ਕਿਹਾ ਬਿਜਲੀ ਸਪਲਾਈ ਯਕੀਨੀ ਬਣਾਵੇ ਸਰਕਾਰ
ਸੁਨਾਮ : ਸੂਬੇ ਅੰਦਰ ਲੱਗ ਰਹੇ ਬਿਜਲੀ ਕੱਟਾਂ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਖਡਿਆਲ ਦੀ ਅਗਵਾਈ ਹੇਠ ਐਸਡੀਐਮ ਦਫ਼ਤਰ ਸਾਹਮਣੇ ਧਰਨਾ ਦੇਕੇ ਸੂਬੇ ਦੀ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਲੰਮੇ ਬਿਜਲੀ ਕੱਟਾਂ ਕਾਰਨ ਲੋਕ ਪ੍ਰੇਸ਼ਾਨੀ ਦੇ ਆਲਮ ਵਿੱਚ ਜੀਵਨ ਬਤੀਤ ਕਰ ਰਹੇ ਹਨ। ਇੰਜੀਨੀਅਰ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਕਿਹਾ ਕਿ ਇਲਾਕੇ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਆਮ ਜਨਤਾ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਦੇ ਵਧਦੇ ਤਾਪਮਾਨ ਵਿੱਚ ਜਦੋਂ ਲੋਕ ਆਪਣੇ ਦਿਨ ਭਰ ਦੇ ਕੰਮ ਤੋਂ ਬਾਅਦ ਘਰ ਆਕੇ ਅਰਾਮ ਕਰਨਾ ਚਾਹੁੰਦੇ ਹਨ ਤਾਂ ਉਸ ਸਮੇਂ ਵੀ ਬਿਜਲੀ ਗਾਇਬ ਹੋ ਜਾਂਦੀ ਹੈ। ਰਾਤ ਦੇ ਸਮੇਂ ਅਤੇ ਦਿਨ ਦੇ ਕੰਮਕਾਜ ਦੌਰਾਨ ਵੀ ਬਿਜਲੀ ਕੱਟ ਲੋਕਾਂ ਲਈ ਵੱਡੀ ਸਮੱਸਿਆ ਬਣੇ ਹੋਏ ਹਨ। ਨੌਜਵਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਖਡਿਆਲ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਫੇਲ੍ਹ ਸਾਬਤ ਹੋਈ ਹੈ। ਬਿਜਲੀ ਦੇ ਕੱਟਾਂ ਕਾਰਨ ਕਾਰੋਬਾਰ ਪ੍ਰਭਾਵਿਤ ਹੋ ਰਹੇ ਹਨ। ਇਸ ਮੌਕੇ ਰਵਿੰਦਰ ਸਿੰਘ ਚੀਮਾਂ, ਕੇਸਰ ਸਿੰਘ ਢੋਟ,ਰਮਨਦੀਪ ਸਿੰਘ ਰਾਣਾ, ਕਮਲਜੀਤ ਸਿੰਘ ਬਰਾੜ, ਬਲਵਿੰਦਰ ਸਿੰਘ ਅਕਬਰਪੁਰ, ਸਰਕਲ ਪ੍ਰਧਾਨ ਦਰਸ਼ਨ ਸਿੰਘ, ਪਰਮਜੀਤ ਸਿੰਘ ਨਿੱਕਾ, ਕੁਲਦੀਪ ਸਿੰਘ, ਜਗਮੇਲ ਸਿੰਘ ਛਾਜਲਾ, ਮਨਜੋਤ ਸਿੰਘ, ਰਾਜਵਿੰਦਰ ਸਿੰਘ, ਸਤਿਗੁਰੂ ਸਿੰਘ, ਜੁਝਾਰ ਸਿੰਘ, ਗੁਰਦੀਪ ਸਿੰਘ ਨੰਬਰਦਾਰ ਟਿੱਬੀ, ਬਲਵੀਰ ਸਿੰਘ, ਇੰਦਰ ਸੁਨਾਮ, ਦਿਲਬਾਗ ਸਿੰਘ, ਮਨਪ੍ਰੀਤ ਸਿੰਘ, ਚਮਕੌਰ ਸਿੰਘ, ਸੁਖਵਿੰਦਰ ਸਿੰਘ, ਭਜਨ ਸਿੰਘ, ਹਰਦੇਵ ਸਿੰਘ, ਜਸਵਿੰਦਰ ਸਿੰਘ, ਬਿੱਲਾ ਰੰਧਾਵਾ, ਹਾਕਮ ਸਿੰਘ, ਹਰਬੰਸ ਸਿੰਘ, ਜਗਦੇਵ ਸਿੰਘ ਦੁਲਟ, ਨਿਰਵੈਰ ਸਿੰਘ ਚੱਠੇ ਸੇਖਵਾਂ, ਚਮਕੌਰ ਸਿੰਘ, ਅੰਗਰੇਜ਼ ਸਿੰਘ, ਹਮੀਰ ਸਿੰਘ, ਸੁਖਦੇਵ ਸਿੰਘ, ਹਰਭਜਨ ਸਿੰਘ ਜਖੇਪਲ, ਸਤਿਨਾਮ ਸਿੰਘ ਸ਼ੇਰੋ, ਅਵਤਾਰ ਸਿੰਘ ਸ਼ੇਰੋ, ਮਨਜੀਤ ਕੌਰ ਸੁਨਾਮ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।