Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

April 30, 2026 08:51 PM
Rozana Sehaj times

ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਸੰਵੇਦਨਸ਼ੀਲ ਫੌਜੀ ਟਿਕਾਣਿਆਂ ਦੀ ਲਾਈਵ ਫੁਟੇਜ਼ ਪਾਕਿਸਤਾਨ ਅਧਾਰਤ ਹੈਂਡਲਰਾਂ ਤੱਕ ਪਹੁੰਚਾਉਣ ਲਈ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਇੱਕ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਪਹਿਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ ਇੱਕ 4ਜੀ ਕਨੈਕਟਿਵੀ ਵਾਲਾ ਚੀਨੀ ਸੀਸੀਟੀਵੀ ਕੈਮਰਾ ਅਤੇ ਸੋਲਰ ਪਲੇਟ ਬਰਾਮਦ ਕੀਤਾ ਗਿਆ ਹੈ, ਜਦੋਂ ਕਿ ਕਪੂਰਥਲਾ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਚਾਰ ਮੋਬਾਈਲ ਫੋਨ, ਇੱਕ ਸਿਮ-ਅਧਾਰਤ ਸੀਸੀਟੀਵੀ ਕੈਮਰੇ ਅਤੇ ਇੱਕ ਵਾਈਫਾਈ ਸੈੱਟ ਸਮੇਤ ਗ੍ਰਿਫਤਾਰ ਕਰਕੇ ਦੂਜੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਮਾਡਿਊਲ ਵੱਖ-ਵੱਖ ਥਾਵਾਂ 'ਤੇ ਰਣਨੀਤਕ ਤੌਰ 'ਤੇ ਸਿਮ-ਅਧਾਰਤ ਅਤੇ ਸੂਰਜੀ ਊਰਜਾ ਨਾਲ ਚੱਲਣ ਵਾਲੇ ਸੀਸੀਟੀਵੀ ਕੈਮਰੇ ਲਗਾ ਰਹੇ ਸਨ ਤਾਂ ਜੋ ਰੱਖਿਆ ਬਲਾਂ ਨਾਲ ਜੁੜੇ ਅਦਾਰਿਆਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰਕੇ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜੀ ਜਾ ਸਕੇ। ਉਨ੍ਹਾਂ ਕਿਹਾ, "ਇਹ ਚੀਨੀ ਕੈਮਰੇ ਆਫ-ਗਰਿੱਡ ਨਿਗਰਾਨੀ ਲਈ ਉਚਿਤ ਹਨ ਕਿਉਂਕਿ ਇਹ ਰਵਾਇਤੀ ਵਾਇਰਿੰਗ ਦੀ ਬਜਾਏ 4ਜੀ ਕਨੈਕਟੀਵਿਟੀ ਅਤੇ ਸੂਰਜੀ ਊਰਜਾ ਰਾਹੀਂ ਕੰਮ ਕਰਦੇ ਹਨ।" ਕਾਊਂਟਰ ਇੰਟੈਲੀਜੈਂਸ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ, ਵਾਸੀ ਪਿੰਡ ਸਹਾਂਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਕਪੂਰਥਲਾ ਪੁਲਿਸ ਵੱਲੋਂ ਕੀਤੇ ਦੂਜੇ ਆਪ੍ਰੇਸ਼ਨ ਵਿੱਚ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਨਾ, ਵਾਸੀ ਦੋਨਾ ਮੱਟਰ, ਫਿਰੋਜ਼ਪੁਰ ਅਤੇ ਸੰਦੀਪ ਸਿੰਘ ਉਰਫ ਸੋਨੂੰ, ਵਾਸੀ ਪਿੰਡ ਛਾਂਗਾ ਖੁਰਦ, ਫਿਰੋਜ਼ਪੁਰ ਵਜੋਂ ਹੋਈ ਹੈ। ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਸਿਮਰਤਪਾਲ ਸਿੰਘ ਢੀਂਡਸਾ ਨੇ ਜਲੰਧਰ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੇ ਸੋਲਰ ਪਲੇਟ ਅਤੇ ਇੱਕ ਸਿਮ ਕਾਰਡ ਨਾਲ ਇੱਕ ਸੀਸੀਟੀਵੀ ਕੈਮਰਾ ਬਰਾਮਦ ਕੀਤਾ ਹੈ। ਕਪੂਰਥਲਾ ਮਾਡਿਊਲ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਆਰਮੀ ਕੈਂਟ ਨੇੜੇ ਨਿਗਰਾਨੀ ਸਬੰਧੀ ਸੂਚਨਾ ਦੇ ਆਧਾਰ 'ਤੇ, ਮਾਡਲ ਟਾਊਨ, ਕਪੂਰਥਲਾ ਵਿਖੇ ਇੱਕ ਦੁਕਾਨ 'ਤੇ ਛਾਪਾ ਮਾਰਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਫੌਜੀ ਗਤੀਵਿਧੀਆਂ ਦੀ ਨਿਗਰਾਨੀ ਲਈ ਨੇੜਲੇ ਖੰਭੇ 'ਤੇ ਸਿਮ-ਅਧਾਰਤ ਕੈਮਰਾ ਲਗਾਉਣ ਲਈ ਦੁਕਾਨ ਕਿਰਾਏ 'ਤੇ ਲਈ ਸੀ। ਐਸਐਸਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ 'ਫੌਜੀ' ਵਜੋਂ ਪਛਾਣੇ ਗਏ ਪਾਕਿਸਤਾਨ ਅਧਾਰਤ ਹੈਂਡਲਰ ਨੇ ਕੈਮਰਾ ਲਗਾਉਣ ਲਈ ਦੋਸ਼ੀ ਨੂੰ 35,000 ਰੁਪਏ ਦਿੱਤੇ ਸਨ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਸੰਦੀਪ ਸਿੰਘ ਨਸ਼ਿਆਂ ਦੀ ਤਸਕਰੀ ਵਿੱਚ  ਵੀ ਸ਼ਾਮਲ ਸੀ, ਜਿਸਨੇ ਉਸੇ ਪਾਕਿਸਤਾਨੀ ਹੈਂਡਲਰ ਦੁਆਰਾ ਡਰੋਨ ਰਾਹੀਂ ਭੇਜੀ ਗਈ 1 ਕਿਲੋ ਹੈਰੋਇਨ ਅੱਗੇ ਸਪਲਾਈ ਕਰਨ ਲਈ 50,000 ਰੁਪਏ ਲਏ ਸਨ। ਇਸ ਸਬੰਧੀ ਦੋ ਵੱਖ-ਵੱਖ ਕੇਸ ਥਾਣਾ ਸਿਟੀ ਕਪੂਰਥਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਅਤੇ 61 ਅਤੇ ਸਰਕਾਰੀ ਗੁਪਤ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 138 ਮਿਤੀ 28/4/2026 ਅਤੇ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਬੀਐਨਐਸ ਦੀ ਧਾਰਾ 152 ਅਤੇ ਸਰਕਾਰੀ ਗੁਪਤ ਐਕਟ ਦੀ ਧਾਰਾ 3, 4, 5 ਅਤੇ 9 ਤਹਿਤ ਐਫਆਈਆਰ ਨੰਬਰ 26 ਮਿਤੀ 29/4/2026 ਦਰਜ ਕੀਤੇ ਗਏ ਹਨ।

Have something to say? Post your comment

 

More in Doaba

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਡਾਈਟੀਸ਼ੀਅਨ ਕੈਂਪ ਦਾ 117 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ