Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

April 30, 2026 07:54 PM
Rozana Sehaj times

ਅੰਮ੍ਰਿਤਸਰ : ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਗਏ ਇੱਕ ਵਿਸ਼ੇਸ਼ ਅਤੇ ਪ੍ਰੇਰਣਾਦਾਇਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਜੈਕਟ ਦਾ ਨਿਰੀਖਣ ਕਰਨ ਦੇ ਨਾਲ ਸਕੂਲ ਵਿੱਚ ਬਣੀ ਆਧੁਨਿਕ ਕੰਪਿਊਟਰ ਲੈਬ ਦਾ ਉਦਘਾਟਨ ਵੀ ਕੀਤਾ ਗਿਆ।  ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਦੇ ਨਾਲ-ਨਾਲ ਰੋਜ਼ਗਾਰ-ਕੇਂਦਰਿਤ ਸਵੈ ਨਿਰਭਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੀਨਤਾ, ਸਿਰਜਨਾਤਮਕ ਸੋਚ ਅਤੇ ਉੱਦਮਤਾ ਵੱਲ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿਰਫ ਪੜ੍ਹਾਈ ਹੀ ਨਹੀਂ, ਸਗੋਂ ਆਪਣੇ ਵਿਚਾਰਾਂ ਨੂੰ ਅਮਲ ਵਿੱਚ ਲਿਆਉਣਾ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ‘ਤੇ ਉਨ੍ਹਾਂ ਨੇ ਬਿਜਨਸ ਬਲਾਸਟਰ ਸਕੀਮ ਅਧੀਨ ਪ੍ਰਾਪਤ ਰਾਸ਼ੀ ਨੂੰ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਆਪਣੇ ਕਾਰੋਬਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਤਬਦੀਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਪੜ੍ਹਾਈ ਦੇ ਨਾਲ-ਨਾਲ ਆਪਣੇ ਛੋਟੇ ਉਦਮ ਸਥਾਪਿਤ ਕਰ ਸਕਣ ਅਤੇ ਆਤਮਨਿਰਭਰ ਬਣ ਸਕਣ।ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਨੌਜਵਾਨਾਂ ਨੂੰ ਨਵੀਂ ਸੋਚ ਵਾਲੀਆਂ ਦਿਸ਼ਾਵਾਂ ਵਿੱਚ ਅੱਗੇ ਵਧਾਉਂਦੇ ਹਨ, ਜੋ ਕਿ ਆਤਮਨਿਰਭਰ ਪੰਜਾਬ ਦੇ ਨਿਰਮਾਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਮਿਹਨਤ ਨਾਲ ਵਿਦਿਆਰਥੀਆਂ ਵਿੱਚ ਨਵੀਆਂ ਸੋਚਾਂ ਨੂੰ ਜਨਮ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਸਮਾਗਮ ਦੌਰਾਨ ਸਕੂਲ ਪ੍ਰਬੰਧਕ ਅਧਿਕਾਰੀ, ਸਕੂਲ ਸਟਾਫ ਅਤੇ ਵੱਡੀ

Have something to say? Post your comment

 

More in Majha

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ