Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਆਮ ਆਦਮੀ ਪਾਰਟੀ ਦੇ ਅੰਦਰ ਲੀਡਰਸ਼ਿਪ ਤੋਂ ਵਿਸ਼ਵਾਸ਼ ਖਤਮ ਹੋ ਗਿਆ ਹੈ : ਮਨਵੀਰ ਰੰਗਾ

April 30, 2026 07:40 PM
Rozana Sehaj times
ਕੋਟਕਪੂਰਾ : ਭਾਰਤੀ ਜਨਤਾ ਪਾਰਟੀ ਜਿਲਾ ਫਰੀਦਕੋਟ ਦੇ ਯੂਥ ਪ੍ਰਧਾਨ ਮਨਵੀਰ ਰੰਗਾ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਸੰਸਦ ਮੈਂਬਰਾਂ ਦਾ ਭਾਜਪਾ ਵਿੱਚ ਸੁਆਗਤ ਕਰਦਿਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੰਗਠਨ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਭੰਗ ਹੋ ਚੁੱਕਾ ਹੈ ਅਤੇ ਅੰਤਿਮ ਅਰਦਾਸ ਦੀ ਗੱਲ ਹੈ, ਜੋ ਕਿ ਚੋਣ ਨਤੀਜਿਆਂ ਵਾਲੇ ਦਿਨ ਵੀ ਪੂਰੀ ਹੋਵੇਗੀ। ਉਹਨਾਂ ਕਿਹਾ ਕਿ ਅਚਾਨਕ ‘ਆਪ’ ਸੰਸਦ ਮੈਂਬਰਾਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪਾਰਟੀ ਦੇ ਅੰਦਰ ਲੀਡਰਸ਼ਿਪ ਵਿੱਚ ਵਿਸ਼ਵਾਸ਼ ਖਤਮ ਹੋ ਗਿਆ ਹੈ। ਉਹਨਾਂ ਦਾਅਵਾ ਕੀਤਾ ਕਿ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਪ੍ਰਮੁੱਖ ਅਤੇ ਪ੍ਰਭਾਵਸ਼ਾਲੀ ਹਸਤੀਆਂ ਹਨ। ਉਨ੍ਹਾਂ ਦਾ ‘ਆਪ’ ਛੱਡ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਚ ਸ਼ਾਮਲ ਹੋਣਾ ਭਾਰਤ ਦੀ ਤਰੱਕੀ ਲਈ ਨਰਿੰਦਰ ਮੋਦੀ ਦੀ ਮਹੱਤਤਾ ਨੂੰ ਸਾਬਤ ਕਰਦਾ ਹੈ।  ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਸ ਪਾਰਟੀ ’ਤੇ ਆਪਣਾ ਭਰੋਸਾ ਰੱਖਿਆ ਸੀ, ਜਿਸ ਨੂੰ ਦੇਸ਼ ਨੇ ਰੱਦ ਕਰ ਦਿੱਤਾ ਸੀ ਪਰ ਹੁਣ ਸੂਬੇ ਦੇ ਲੋਕ ਖੁਦ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਪਾਰਟੀ ਨੂੰ ਖਤਮ ਕਰ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਨੂੰ ਇੱਕ ਮਜਬੂਤ ਵਿਕਲਪ ਵਜੋਂ ਦੇਖਦੇ ਹਨ। ਆਉਣ ਵਾਲੀਆਂ ਚੋਣਾਂ ਵਿੱਚ ਸੂਬੇ ਦੇ ਲੋਕ ਭ੍ਰਿਸ਼ਟਾਚਾਰ ਅਤੇ ਝੂਠੇ ਵਾਅਦਿਆਂ ਦੀ ਰਾਜਨੀਤੀ ਨੂੰ ਢੁਕਵਾਂ ਜਵਾਬ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਹ ਤਾਂ ਸਿਰਫ ਸ਼ੁਰੂਆਤ ਹੈ, ਭਵਿੱਖ ਵਿੱਚ ਹੋਰ ਵੀ ਵੱਡੇ ਰਾਜਨੀਤਿਕ ਵਿਕਾਸ ਦੇਖਣ ਨੂੰ ਮਿਲਣਗੇ।
 
 

Have something to say? Post your comment

 

More in Malwa

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਮਾਨ ਨੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ

ਫਰੀਦਕੋਟ ਪੁਲਿਸ ਵੱਲੋਂ 161 ਵਾਹਨਾਂ ਦੀ ਕਰਵਾਈ ਗਈ ਖੁੱਲੀ ਨਿਲਾਮੀ

ਜਨਗਣਨਾ 2026: ਪਟਿਆਲਾ ਵਾਸੀਆਂ ਲਈ 'ਸਵੈ-ਗਣਨਾ' ਪੋਰਟਲ ਅੱਜ ਤੋਂ ਸ਼ੁਰੂ; ਘਰ ਬੈਠੇ ਡਿਜੀਟਲ ਤਰੀਕੇ ਨਾਲ ਦਰਜ ਕਰੋ ਆਪਣੇ ਵੇਰਵੇ

ਨਿਰੰਤਰ ਵਧਦੀ ਗਰਮੀ ’ਚ ਕਰੀਏ ਪਸ਼ੂਆਂ ਤੇ ਪੰਛੀਆਂ ਲਈ ਪਾਣੀ ਦਾ ਪ੍ਰਬੰਧ

ਸ਼ਾਦੀਹਰੀ 'ਚ ਜਵਾਈ ਨੇ ਸਹੁਰੇ ਤੇ ਸਾਲੇ ਦੀ ਗੋਲੀ ਮਾਰਕੇ ਕੀਤੀ ਹੱਤਿਆ 

ਅਕਾਲੀਆਂ ਨੇ ਐਸਡੀਐਮ ਦਫ਼ਤਰ ਮੂਹਰੇ ਲਾਇਆ ਧਰਨਾ 

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ