Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮੁੱਖ ਮੰਤਰੀ ਮਾਨ ਨੇ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ

April 30, 2026 08:37 PM
Rozana Sehaj times
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਫੈਸਲਾਕੁੰਨ ਕਦਮ ਚੁੱਕਿਆ ਗਿਆ। ਬੁਨਿਆਦੀ ਢਾਂਚੇ ਦੇ ਨਵੀਨੀਕਰਨ ਅਤੇ ਸਮਾਜਿਕ ਦਖਲਅੰਦਾਜ਼ੀ ਵਜੋਂ ਸਤੌਜ ਵਿੱਚ 4.38 ਏਕੜ ਵਿੱਚ ਬਣਨ ਵਾਲਾ ਇਹ ਵਿਸ਼ਵ ਪੱਧਰੀ ਸਟੇਡੀਅਮ ਪੇਸ਼ੇਵਰ ਸਿਖਲਾਈ ਦੀ ਪੇਸ਼ਕਸ਼ ਕਰੇਗਾ ਅਤੇ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਅਤੇ ਕਰਾਟੇ ਸਮੇਤ ਕਈ ਤਰ੍ਹਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਕਰੇਗੀ। ਇਸ ਨੂੰ ਇਲਾਕੇ ਲਈ ਇਤਿਹਾਸਕ ਦਿਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਖੇਤਰ ਲਈ ਯਾਦਗਾਰੀ ਦਿਨ ਹੈ ਕਿਉਂਕਿ ਇਹ ਸਟੇਡੀਅਮ 14.63 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ। ਇਹ ਸਟੇਡੀਅਮ 4.38 ਏਕੜ ਥਾਂ ਵਿੱਚ ਬਣਾਇਆ ਜਾਵੇਗਾ ਅਤੇ ਇਹ ਕੰਪਲੈਕਸ ਵੱਖ-ਵੱਖ ਖੇਡ ਗਤੀਵਿਧੀਆਂ ਦੀ ਮੇਜ਼ਬਾਨੀ ਕਰੇਗਾ।" ਉਨ੍ਹਾਂ ਅੱਗੇ ਕਿਹਾ, “ਸਟੇਡੀਅਮ ਵਿੱਚ 200 ਮੀਟਰ ਦਾ ਅਥਲੈਟਿਕ ਟਰੈਕ, ਦਰਸ਼ਕਾਂ ਅਤੇ ਖਿਡਾਰੀਆਂ ਲਈ ਪਵੀਲੀਅਨ ਅਤੇ ਬਹੁ-ਮੰਤਵੀ ਇੰਡੋਰ ਸਪੋਰਟਸ ਹਾਲ ਹੋਵੇਗਾ।" ਮੁੱਖ ਮੰਤਰੀ ਨੇ ਇੱਥੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ `ਤੇ ਚਾਨਣਾ ਪਾਉਂਦਿਆਂ ਕਿਹਾ, “ਸਟੇਡੀਅਮ ਵਿੱਚ ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ, ਕਰਾਟੇ ਅਤੇ ਹੋਰ ਖੇਡ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ।" ਉਨ੍ਹਾਂ ਅੱਗੇ ਕਿਹਾ, “ਇਸ ਸਟੇਡੀਅਮ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ਅਤੇ ਇਸ ਵਿਕਾਸ ਨਾਲ ਇਹ ਖੇਤਰ ਖੇਡ ਕੇਂਦਰ ਵਜੋਂ ਉੱਭਰੇਗਾ।" ਸੰਤੁਲਿਤ ਵਿਕਾਸ ਦੀ ਮਹੱਤਤਾ `ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, “ਜਦੋਂ ਸਿੱਖਿਆ ਲਈ ਚੰਗਾ ਸਕੂਲ ਅਤੇ ਖੇਡਾਂ ਲਈ ਢੁਕਵਾਂ ਮੈਦਾਨ ਹੁੰਦਾ ਹੈ ਤਾਂ ਇਕ ਬੱਚਾ ਵਿਸ਼ਵ ਪੱਧਰ `ਤੇ ਆਪਣੇ ਪਿੰਡ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦਾ ਹੈ।" ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਵਿਕਾਸ `ਤੇ ਧਿਆਨ ਕੇਂਦਰਿਤ ਕਰਨ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰ ਰਹੀ ਹੈ।" ਉਨ੍ਹਾਂ ਅੱਗੇ ਕਿਹਾ, “ਇਹ ਪ੍ਰਾਜੈਕਟ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰ ਕੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ਵਿੱਚ ਮਦਦ ਕਰੇਗਾ ਅਤੇ ਇਹ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਢੰਗ ਨਾਲ ਵਰਤਣ ਵਿੱਚ ਮਦਦ ਕਰੇਗਾ।" ਉਨ੍ਹਾਂ ਅੱਗੇ ਕਿਹਾ, “ਅਜਿਹੇ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੇ ਸਰਾਪ ਤੋਂ ਦੂਰ ਰਹਿਣ ਅਤੇ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਤਗਮੇ ਜਿੱਤਣ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।"
 
 

Have something to say? Post your comment

More in Malwa

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ