Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

April 30, 2026 08:22 PM
Rozana Sehaj times
ਅਜਨਾਲਾ : ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਗਸ਼ਤ ਦੌਰਾਨ ਪੁਲਿਸ ਨੇ ਦੋ ਨੌਜਵਾਨਾਂ ਨੂੰ 2 ਕਿਲੋ 50 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲੀਸ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ 29 ਅਪ੍ਰੈਲ 2026 ਨੂੰ ਸਬ-ਇੰਸਪੈਕਟਰ ਹਰਮਨ ਕੌਰ ਆਪਣੀ ਟੀਮ ਸਮੇਤ ਗਸ਼ਤ ‘ਤੇ ਸਨ ਅਤੇ ਥਾਣਾ ਅਜਨਾਲਾ ਤੋਂ ਨੰਗਲ ਪੰਜਾਂ ਵਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਦੋ ਨੌਜਵਾਨ ਮੋਟਰਸਾਈਕਲ ‘ਤੇ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਕੋਲੋਂ 2 ਕਿਲੋ 50 ਗ੍ਰਾਮ ਅਫੀਮ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਸੁੱਚਾ ਸਿੰਘ ਪੁੱਤਰ ਬੇਲ ਸਿੰਘ ਵਾਸੀ ਭਿੰਡੀ ਸ਼ਾਹ ਅਤੇ ਗੁਰਜੀਤ ਸਿੰਘ ਪੁੱਤਰ ਸੱਚਾ ਸਿੰਘ ਵਾਸੀ ਠਟਾਣਾ ਵਜੋਂ ਹੋਈ ਹੈ। ਇਸ ਸਬੰਧ ਵਿੱਚ ਮੁਕੱਦਮਾ ਨੰਬਰ 125 ਮਿਤੀ 29-04-2026 ਅਧੀਨ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਇਹ ਸੰਕੇਤ ਮਿਲ ਰਹੇ ਹਨ ਕਿ ਦੋਵੇਂ ਮੁਲਜ਼ਮ ਇੰਨੀ ਵੱਡੀ ਮਾਤਰਾ ਵਿੱਚ ਅਫੀਮ ਸਪਲਾਈ ਕਰਨ ਲਈ ਲੈ ਕੇ ਜਾ ਰਹੇ ਸਨ। ਹਾਲਾਂਕਿ ਇਹ ਅਜੇ ਸਪਸ਼ਟ ਨਹੀਂ ਹੋ ਸਕਿਆ ਕਿ ਇਹ ਨਸ਼ਾ ਕਿੱਥੋਂ ਲਿਆ ਗਿਆ ਸੀ ਅਤੇ ਕਿੱਥੇ ਪਹੁੰਚਾਉਣਾ ਸੀ, ਜਿਸ ਲਈ ਪੁੱਛਗਿੱਛ ਜਾਰੀ ਹੈ। ਪੁਲਿਸ ਨੇ ਦੱਸਿਆ ਕਿ ਦੋਵੇਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ, ਤਾਂ ਜੋ ਮਾਮਲੇ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਖੰਗਾਲੇ ਜਾ ਸਕਣ ਅਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਤੋਂ ਇਲਾਵਾ ਦੋਸ਼ੀਆਂ ਦੇ ਪੁਰਾਣੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਅਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Have something to say? Post your comment

 

More in Majha

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ*

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ