Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

April 30, 2026 08:47 PM
Rozana Sehaj times
ਸੰਗਰੂਰ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿਕਾਊ ਖੇਤੀ ਅਤੇ ਲੰਮੇ ਸਮੇਂ ਤੱਕ ਪਾਣੀ ਦੀ ਸੰਭਾਲ ਲਈ ਵਿਆਪਕ ਤੌਰ ’ਤੇ ਰੂਪ ਰੇਖਾ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਤੋਂ ਨਿਰਭਰਤਾ ਘਟਾ ਕੇ ਨਹਿਰੀ ਪਾਣੀ ਦੀ ਸਿੰਚਾਈ ਵੱਲ ਮੁੜਨ ਦਾ ਸੱਦਾ ਦਿੱਤਾ। ਆਪਣੇ ਜੱਦੀ ਪਿੰਡ ਸਤੌਜ ਦੇ ਦੌਰੇ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਦਾ ਭਵਿੱਖ ਇਸ ਦੇ ਜਲ ਸਰੋਤਾਂ ਨਾਲ ਅਟੁੱਟ ਰੂਪ ਵਿੱਚ ਜੁੜਿਆ ਹੋਇਆ ਹੈ ਅਤੇ ਇਨ੍ਹਾਂ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦਾ ਵਜੂਦ ਸੁਭਾਵਿਕ ਤੌਰ ’ਤੇ ਇਸ ਦੇ ਪਾਣੀਆਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਨੂੰ ਮਹਿਫੂਜ਼ ਰੱਖਣਾ ਸਿਰਫ਼ ਨੀਤੀਗਤ ਤਰਜੀਹ ਨਹੀਂ ਸਗੋਂ ਨੈਤਿਕ ਜ਼ਿੰਮੇਵਾਰੀ ਵੀ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਇਕ ਮਈ ਤੋਂ ਹੀ ਨਹਿਰੀ ਪਾਣੀ ਦਿੱਤਾ ਜਾਵੇਗਾ, ਜੋ ਕਿ ਰਵਾਇਤੀ ਸਿੰਚਾਈ ਸਮਾਂ-ਸਾਰਣੀ ਤੋਂ ਮਹੱਤਵਪੂਰਨ ਤਬਦੀਲੀ ਹੈ। ਉਨ੍ਹਾਂ ਅੱਗੇ ਕਿਹਾ, "ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਇਕ ਮਈ ਤੋਂ ਨਹਿਰੀ ਪਾਣੀ ਛੱਡਿਆ ਜਾ ਰਿਹਾ ਹੈ।" ਇਸ ਪਹਿਲਕਦਮੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲਦ ਹੀ ਸਿੰਚਾਈ ਦੀ ਸਹੂਲਤ ਲਈ ਨਹਿਰਾਂ ਤੇ ਖਾਲਿਆਂ ਵਿੱਚ 21,000 ਕਿਊਸਿਕ ਪਾਣੀ ਪਹਿਲਾਂ ਹੀ ਛੱਡਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ, "ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਪਾਣੀ ਦੀ ਇੱਕ-ਇੱਕ ਬੂੰਦ ਨੂੰ ਸੁਰੱਖਿਅਤ ਰੱਖਿਆ ਜਾਵੇ ਅਤੇ ਸੁਚੱਜੇ ਢੰਗ ਨਾਲ ਵਰਤਿਆ ਜਾਵੇ।" ਪੰਜਾਬ ਦੇ ਪਾਣੀਆਂ 'ਤੇ ਹੱਕ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਨੇ ਨਾ ਤਾਂ ਦੂਜੇ ਸੂਬਿਆਂ ਨਾਲ ਪਾਣੀਆਂ ’ਤੇ ਕੋਈ ਸਮਝੌਤਾ ਕੀਤਾ ਹੈ ਅਤੇ ਨਾ ਹੀ ਪਾਕਿਸਤਾਨ ਵੱਲ ਪਾਣੀ ਜਾਣ ਦਿੱਤਾ ਹੈ ਤਾਂ ਕਿ ਸਾਰਾ ਪਾਣੀ ਸਾਡੇ ਕਿਸਾਨਾਂ ਦੇ ਹਿੱਤ ਲਈ ਵਰਤਿਆ ਜਾਵੇ।" ਉਨ੍ਹਾਂ ਨੇ ਦਹਾਕਿਆਂ ਤੋਂ ਲਗਾਤਾਰ ਜ਼ਿਆਦਾ ਪਾਣੀ ਧਰਤੀ ਹੇਠੋਂ ਕੱਢਣ ਨਾਲ ਚਿੰਤਾਜਨਕ ਪੱਧਰ ਤੱਕ ਪਾਣੀ ਘਟਣ ਦੀ ਚੁਣੌਤੀ ਪੈਦਾ ਹੋਈ ਹੈ ਅਤੇ ਇਸ ਲਈ ਪਹੁੰਚ ਵਿੱਚ ਤੁਰੰਤ ਤਬਦੀਲੀ ਦੀ ਲੋੜ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਟਿਊਬਵੈੱਲਾਂ 'ਤੇ ਨਿਰਭਰਤਾ ਘਟਾਉਣ ਦੀ ਅਪੀਲ ਕਰਦਿਆਂ ਕਿਹਾ “ਧਰਤੀ ਹੇਠਲਾ ਪਾਣੀ ਇੱਕ ਕੀਮਤੀ ਅਤੇ ਸੀਮਤ ਸਰੋਤ ਹੈ ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਰੱਖਣਾ ਚਾਹੀਦਾ ਹੈ। ਆਪਣੀ ਸੋਚ ਵਿੱਚ ਸਮੂਹਿਕ ਤਬਦੀਲੀ ਲਿਆਉਣ ਦਾ ਸਮਾਂ ਆ ਗਿਆ ਹੈ। ਨਹਿਰੀ ਪਾਣੀ ਸਿਰਫ਼ ਬਦਲ ਨਹੀਂ ਹੈ, ਇਹ ਪੰਜਾਬ ਦੀ ਖੇਤੀਬਾੜੀ ਦਾ ਭਵਿੱਖ ਹੈ।” ਸਰਕਾਰ ਦੇ ਯਤਨਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਰਚ, 2026 ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ ਸਿੰਚਾਈ ਪ੍ਰੋਜੈਕਟਾਂ 'ਤੇ 6,700 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਿਸ ਤਹਿਤ ਪਾਣੀ ਦੀ ਸੁਚੱਜੀ ਵੰਡ ਨੂੰ ਯਕੀਨੀ ਬਣਾਉਣ ਅਤੇ ਨੁਕਸਾਨ ਨੂੰ ਘੱਟ ਕਰਨ ਲਈ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੇ ਮੌਜੂਦਾ ਸੀਜ਼ਨ ਤੋਂ ਪਹਿਲਾਂ 4,000 ਕਿਲੋਮੀਟਰ ਹੋਰ ਖਾਲੇ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਕਾਰਜਸ਼ੀਲ ਹੋ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “21,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਇਨ੍ਹਾਂ ਪ੍ਰਣਾਲੀਆਂ ਦੀ ਪਰਖ ਕਰਨ, ਰੁਕਾਵਟਾਂ ਦੀ ਪਛਾਣ ਕਰਨ ਅਤੇ ਕਮੀਆਂ ਨੂੰ ਦੂਰ ਕਰਨ ਵਿੱਚ ਵੀ ਮਦਦ ਮਿਲੇਗੀ। ਇਸ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ 'ਤੇ ਵਿਕਸਿਤ ਕੀਤਾ ਗਿਆ ਹੈ ਅਤੇ ਇਹ ਪੰਜਾਬ ਦੇ ਸਿੰਚਾਈ ਨੈੱਟਵਰਕ ਨੂੰ ਆਧੁਨਿਕ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।” ਇਸ ਢਾਂਚੇ ਦੀ ਵਿਆਪਕਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਕਾਫ਼ੀ ਘਟ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲ ਤਹਿਤ ਸਮਰਪਿਤ ਯੋਜਨਾਵਾਂ ਰਾਹੀਂ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਇਤਾ ਮਿਲੇਗੀ ਜਿਸ ਨਾਲ ਲੰਬੇ ਸਮੇਂ ਦੀ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ, “ਇਹ ਸਿਰਫ਼ ਮੌਜੂਦਾ ਫ਼ਸਲੀ ਚੱਕਰ ਬਾਰੇ ਨਹੀਂ ਹੈ ਸਗੋਂ ਇਹ ਪੰਜਾਬ ਦੀ ਖੇਤੀਬਾੜੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਇਹ ਯਕੀਨੀ ਬਣਾਉਣ ਬਾਰੇ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਥਾਈ ਈਕੋਸਿਸਟਮ ਬਰਕਰਾਰ ਰੱਖਿਆ ਜਾ ਸਕੇ।” ਮੁੱਖ ਮੰਤਰੀ ਨੇ ਕਿਹਾ, “ਇਹ ਮੇਰਾ ਪਿੰਡ ਅਤੇ ਮੇਰੇ ਆਪਣੇ ਲੋਕ ਹਨ। ਮੈਂ ਇੱਥੇ ਸਾਰਿਆਂ ਨੂੰ ਨਿੱਜੀ ਤੌਰ 'ਤੇ ਜਾਣਦਾ ਹਾਂ ਅਤੇ ਇਹ ਇਸ ਫੇਰੀ ਨੂੰ ਹੋਰ ਵੀ ਖਾਸ ਬਣਾਉਂਦਾ ਹੈ।” ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਿੱਧੀ ਅਪੀਲ ਕਰਦਿਆਂ ਕਿਹਾ, “ਟਿਊਬਵੈੱਲਾਂ ਰਾਹੀਂ ਜ਼ਿਆਦਾ ਜ਼ਮੀਨੀ ਪਾਣੀ ਨਾ ਕੱਢੋ। ਅੱਜ ਬਚਾਈ ਗਈ ਹਰ ਬੂੰਦ ਸਾਡੇ ਭਵਿੱਖ ਦੀ ਰਾਖੀ ਕਰੇਗੀ।” ਹੋਰ ਉਪਾਵਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਹਿਰੀ ਨੈੱਟਵਰਕਾਂ ਦੇ ਨਾਲ-ਨਾਲ ਹਰ 20 ਮੀਟਰ ਦੇ ਅੰਤਰਾਲ 'ਤੇ ਰੀਚਾਰਜ ਪੁਆਇੰਟ ਸਥਾਪਤ ਕੀਤੇ ਗਏ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਭੰਡਾਰਾਂ ਦੀ ਕੁਦਰਤੀ ਤੌਰ 'ਤੇ ਭਰਪਾਈ ਵਿੱਚ ਮਦਦ ਮਿਲ ਸਕੇ। ਵਿਧਾਨਕ ਸੰਦਰਭ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਦਾ ਪਾਸ ਹੋਣਾ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ, "ਇਸ ਕਾਨੂੰਨ ਤਹਿਤ ਬੇਅਦਬੀ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਈ ਗਈ ਹੈ ਜਿਸ ਨਾਲ ਇੱਕ ਸਪੱਸ਼ਟ ਸੰਦੇਸ਼ ਮਿਲਦਾ ਹੈ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।"  ਉਨ੍ਹਾਂ ਅੱਗੇ ਕਿਹਾ, "ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨਾ ਸਿਰਫ਼ ਧਰਮ ਦੇ ਖਿਲਾਫ ਅਪਰਾਧ ਹਨ ਸਗੋਂ ਮਨੁੱਖਤਾ ਖਿਲਾਫ ਵੀ ਅਪਰਾਧ ਹਨ, ਜਿਨ੍ਹਾਂ ਦਾ ਉਦੇਸ਼ ਅਕਸਰ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨਾ ਹੁੰਦਾ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਹਮੇਸ਼ਾ ਨੇਕੀ ਅਤੇ ਏਕਤਾ ਦੇ ਰਾਹ 'ਤੇ ਚੱਲਣ ਦੀ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ, "ਇਸ ਕਾਨੂੰਨ ਦੇ ਲਾਗੂ ਹੋਣ ਨਾਲ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ। ਇਹ ਇੱਕ ਮਜ਼ਬੂਤ ਰੋਕਥਾਮ ਉਪਾਅ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਅਜਿਹੇ ਘਿਨਾਉਣੇ ਕੰਮ ਦੁਬਾਰਾ ਨਾ ਹੋਣ।" ਇੱਕ ਹੋਰ ਵੱਡੇ ਸੁਧਾਰ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਰਕਾਰ ਨੇ ਖੇਤਾਂ ਵਿੱਚੋਂ ਲੰਘਦੀਆਂ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ।" ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਇਸ ਸਮੇਂ ਲਾਗੂਕਰਨ ਦੇ ਪੜਾਅ ਅਧੀਨ ਹੈ ਅਤੇ ਜਲਦ ਹੀ ਇੱਕ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮਨੁੱਖੀ ਜੀਵਨ ਲਈ ਜ਼ੋਖਮ ਨੂੰ ਖਤਮ ਕਰੇਗਾ, ਫਸਲਾਂ ਦੇ ਨੁਕਸਾਨ ਨੂੰ ਰੋਕੇਗਾ ਅਤੇ ਖੇਤੀਬਾੜੀ ਕਾਰਜਾਂ ਵਿੱਚ ਇਹਨਾਂ ਤਾਰਾਂ ਕਾਰਨ ਪੈਦਾ ਹੋਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰੇਗਾ। ਇਹ ਪ੍ਰਾਜੈਕਟ ਕਿਸਾਨਾਂ ਦੇ ਜੀਵਨ ਵਿੱਚ ਸਾਰਥਕ ਬਦਲਾਅ ਲਿਆਏਗਾ।” ਉਨ੍ਹਾਂ ਕਿਹਾ ਕਿ ਇਹ ਪਾਇਲਟ ਪ੍ਰਾਜੈਕਟ ਉਨ੍ਹਾਂ ਦੇ ਜੱਦੀ ਪਿੰਡ ਤੋਂ ਸ਼ੁਰੂ ਹੋਵੇਗਾ ਜਿਸ ਵਿੱਚ 2,000 ਏਕੜ ਵਿੱਚ ਫੈਲੇ ਲਗਭਗ 413 ਟਿਊਬਵੈੱਲ ਅਤੇ 1,100 ਬਿਜਲੀ ਦੇ ਖੰਭੇ ਸ਼ਾਮਲ ਹੋਣਗੇ। ਵਿਆਪਕ ਦ੍ਰਿਸ਼ਟੀਕੋਣ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਟੀਚਾ ਕਿਸਾਨਾਂ ਨੂੰ ਹੋਰ ਸਮਰੱਥ ਬਣਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਖੁਸ਼ਹਾਲ ਪੰਜਾਬ ਸਿਰਜਣਾ ਹੈ। ਪੰਜਾਬ ਸਰਕਾਰ ਵੱਲੋਂ ਹਰ ਫੈਸਲਾ ਸਾਡੇ ਲੋਕਾਂ ਦੀ ਭਲਾਈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।"
 
 
 
 
 

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ