Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

April 30, 2026 08:57 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੂਬੇ ਭਰ ਦੇ ਮਜ਼ਦੂਰਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਭਲਾਈ, ਮਾਣ-ਸਨਮਾਨ ਅਤੇ ਸਮਾਜਿਕ-ਆਰਥਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਕਿਰਤ ਮੰਤਰੀ ਸ. ਸੌਂਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਦੀ ਸ਼ਲਾਘਾ ਕੀਤੀ ਅਤੇ ਮਜ਼ਦੂਰ ਦਿਵਸ ਨੂੰ ਸਮਰਪਿਤ 1 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਇਸ ਨੂੰ ਇੱਕ ਇਤਿਹਾਸਕ ਅਤੇ ਮਜ਼ਦੂਰ ਪੱਖੀ ਪਹਿਲ ਦੱਸਦਿਆਂ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ। ਮਜ਼ਦੂਰਾਂ ਬਾਰੇ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਰਜਿਸਟਰਡ ਉਸਾਰੀ ਕਾਮਿਆਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕਰ ਰਹੀ ਹੈ। ਇਨ੍ਹਾਂ ਯੋਜਨਾਵਾਂ ਵਿੱਚ ਵਜ਼ੀਫ਼ਾ, ਸ਼ਗਨ, ਐਕਸ-ਗ੍ਰੇਸ਼ੀਆ ਸਹਾਇਤਾ, ਪੈਨਸ਼ਨ, ਜਣੇਪਾ ਲਾਭ, ਡਾਕਟਰੀ ਸਹਾਇਤਾ, ਕਿੱਤਾਮੁਖੀ ਬਿਮਾਰੀਆਂ ਲਈ ਸਹਾਇਤਾ, ਅੰਤਿਮ ਸੰਸਕਾਰ ਸਹਾਇਤਾ, ਸਕਿੱਲ ਅਪਗ੍ਰੇਡੇਸ਼ਨ ਅਤੇ ਕਿੱਤਾਮੁਖੀ ਸਿੱਖਿਆ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਦੌਰਾਨ ਵਿੱਤੀ ਸਹਾਇਤਾ ਸ਼ਾਮਲ ਹੈ। ਮਜ਼ਦੂਰਾਂ ਨੂੰ ਸਰਕਾਰੀ ਸਕੀਮਾਂ ਤਹਿਤ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰੇਜ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ। ਮੰਤਰੀ ਨੇ ਦੱਸਿਆ ਕਿ ਬੀ.ਓ.ਸੀ.ਡਬਲਿਊ. ਬੋਰਡ ਤਹਿਤ ਉਨ੍ਹਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ 1,70,958 ਉਸਾਰੀ ਕਾਮਿਆਂ ਨੂੰ 316 ਕਰੋੜ ਰੁਪਏ ਦੇ ਲਾਭ ਦਿੱਤੇ ਗਏ ਹਨ। ਸ. ਸੌਂਦ ਨੇ ਅੱਗੇ ਦੱਸਿਆ ਕਿ ਇੱਕ ਸਾਲ ਵਿੱਚ 90 ਦਿਨ ਕੰਮ ਕਰਨ ਵਾਲੇ ਉਸਾਰੀ ਕਾਮੇ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਜਾਂ "ਪੰਜਾਬ ਕਿਰਤੀ ਸਹਾਇਕ" ਮੋਬਾਈਲ ਐਪਲੀਕੇਸ਼ਨ ਰਾਹੀਂ ਰਜਿਸਟਰ ਕਰ ਸਕਦੇ ਹਨ। ਪੰਜਾਬ ਕਿਰਤ ਭਲਾਈ ਬੋਰਡ ਵੱਲੋਂ ਉਦਯੋਗਿਕ ਕਾਮਿਆਂ ਲਈ ਵੀ ਕਈ ਭਲਾਈ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਵਜ਼ੀਫ਼ਾ, ਐਕਸ-ਗ੍ਰੇਸ਼ੀਆ ਅਤੇ ਅਪੰਗਤਾ ਮੁਆਵਜ਼ਾ, ਜਣੇਪਾ ਲਾਭ, ਡਾਕਟਰੀ ਸਹਾਇਤਾ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਕਿਰਤ ਭਲਾਈ ਬੋਰਡ ਦੇ 21,243 ਲਾਭਪਾਤਰੀਆਂ ਨੂੰ 51.49 ਕਰੋੜ ਰੁਪਏ ਦੇ ਲਾਭ ਦਿੱਤੇ ਜਾ ਚੁੱਕੇ ਹਨ। ਅਸੰਗਠਿਤ ਕਾਮਿਆਂ ਜਿਵੇਂ ਕਿ ਗਿਗ ਵਰਕਰ, ਗਲੀ ਵਿਕਰੇਤਾ, ਘਰੇਲੂ ਕਾਮੇ, ਛੋਟੇ ਦੁਕਾਨਦਾਰ ਅਤੇ ਪ੍ਰਵਾਸੀ ਮਜ਼ਦੂਰਾਂ ਦੀ ਭਲਾਈ ਵਾਸਤੇ  ਮੰਤਰੀ ਨੇ ਉਨ੍ਹਾਂ ਨੂੰ ਸਮਾਜਿਕ ਸੁਰੱਖਿਆ ਲਾਭ, ਖਾਸ ਕਰਕੇ ਮੌਤ ਜਾਂ ਅਪੰਗਤਾ ਦੇ ਮਾਮਲਿਆਂ ਵਿੱਚ, ਪ੍ਰਾਪਤ ਕਰਨ ਲਈ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀਜ਼.) ਰਾਹੀਂ ਈ-ਸ਼੍ਰਮ ਪੋਰਟਲ 'ਤੇ ਰਜਿਸਟਰ ਕਰਨ ਦੀ ਅਪੀਲ ਕੀਤੀ। ਸ. ਸੌਂਦ ਨੇ ਕਿਹਾ, "ਕਿਰਤ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਪੰਜਾਬ ਸਰਕਾਰ ਸੂਬੇ ਦੇ ਹਰੇਕ ਕਾਮੇ ਦੀ ਭਲਾਈ, ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।" ਸਰਕਾਰ ਦੀ ਮਜ਼ਦੂਰ ਪੱਖੀ ਪਹੁੰਚ ਦੀ ਪੁਸ਼ਟੀ ਕਰਦਿਆਂ ਕਿਰਤ ਮੰਤਰੀ ਨੇ ਅਜਿਹੇ ਸੂਬੇ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਜਿਸ ਵਿੱਚ ਸਮਾਜ ਦੇ ਹਰੇਕ ਵਰਗ ਲਈ ਪ੍ਰਗਤੀਸ਼ੀਲ, ਸਮਾਵੇਸ਼ੀ ਅਤੇ ਬਰਾਬਰੀ ਦਾ ਦਰਜਾ ਹੋਵੇ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਪਿੰਡ ਘੜੂਆਂ ਵਿੱਚ ਡਰਾਈ ਡੇ ਮੁਹਿੰਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ