Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

April 30, 2026 09:13 PM
Rozana Sehaj times

ਚੰਡੀਗੜ੍ਹ : ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੌਨਸੂਨ ਸੀਜ਼ਨ ਤੋਂ ਪਹਿਲਾਂ ਤਿਆਰੀਆਂ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੁਚੱਜੇ ਢੰਗ ਨਾਲ ਗਾਰ ਨਾ ਕੱਢਣ ਦੇ ਨਤੀਜੇ ਵਜੋਂ ਸ਼ਹਿਰੀ ਖੇਤਰਾਂ ਵਿੱਚ ਪਾਣੀ ਭਰ ਜਾਂਦਾ ਹੈ, ਸੀਵਰ ਓਵਰਫਲੋਅ ਹੋ ਜਾਂਦਾ ਹੈ, ਆਵਾਜਾਈ ਵਿੱਚ ਰੁਕਵਟ ਪੈ ਜਾਂਦੀ ਹੈ ਅਤੇ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਤੋਂ ਬਚਣ ਅਤੇ ਡਰੇਨੇਜ ਪ੍ਰਣਾਲੀਆਂ ਦੀ ਸੁਚਾਰੂ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਸਰਗਰਮ ਉਪਾਅ ਕੀਤੇ ਜਾਣੇ ਚਾਹੀਦੇ ਹਨ। ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੀਵਰ ਦੀ ਸਫਾਈ ਅਤੇ ਗਾਰ ਕੱਢਣ ਲਈ ਪਹਿਲਾਂ ਹੀ ਠੇਕੇ ਦਿੱਤੇ ਜਾ ਚੁੱਕੇ ਹਨ ਅਤੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕੰਮ ਤੁਰੰਤ ਸ਼ੁਰੂ ਕਰਨ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਇਹਨਾਂ ਕਾਰਜਾਂ ਨੂੰ ਮੁਕੰਮਲ ਕਰਨ। ਉਨ੍ਹਾਂ ਨੇ ਨੀਵੇਂ ਅਤੇ ਸੇਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ। ਸੀਵਰ ਵਿੱਚੋਂ ਸਮੇਂ ਸਿਰ ਗਾਰ ਕੱਢਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਮੀਂਹ ਦੇ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਂਦਾ ਹੈ, ਭਾਰੀ ਬਾਰਿਸ਼ ਦੌਰਾਨ ਪਾਣੀ ਭਰਨ ਦੇ ਜੋਖਮ ਨੂੰ ਕਾਫ਼ੀ ਹੱਦ ਤੱਕ ਘਟਾਉਂਦਾ ਹੈ ਅਤੇ ਸੀਵਰ ਲਾਈਨਾਂ ਦੇ ਓਵਰਫਲੋ ਨੂੰ ਰੋਕਦਾ ਹੈ, ਜਿਸ ਨਾਲ ਸ਼ਹਿਰਾਂ ਵਿੱਚ ਸਫਾਈ ਬਣੀ ਰਹਿੰਦੀ ਹੈ। ਇਹ ਡੇਂਗੂ, ਮਲੇਰੀਆ ਅਤੇ ਹੈਜ਼ਾ ਵਰਗੀਆਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਘਟਾਉਣ ਵਿੱਚ ਵੀ ਮਦਦ ਕਰਦਾ ਹੈ। ਸੀਵਰੇਜ ਦੀ ਸਫਾਈ ਨਾਲ ਇਸਦੇ ਬੁਨਿਆਦੀ ਢਾਂਚੇ ਦੀ ਸਮੁੱਚੀ ਕੁਸ਼ਲਤਾ ਲੰਬੇ ਸਮੇਂ ਤੱਕ ਬਰਕਰਾਰ ਰਹਿੰਦੀ ਹੈ। ਇਸ ਨਾਲ ਸੜਕਾਂ ਅਤੇ ਜਨਤਕ ਸੰਪਤੀ ਨੂੰ ਖੜ੍ਹੇ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਇਹ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਂਦਾ ਹੈ ਅਤੇ ਬਾਰਸ਼ ਦੌਰਾਨ ਪੈਦਾ ਹੋਣ ਵਾਲੀ ਅਸੁਵਿਧਾ ਨੂੰ ਦੂਰ ਕਰਦਾ ਹੈ। ਇਸ ਨਾਲ ਸ਼ਹਿਰਾਂ, ਖਾਸ ਕਰਕੇ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ, ਵਿੱਚ ਬਿਹਤਰ ਜਨਤਕ ਸਿਹਤ ਅਤੇ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਸਫਾਈ ਸਬੰਧੀ ਸਮੱਸਿਆਵਾਂ ਦੇ ਅਗਾਊਂ ਨਿਪਟਾਰੇ ਰਾਹੀਂ ਐਮਰਜੈਂਸੀ ਰੱਖ-ਰਖਾਅ ਦੇ ਖਰਚਿਆਂ ਨੂੰ ਵੀ ਘਟਾਇਆ ਜਾ ਸਕਦਾ ਹੈ। ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਹਨਾਂ ਕੰਮਾਂ ਦੀ ਸਖ਼ਤ ਅਤੇ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜਵਾਬਦੇਹੀ 'ਤੇ ਜ਼ੋਰ ਦਿੰਦਿਆਂ ਕਿ ਉਨ੍ਹਾਂ ਪ੍ਰਗਤੀ ਅਤੇ ਕੀਤੀ ਗਈ ਕਾਰਵਾਈ ਬਾਰੇ ਵਿਸਤ੍ਰਿਤ ਰਿਪੋਰਟਾਂ ਜਲਦ ਤੋਂ ਜਲਦ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ। ਸੂਬੇ ਦੇ ਨਾਗਰਿਕਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਗਾਮੀ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਪਿੰਡ ਘੜੂਆਂ ਵਿੱਚ ਡਰਾਈ ਡੇ ਮੁਹਿੰਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ