ਦੀ ਘੜੀ ਫਿਰੋਜ਼ਪੁਰ ਚੌਥੇ ਸਥਾਨ 'ਤੇ ਹੈ। ਹੁਣ ਤੱਕ ਫ਼ਸਲ ਦੀ ਕੁੱਲ ਆਮਦ 110.74 ਲੱਖ ਮੀਟਰਕ ਟਨ ਹੋਈ ਹੈ, ਜਿਸ ਵਿੱਚੋਂ 108.24 ਲੱਖ ਮੀਟਰਕ ਟਨ ਖਰੀਦੀ ਜਾ ਚੁੱਕੀ ਹੈ। ਖਰੀਦੀ ਗਈ ਕਣਕ ਵਿੱਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 107.26 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 98259.2 ਮੀਟਰਕ ਟਨ ਕਣਕ ਖਰੀਦੀ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਜਿੱਥੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੀਆਂ ਮੰਡੀਆਂ ਦਾ ਨਿੱਜੀ ਦੌਰਾ ਕਰ ਰਹੇ ਹਨ, ਉਥੇ ਹੀ ਉਹ ਸਫ਼ਲ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ-ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ ਹੈ। ਭੁਗਤਾਨ ਦੇ ਮਾਮਲੇ ਵਿੱਚ 25000 ਕਰੋੜ ਰੁਪਏ ਤੋਂ ਵੱਧ ਦਾ ਘੱਟੋ-ਘੱਟ ਸਮਰਥਨ ਮੁੱਲ ਮਨਜ਼ੂਰ ਹੋ ਚੁੱਕਾ ਹੈ, ਜਿਸ ਵਿੱਚੋਂ 24000 ਕਰੋੜ ਰੁਪਏ ਤੋਂ ਵੱਧ ਰਾਸ਼ੀ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ 1897 ਖਰੀਦ ਕੇਂਦਰਾਂ ਅਤੇ ਲਗਭਗ 986 ਆਰਜ਼ੀ ਯਾਰਡਾਂ  ਦੇ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ।

Have something to say? Post your comment

 

More in Chandigarh

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ