Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

April 30, 2026 07:34 PM
Rozana Sehaj times

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮਾਂ ਨੂੰ 4.108 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ (21) ਵਾਸੀ ਪਿੰਡ ਲਹੂਕਾ, ਤਰਨ ਤਾਰਨ ਅਤੇ ਤਰਸੇਮ ਸਿੰਘ ਉਰਫ਼ ਕੈਰੋਂ ਉਰਫ਼ ਪਹਿਲਵਾਨ (31) ਵਾਸੀ ਮੁਹੱਲਾ ਜਸਵੰਤ ਸਿੰਘ ਨਗਰ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ (ਆਸਟਰੀਆ ਦੇ ਬਣੇ ਹੋਏ) ਅਤੇ ਦੋ .30 ਬੋਰ ਦੇ ਪਿਸਤੌਲ (ਚੀਨ ਦੇ ਬਣੇ ਹੋਏ) ਅਤੇ ਪੰਜ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਡਰੋਨ ਰਾਹੀਂ ਭੇਜੀ ਜਾਂਦੀ ਸੀ ਜਿਸ ਨੂੰ ਬਾਅਦ ਵਿੱਚ ਉਕਤ ਮੁਲਜ਼ਮਾਂ ਵੱਲੋਂ ਪ੍ਰਾਪਤ ਕਰਕੇ ਅੱਗੇ ਸਪਲਾਈ ਕੀਤਾ ਜਾਂਦਾ ਸੀ। ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ, ਮੁਲਜ਼ਮ ਅਰਸ਼ਦੀਪ ਉਰਫ਼ ਅਰਸ਼ ਨੂੰ 2.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਅਗਲੇਰੀ ਕਾਰਵਾਈ ਦੌਰਾਨ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਉਪਰੰਤ ਸਹਿ-ਮੁਲਜ਼ਮ ਤਰਸੇਮ ਉਰਫ਼ ਕੈਰੋਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਪਿਸਤੌਲ ਬਰਾਮਦ ਕੀਤੇ ਗਏ। ਸੀਪੀ ਨੇ ਦੱਸਿਆ ਕਿ ਜਾਂਚ ਮੁਤਾਬਕ ਮੁਲਜ਼ਮ ਤਰਸੇਮ ਉਰਫ਼ ਕੈਰੋਂ ਵਿਰੁੱਧ ਐਨਡੀਪੀਐਸ ਐਕਟ, ਆਰਮਜ਼ ਐਕਟ, ਜੇਲ੍ਹ ਐਕਟ ਅਤੇ ਇਰਾਦਾ ਕਤਲ ਤਹਿਤ 16 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਕ੍ਰਿਸ਼ਨ ਜੰਡਿਆਲਾ ਜੋ ਇਸ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ, ਦਾ ਸਾਥੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਗੁਰਪ੍ਰੀਤ ਉਰਫ਼ ਕ੍ਰਿਸ਼ਨ ਜੰਡਿਆਲਾ ਨੇ ਤਰਸੇਮ ਨੂੰ ਜਾਅਲੀ ਪਾਸਪੋਰਟ ਬਣਵਾਉਣ ਅਤੇ ਉਸਨੂੰ ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਆਪਣੇ ਲਈ ਕੰਮ ਕਰਨ ਲਈ ਕਿਹਾ ਸੀ। ਇਸ ਸਬੰਧੀ, ਐਫਆਈਆਰ ਨੰਬਰ 68 ਮਿਤੀ 26-04-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਦਰਜ ਕੀਤੀ ਗਈ ਹੈ।

Have something to say? Post your comment

 

More in Majha

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ*

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ