Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਪਿੰਡ ਘੜੂਆਂ ਵਿੱਚ ਡਰਾਈ ਡੇ ਮੁਹਿੰਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

April 30, 2026 07:30 PM
Rozana Sehaj times

ਘੜੂਆਂ : ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਚਲ ਰਹੀਆਂ ਮੁਹਿੰਮਾਂ ਦੇ ਤਹਿਤ ਪਿੰਡ ਘੜੂਆਂ ਵਿੱਚ ਡਰਾਈ ਡੇ ਗਤੀਵਿਧੀ ਆਯੋਜਿਤ ਕੀਤੀ ਗਈ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਐਚ.ਸੀ ਘੜੂਆਂ ਦੇ ਸਟਾਫ ਅਤੇ ਨਰਸਿੰਗ ਵਿਦਿਆਰਥੀਆਂ ਵੱਲੋਂ ਪਿੰਡ ਵਿੱਚ ਡੇਂਗੂ ਰੋਕਥਾਮ ਸੰਬੰਧੀ ਜਾਗਰੂਕਤਾ ਫੈਲਾਈ ਗਈ। ਇਸ ਦੌਰਾਨ ਟੀਮ ਵੱਲੋਂ ਘਰ-ਘਰ ਜਾ ਕੇ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਮੱਛਰਾਂ ਦੇ ਪੈਦਾ ਹੋਣ ਵਾਲਿਆ ਥਾਂਵਾ ਨੂੰ ਖਤਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਲੋਕਾਂ ਨੂੰ ਕੂਲਰਾਂ, ਟੈਂਕੀਆਂ, ਗਮਲਿਆਂ ਅਤੇ ਹੋਰ ਬਰਤਨਾਂ ਵਿੱਚ ਪਾਣੀ ਖੜ੍ਹਾ ਨਾ ਰਹਿਣ ਦੇਣ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਹਫਤਾਵਾਰੀ ਡਰਾਈ ਡੇ ਮਨਾਉਣ ਲਈ ਅਪੀਲ ਕੀਤੀ ਗਈ। ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਨੇ ਕਿਹਾ ਕਿ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਸਫਾਈ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਤੇ ਹੈਲਥ ਸੁਪਰਵਾਈਜ਼ਰ ਦਵਿੰਦਰ ਸਿੰਘ, ਹੈਲਥ ਵਰਕਰ ਕੁਲਜੀਤ ਸਿੰਘ, ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਨਰਸਿੰਗ ਅਧਿਆਪਕ ਕੋਮਲ ਪਟਿਆਲ ਅਤੇ ਸਿਮਰਨ ਸਮੇਤ ਹੋਰ ਸਟਾਫ ਮੈਂਬਰ ਅਤੇ ਨਰਸਿੰਗ ਵਿਦਿਆਰਥੀ ਵੀ ਮੌਜੂਦ ਰਹੇ।

Have something to say? Post your comment

 

More in Chandigarh

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼