Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜਨਗਣਨਾ 2026: ਪਟਿਆਲਾ ਵਾਸੀਆਂ ਲਈ 'ਸਵੈ-ਗਣਨਾ' ਪੋਰਟਲ ਅੱਜ ਤੋਂ ਸ਼ੁਰੂ; ਘਰ ਬੈਠੇ ਡਿਜੀਟਲ ਤਰੀਕੇ ਨਾਲ ਦਰਜ ਕਰੋ ਆਪਣੇ ਵੇਰਵੇ

April 30, 2026 08:25 PM
Rozana Sehaj times
ਪਟਿਆਲਾ : ਭਾਰਤ ਸਰਕਾਰ ਦੇ ਜਨਗਣਨਾ ਵਿਭਾਗ ਵੱਲੋਂ ਜਨਗਣਨਾ 2026-27 ਦੇ ਕਾਰਜਾਂ ਨੂੰ ਡਿਜੀਟਲ ਰੂਪ ਦੇਣ ਲਈ ਅੱਜ ਤੋਂ ਪਟਿਆਲਾ ਸਮੇਤ ਪੂਰੇ ਪੰਜਾਬ ਵਿੱਚ 'ਸਵੈ-ਗਣਨਾ' ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਆਮ ਜਨਤਾ ਆਪਣੇ ਘਰਾਂ ਦੇ ਆਰਾਮ ਤੋਂ ਹੀ ਜਨਗਣਨਾ ਦੇ ਵੇਰਵੇ ਔਨਲਾਈਨ ਜਮ੍ਹਾਂ ਕਰਵਾ ਸਕਦੀ ਹੈ।ਐਮ ਐਲ ਏ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਪ੍ਰਕਿਰਿਆ ਸਮਾਂ ਬਚਾਉਣ ਵਾਲੀ ਅਤੇ ਬੇਹੱਦ ਸੁਵਿਧਾਜਨਕ ਹੈ। ਇਸ ਨਾਲ ਲੋਕ ਸਿੱਧੀ ਅਤੇ ਸਹੀ ਜਾਣਕਾਰੀ ਪ੍ਰਸ਼ਾਸਨ ਤੱਕ ਪਹੁੰਚਾ ਸਕਦੇ ਹਨ। ਇਹ ਸਿਸਟਮ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪਾਰਦਰਸ਼ੀ ਹੈ, ਜੋ 'ਡਿਜੀਟਲ ਇੰਡੀਆ' ਪਹਿਲਕਦਮੀ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਗਣਨਾ ਦੌਰਾਨ ਇਕੱਠੀ ਕੀਤੀ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਅਤੇ ਇਸ ਦੀ ਵਰਤੋਂ ਸਿਰਫ਼ ਨੀਤੀ ਨਿਰਮਾਣ ਅਤੇ ਵਿਕਾਸ ਕਾਰਜਾਂ ਲਈ ਕੀਤੀ ਜਾਂਦੀ ਹੈ। ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ, "ਜਨਗਣਨਾ ਦੇ ਸਹੀ ਅੰਕੜੇ ਹੀ ਭਵਿੱਖ ਵਿੱਚ ਸਾਡੇ ਬੱਚਿਆਂ ਲਈ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਰੁਜ਼ਗਾਰ ਦੀਆਂ ਯੋਜਨਾਵਾਂ ਬਣਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਇਸ ਲਈ ਹਰ ਨਾਗਰਿਕ ਨੂੰ ਇਸ ਰਾਸ਼ਟਰੀ ਕਾਰਜ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।" ਉਨ੍ਹਾਂ ਲੋਕਾਂ ਨੂੰ ਸੋਸ਼ਲ ਮੀਡੀਆ ਅਤੇ WhatsApp ਰਾਹੀਂ ਵੀ ਇਸ ਮੁਹਿੰਮ ਬਾਰੇ ਜਾਗਰੂਕਤਾ ਫੈਲਾਉਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕੀ ਪ੍ਰਸ਼ਾਸਨ ਅਨੁਸਾਰ ਜਿਹੜੇ ਨਾਗਰਿਕ 14 ਮਈ ਤੱਕ ਆਪਣੀ ਸਵੈ-ਗਣਨਾ ਔਨਲਾਈਨ ਪੂਰੀ ਨਹੀਂ ਕਰਨਗੇ, ਉਨ੍ਹਾਂ ਦੇ ਘਰਾਂ ਵਿੱਚ 15 ਮਈ ਤੋਂ 13 ਜੂਨ ਤੱਕ 'ਹਾਊਸ ਲਿਸਟਿੰਗ' ਦੇ ਕਾਰਜਾਂ ਲਈ ਗਣਨਾਕਾਰ ਅਤੇ ਸੁਪਰਵਾਈਜ਼ਰ ਖ਼ੁਦ ਆਉਣਗੇ। ਮੇਅਰ ਨੇ ਅਪੀਲ ਕੀਤੀ ਕਿ ਫੀਲਡ ਵਿੱਚ ਆਉਣ ਵਾਲੇ ਸਟਾਫ਼ ਨੂੰ ਸਹੀ ਜਾਣਕਾਰੀ ਦੇ ਕੇ ਪੂਰਾ ਸਹਿਯੋਗ ਦਿੱਤਾ ਜਾਵੇ। ਹੋਰ ਜਾਣਕਾਰੀ ਦਿੰਦੇ ਹੋਏ ਮਨਰੀਤ ਰਾਣਾ ਜੁਆਇੰਟ ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਜਨਗਣਨਾ 2026 ਦੇ ਅਧੀਨ 'ਸਵੈ-ਗਣਨਾ' ਕਰਨਾ ਬੇਹੱਦ ਆਸਾਨ ਅਤੇ ਨਾਗਰਿਕ-ਅਨੁਕੂਲ ਡਿਜੀਟਲ ਪ੍ਰਕਿਰਿਆ ਹੈ। ਇਸ ਨੂੰ ਪੂਰਾ ਕਰਨ ਲਈ ਸਭ ਤੋਂ ਪਹਿਲਾਂ ਨਾਗਰਿਕਾਂ ਨੂੰ ਅਧਿਕਾਰਤ ਪੋਰਟਲ se.census.gov.in 'ਤੇ ਜਾਣਾ ਪਵੇਗਾ। ਇੱਥੇ ਆਪਣੇ ਮੋਬਾਈਲ ਨੰਬਰ ਰਾਹੀਂ ਰਜਿਸਟਰ ਜਾਂ ਲੌਗਇਨ ਕਰਨ ਤੋਂ ਬਾਅਦ, ਤੁਹਾਡੇ ਫ਼ੋਨ 'ਤੇ ਇੱਕ OTP ਪ੍ਰਾਪਤ ਹੋਵੇਗਾ ਜਿਸ ਰਾਹੀਂ ਤੁਹਾਨੂੰ ਆਪਣੀ ਤਸਦੀਕ ਕਰਨੀ ਹੋਵੇਗੀ। ਇਸ ਤੋਂ ਬਾਅਦ ਪੋਰਟਲ 'ਤੇ ਦਿੱਤੇ ਗਏ ਫਾਰਮ ਵਿੱਚ ਆਪਣੇ ਘਰ ਅਤੇ ਪਰਿਵਾਰਕ ਮੈਂਬਰਾਂ ਦੇ ਜ਼ਰੂਰੀ ਵੇਰਵੇ ਧਿਆਨ ਨਾਲ ਭਰੋ। ਸਾਰੀ ਜਾਣਕਾਰੀ ਭਰਨ ਉਪਰੰਤ ਜਦੋਂ ਤੁਸੀਂ ਫਾਰਮ ਜਮ੍ਹਾਂ ਕਰੋਗੇ, ਤਾਂ ਸਕ੍ਰੀਨ 'ਤੇ ਇੱਕ SE ID ਤਿਆਰ ਹੋਵੇਗੀ। ਇਸ ਆਈ.ਡੀ. ਨੂੰ ਭਵਿੱਖ ਲਈ ਸੰਭਾਲ ਕੇ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਜਦੋਂ ਜਨਗਣਨਾਕਾਰ ਤੁਹਾਡੇ ਘਰ ਆਉਣਗੇ, ਤਾਂ ਇਹ ਆਈ.ਡੀ. ਉਨ੍ਹਾਂ ਨਾਲ ਸਾਂਝੀ ਕਰਨੀ ਹੋਵੇਗੀ


ਫੋਟੋ - ਜਾਣਕਾਰੀ ਸਾਂਝੀ ਕਰਦੇ ਹੋਏ ਐਮ ਐਲ ਏ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਮਨਰੀਤ ਰਾਣਾ ਜੁਆਇੰਟ ਕਮਿਸ਼ਨਰ ਨਗਰ ਨਿਗਮ

 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ