Saturday, December 13, 2025

Majha

ਕੇਜਰੀਵਾਲ ਅੱਜ ਪਹੁੰਚਣਗੇ ਪੰਜਾਬ, ਕਈ ਵੱਡੇ ਆਗੂ ਹੋ ਸਕਦੇ ਹਨ 'ਆਪ' 'ਚ ਸ਼ਾਮਲ

June 21, 2021 10:11 AM
SehajTimes

ਅੰਮ੍ਰਿਤਸਰ : ਜਿਵੇਂ ਕਿ ਦੋ ਦਿਨ ਪਹਿਲਾਂ ਹੀ ਪਤਾ ਲੱਗਾ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਆਉਣਗੇ, ਉਸੇ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ  ਸ੍ਰੀ ਅੰਮ੍ਰਿਤਸਰ ਪੁੱਜ ਰਹੇ ਹਨ। ਉਨ੍ਹਾਂ ਦੇ ਪੰਜਾਬ-ਅੰਮ੍ਰਿਤਸਰ ਦੌਰੇ ਦੀ ਸਮਾਂ ਸਾਰਨੀ ਵੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮੀਡੀਆ ਦੇ ਇੱਕ ਹਿੱਸੇ ਵਿੱਚ ਇਹ ਵੀ ਚਰਚਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਕਸ਼ਮੀ ਕਾਂਤਾ ਚਾਵਲਾ ਤੇ ਸਾਬਕਾ ਵਿਧਾਇਕ ਅਨਿਲ ਜੋਸ਼ੀ ਵੀ 'ਆਪ' ਵਿੱਚ ਸ਼ਾਮਲ ਹੋ ਸਕਦੇ ਹਨ। ਉਂਜ ਇਸ ਬਾਰੇ ਅਧਿਕਾਰਤ ਪੁਸ਼ਟੀ ਨਹੀਂ ਹੋਈ। ਉਨ੍ਹਾਂ ਦਾ ਹਵਾਈ ਜਹਾਜ਼ ਅੱਜ ਦੁਪਹਿਰ 12 ਵਜੇ ਏਅਰਪੋਰਟ ਪੁੱਜੇਗਾ। ਸਭ ਤੋਂ ਪਹਿਲਾਂ ਉਹ ਸਰਕਿਟ ਹਾਊਸ ਜਾਣਗੇ। ਉਨ੍ਹਾਂ ਵਲੋਂ ਦੁਪਹਿਰ 1.30 ਵਜੇ ਏਂਨਸਟਿਲਿਆ ਹੋਟਲ ‘ਚ ਪ੍ਰੈੱਸ ਕਾਨਫਰੰਸ ਵੀ ਰੱਖੀ ਗਈ ਹੈ। ਇਸ ਤੋਂ ਬਾਅਦ 2.30 ਵਜੇ ਉਹ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਹ 3 ਵਜੇ ਸ਼੍ਰੀ ਦੁਰਗੀਆਣਾ ਮੰਦਿਰ ‘ਚ ਵੀ ਆਪਣੀ ਹਾਜ਼ਰੀ ਲਵਾਉਣਗੇ। ਗੌਰਤਲਬ ਹੈ ਕਿ ਅਰਵਿੰਦ ਕੇਜਰੀਵਾਲ ਇਸ ਸਾਲ ਦੂਜੀ ਵਾਰ ਪੰਜਾਬ ਆ ਰਹੇ ਹਨ। ਇਥੇ ਦਸ ਦਈਏ ਕਿ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਟਵੀਟ ਕੀਤਾ ਸੀ ਜਿਸ 'ਚ ਉਨ੍ਹਾਂ ਨੇ ਲਿਖਿਆ ਸੀ ਕਿ 'ਪੰਜਾਬ ਬਦਲਾਓ ਚਾਹੁੰਦਾ ਹੈ ਸਿਰਫ਼ ਆਮ ਆਦਮੀ ਪਾਰਟੀ ਹੀ ਇਕ ਉਮੀਦ ਹੈ ਮਿਲਦੇ ਹਾਂ ਕੱਲ੍ਹ ਅੰਮ੍ਰਿਤਸਰ ਵਿਖੇ'। ਇਸੇ ਦੌਰਾਨ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਸੀ ਕਿ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਸ੍ਰੀ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣਗੇ। ਇਸ ਨਾਲ ਸਿਆਸੀ ਗਲਿਆਰਿਆਂ 'ਚ ਚਰਚਾ ਛਿੜ ਗਈ ਸੀ। ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਤਿੱਖਾ ਪ੍ਰਤੀਕਰਮ ਦਿੱਤਾ ਸੀ । ਭਾਵੇਂ ਉਨ੍ਹਾਂ ‘ਆਪ’ ਵਿਚ ਸ਼ਾਮਲ ਹੋਣ ਦੀ ਗੱਲ ਨਹੀਂ ਕਬੂਲੀ ਸੀ ਪਰ ਉਨ੍ਹਾਂ ਸੰਕੇਤ ਜ਼ਰੂਰ ਦਿੱਤਾ ਸੀ ਕਿ ਉਹ ਭਵਿੱਖ ਵਿਚ ਕਿਸੇ ਪਾਰਟੀ ਦਾ ਪੱਲ ਜ਼ਰੂਰ ਫੜ ਸਕਦੇ ਹਨ। ਕੁੰਵਰ ਨੇ ਇਹ ਵੀ ਆਖਿਆ ਸੀ ਕਿ ਪੰਜਾਬ ਵਿਚ ਉਹ ਨਵੀਂ ਸਿਆਸਤ ਦੀ ਸ਼ੁਰੂਆਤ ਕਰਨਗੇ ਅਤੇ ਜਿਹੜੀ ਸਿਆਸਤ ਉਹ ਕਰਨਗੇ ਉਸ ਦੀ ਪਰਿਭਾਸ਼ਾ ਵੱਖਰੀ ਹੋਵੇਗੀ।

Have something to say? Post your comment

 

More in Majha

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ