Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

April 30, 2026 07:43 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ 6 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ, ਵਾਸੀ ਵੈਰੋਵਾਲ ਰੋਡ, ਜੰਡਿਆਲਾ ਗੁਰੂ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ  ਦੀ ਤਸਕਰੀ ਲਈ ਉਸ ਵੱਲੋਂ ਵਰਤੀ ਜਾਣ ਵਾਲੀ ਸਿਲਵਰ ਰੰਗ ਦੀ ਹੁੰਡਈ ਆਈ10 ਕਾਰ, ਰਜਿਸਟ੍ਰੇਸ਼ਨ ਨੰਬਰ ਪੀਬੀ10-ਸੀਵੀ-3211, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਦੁਬਈ ਦੇ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ, ਜੋ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸ ਵਿਰੁੱਧ ਕਈ ਮਾਮਲੇ ਦਰਜ ਹਨ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਅੰਤਰਪ੍ਰੀਤ ਸਿੰਘ ਦੇ ਨਿਰਦੇਸ਼ਾਂ 'ਤੇ ਮੁਲਜ਼ਮ ਲਵਪ੍ਰੀਤ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪ੍ਰਾਪਤ ਕਰਕੇ ਇਨ੍ਹਾਂ ਦੀ ਅੱਗੇ ਸਪਲਾਈ ਵੀ ਕਰਦਾ ਸੀ। ਇਸ ਕਾਰਵਾਈ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਲਵਪ੍ਰੀਤ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਹ ਖੇਪ ਅੰਮ੍ਰਿਤਸਰ-ਜਲੰਧਰ ਜੀਟੀ ਰੋਡ 'ਤੇ ਅੱਡਾ ਮਾਨਾਵਾਲਾ ਨੇੜੇ ਕਿਸੇ ਹੋਰ ਪਾਰਟੀ ਨੂੰ ਪਹੁੰਚਾਈ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ, ਪੁਲਿਸ ਟੀਮ ਇਲਾਕੇ ਵਿੱਚ ਪਹੁੰਚੀ ਅਤੇ ਸ਼ੱਕੀ ਲਵਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਦੀ ਆਈ10 ਕਾਰ ਵਿੱਚੋਂ 6 ਕਿਲੋ ਹੈਰੋਇਨ ਬਰਾਮਦ ਹੋਈ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 27 ਮਿਤੀ 29-04-2026 ਨੂੰ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ*

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ