Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼ਾਦੀਹਰੀ 'ਚ ਜਵਾਈ ਨੇ ਸਹੁਰੇ ਤੇ ਸਾਲੇ ਦੀ ਗੋਲੀ ਮਾਰਕੇ ਕੀਤੀ ਹੱਤਿਆ 

April 30, 2026 05:37 PM
ਦਰਸ਼ਨ ਸਿੰਘ ਚੌਹਾਨ

ਸਹੁਰਾ ਤੇ ਸਾਲਾ ਆਏ ਸਨ ਝਗੜਾ ਨਿਬੇੜਨ 

ਸੁਨਾਮ : ਥਾਣਾ ਦਿੜ੍ਹਬਾ ਅਧੀਨ ਆਉਂਦੇ ਪਿੰਡ ਸ਼ਾਦੀਹਰੀ ਵਿਖੇ ਜਵਾਈ ਵੱਲੋਂ ਗੋਲੀ ਮਾਰਕੇ ਸਹੁਰੇ ਅਤੇ ਸਾਲੇ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੂਹਰੇ ਕਤਲ ਦੀ ਵਾਪਰੀ ਘਟਨਾ ਕਾਰਨ ਇਲਾਕੇ ਦੇ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪਿੰਡ ਸ਼ਾਦੀ ਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲੇ ਜਗਸੀਰ ਸਿੰਘ ਨੂੰ ਗੋਲੀ ਮਾਰਕੇ ਕਤਲ ਕਰ ਦਿੱਤਾ ਹੈ। ਦੱਸਿਆ ਗਿਆ ਹੈ ਕਿ ਗੁਰਵਿੰਦਰ ਸਿੰਘ ਦੀ ਸ਼ਾਦੀ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲਾ ਪਟਿਆਲਾ ਨਾਲ ਹੋਈ ਸੀ, ਪਤੀ ਪਤਨੀ ਵਿਚਾਲੇ ਹਮੇਸ਼ਾ ਆਪਸ ਦੇ ਵਿੱਚ ਝਗੜਾ ਰਹਿੰਦਾ ਸੀ। ਬੀਤੀ ਰਾਤ ਉਸ ਦਾ ਸਹੁਰਾ ਲਖਬੀਰ ਸਿੰਘ ਅਤੇ ਉਸ ਦਾ ਸਾਲਾ ਜਗਸੀਰ ਸਿੰਘ ਝਗੜੇ ਨੂੰ ਨਿਪਟਾਉਣ ਲਈ ਉਸਦੇ ਪਿੰਡ ਸ਼ਾਦੀਹਰੀ ਪਹੁੰਚੇ। ਪਰੰਤੂ ਕਲੇਸ਼ ਹੋਰ ਵੱਧ ਗਿਆ ਜਿਸ ਕਾਰਨ ਗੁਰਵਿੰਦਰ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਤੇ ਗੋਲੀ ਚਲਾ ਦਿੱਤੀ ਉਸ ਤੋਂ ਬਾਅਦ ਉਹਨਾਂ ਨੂੰ ਚੁੱਕਕੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਹਨਾਂ ਦੀ ਦੌਰਾਨੇ ਇਲਾਜ਼ ਮੌਤ ਹੋ ਗਈ ਹੈ। ਪੁਲਿਸ ਥਾਣਾ ਦਿੜ੍ਹਬਾ ਦੇ ਐਸ ਐਚ ਓ ਜਗਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੁਰਵਿੰਦਰ ਸਿੰਘ ਦੇ ਖਿਲਾਫ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰ ਲਿਆ ਹੈ। 
 

Have something to say? Post your comment

 

More in Malwa

ਆਮ ਆਦਮੀ ਪਾਰਟੀ ਦੇ ਅੰਦਰ ਲੀਡਰਸ਼ਿਪ ਤੋਂ ਵਿਸ਼ਵਾਸ਼ ਖਤਮ ਹੋ ਗਿਆ ਹੈ : ਮਨਵੀਰ ਰੰਗਾ

ਨਿਰੰਤਰ ਵਧਦੀ ਗਰਮੀ ’ਚ ਕਰੀਏ ਪਸ਼ੂਆਂ ਤੇ ਪੰਛੀਆਂ ਲਈ ਪਾਣੀ ਦਾ ਪ੍ਰਬੰਧ

ਅਕਾਲੀਆਂ ਨੇ ਐਸਡੀਐਮ ਦਫ਼ਤਰ ਮੂਹਰੇ ਲਾਇਆ ਧਰਨਾ 

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ