Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

April 30, 2026 09:21 PM
Rozana Sehaj times

ਮਲੋਟ/ਸ੍ਰੀ ਮੁਕਤਸਰ ਸਾਹਿਬ :  ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਸਰਹੱਦ ਫੀਡਰ ਨਹਿਰ ਤੋਂ ਮਲੋਟ ਵਾਟਰ ਵਰਕਸ ਤੱਕ ਕਰੀਬ 8.5 ਕਿਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਨਾਗਰਿਕ ਤੱਕ ਸਾਫ ਅਤੇ ਸੁਰੱਖਿਅਤ ਪੀਣਯੋਗ ਪਾਣੀ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਮਲੋਟ ਦੇ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਪਾਣੀ ਵਰਗੀ ਜ਼ਰੂਰੀ ਸਹੂਲਤ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦੇ ਸਥਾਈ ਹੱਲ ਲਈ ਕੁੱਲ ਕਰੀਬ 25 ਕਰੋੜ ਰੁਪਏ ਦੇ ਪ੍ਰੋਜੈਕਟ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਚੱਲ ਰਹੇ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਕੇ ਇੱਕ ਸਾਲ ਦੇ ਅੰਦਰ-ਅੰਦਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਨਾ ਸਿਰਫ਼ ਲੋਕਾਂ ਨੂੰ ਰੋਜ਼ਾਨਾ ਦੀ ਪਾਣੀ ਦੀ ਕਮੀ ਤੋਂ ਵੱਡੀ ਰਾਹਤ ਮਿਲੇਗੀ, ਸਗੋਂ ਸਿਹਤ ਅਤੇ ਜੀਵਨ ਮਿਆਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਵੇਗਾ। “ਸਾਫ ਪਾਣੀ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸੰਕਲਪਬੱਧ ਹੈ,” ਉਨ੍ਹਾਂ ਕਿਹਾ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਯੋਗ ਵਿਅਕਤੀ ਤੱਕ ਇਸਦਾ ਲਾਭ ਪਹੁੰਚ ਸਕੇ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਈ ਜਾ ਸਕੇ। ਅੰਤ ਵਿੱਚ, ਇਸ ਮੌਕੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ ਅਤੇ ਉਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਦਾ ਤਹਿ ਦਿਲੋਂ ਸਵਾਗਤ ਕੀਤਾ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ