Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

April 30, 2026 07:47 PM
Rozana Sehaj times

ਅੰਮ੍ਰਿਤਸਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪ੍ਰਮੁੱਖ ਪਹਿਲਕਦਮੀ "ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ" ਦੇ ਦੋ ਪੜਾਵਾਂ ਅਧੀਨ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਇਸ ਪਹਿਲ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਲਈ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਸਬੰਧੀ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਸਮੇਂ ਚਲ ਰਹੇ ਦੂਜੇ ਪੜਾਅ ਦੀ ਜ਼ਿਲ੍ਹਾ-ਵਾਰ ਪ੍ਰਗਤੀ ਸਾਂਝੀ ਕਰਦਿਆਂ ਪਨਸਪ ਦੇ ਚੇਅਰਮੈਨ ਅਤੇ ਅੰਮ੍ਰਿਤਸਰ ਦੇ ਨੌਜਵਾਨ ਆਗੂ ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਦੱਸਿਆ ਕਿ 27 ਅਪ੍ਰੈਲ, 2026 ਤੱਕ ਅੰਮ੍ਰਿਤਸਰ ਕਲੱਸਟਰ ਵਿੱਚੋਂ 154 ਯਾਤਰਾਵਾਂ ਨਾਲ 6,160 ਸ਼ਰਧਾਲੂਆਂ ਨੇ ਪਾਵਨ ਤੀਰਥ ਅਸਥਾਨਾਂ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਠਿੰਡਾ ਕਲੱਸਟਰ ਵਿੱਚੋਂ 1179 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 46,030 ਸ਼ਰਧਾਲੂ ਦਰਸ਼ਨ ਕਰਨ ਗਏ। ਇਸੇ ਤਰ੍ਹਾਂ ਮੋਹਾਲੀ ਵਿੱਚੋਂ 533 ਯਾਤਰਾਵਾਂ ਰਾਹੀਂ 21,104 ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਲਈ ਲਿਜਾਇਆ ਗਿਆ ਜਦਕਿ ਲੁਧਿਆਣਾ ਵਿੱਚੋਂ 596 ਯਾਤਰਾਵਾਂ ਕੀਤੀਆਂ ਗਈਆਂ ਜਿਸ ਤਹਿਤ 23,747 ਸ਼ਰਧਾਲੂਆਂ ਨੇ ਦਰਸ਼ਨ ਕੀਤੇ। ਉਨ੍ਹਾਂ ਦੱਸਿਆ ਕਿ ਕੁੱਲ ਮਿਲਾ ਕੇ ਇਨ੍ਹਾਂ ਕਲੱਸਟਰਾਂ ਵਿੱਚੋਂ 2462 ਯਾਤਰਾਵਾਂ ਰਾਹੀਂ 97,041 ਸ਼ਰਧਾਲੂਆਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਈ ਗਈ। ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਅੱਗੇ ਦੱਸਿਆ ਕਿ 27 ਨਵੰਬਰ, 2023 ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ "ਮੁੱਖ ਮੰਤਰੀ ਤੀਰਥ ਯਾਤਰਾ" ਦੇ ਪਹਿਲੇ ਪੜਾਅ ਤਹਿਤ ਲਗਭਗ 35,500 ਸ਼ਰਧਾਲੂਆਂ ਨੇ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ ਮੰਦਿਰ, ਮਥੁਰਾ ਅਤੇ ਸ੍ਰੀ ਵ੍ਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਅਜਮੇਰ ਸ਼ਰੀਫ਼ ਦਰਗਾਹ (ਰਾਜਸਥਾਨ), ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਨੈਣਾ ਦੇਵੀ ਜੀ ਅਤੇ ਮਾਤਾ ਵੈਸ਼ਨੋ ਦੇਵੀ ਜੀ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਸਨ। ਚੇਅਰਮੈਨ ਸ੍ਰੀ ਬਰਾੜ ਨੇ ਦੱਸਿਆ ਕਿ ਇਸ ਯੋਜਨਾ ਦਾ ਦੂਜਾ ਪੜਾਅ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਅਕਤੂਬਰ 2025 ਵਿੱਚ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਧਰਮਾਂ, ਜਾਤਾਂ ਅਤੇ ਖਿੱਤਿਆਂ ਦੇ ਸ਼ਰਧਾਲੂ ਇਸ ਯੋਜਨਾ ਤਹਿਤ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੂਜੇ ਪੜਾਅ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਕਈ ਹੋਰ ਪਵਿੱਤਰ ਅਸਥਾਨਾਂ ਸਮੇਤ ਪ੍ਰਮੁੱਖ ਧਾਰਮਿਕ ਅਤੇ ਵਿਰਾਸਤੀ ਸਥਾਨਾਂ ’ਤੇ ਲਿਜਾਇਆ ਜਾ ਰਿਹਾ ਹੈ। ਇਸ ਯੋਜਨਾ ਤਹਿਤ ਦਿੱਤੀਆਂ ਜਾ ਰਹੀਆਂ ਸਹੂਲਤਾਂ ’ਤੇ ਚਾਨਣਾ ਪਾਉਂਦਿਆਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਯੋਜਨਾ ਦੇ ਦੋਵਾਂ ਪੜਾਵਾਂ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਅਤੇ ਰਿਹਾਇਸ਼, ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਕਿੱਟਾਂ ਪ੍ਰਦਾਨ ਕੀਤੀਆਂ ਗਈਆਂ, ਜਿਸ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਗਿਆ।

 

Have something to say? Post your comment

 

More in Majha

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ*

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ