Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

April 30, 2026 09:29 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਮ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ।  ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਗਰੁੱਪ ਕੈਪਟਨ ਪ੍ਰਿੰਸੀਪਲ, ਸੈਨਿਕ ਸਕੂਲ ਕਪੂਰਥਲਾ, ਆਈ ਮਨੋਜ ਮੇਨਨ ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਮੌਜੂਦਾ ਸਥਿਤੀ, ਰੈਸਟੋਰੇਸ਼ਨ ਯੋਜਨਾ ਅਤੇ ਪ੍ਰੋਜੈਕਟ ਦੀ ਪ੍ਰਗਤੀ ਸਬੰਧੀ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਨਿਕ ਸਕੂਲ ਨਾਲ ਸਬੰਧਤ ਪ੍ਰਬੰਧਕੀ ਮੁੱਦਿਆਂ ਅਤੇ ਬਜਟ ਬਾਰੇ ਵੀ ਵਿਸੇਸ਼ ਚਰਚਾ ਕੀਤੀ ਗਈ। ਇਸ ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਕਿ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰਰੇਸ਼ਨ ਦੇ ਕੰਮ ਦੀ ਮੁਕੰਮਲ ਯੋਜਨਾ ਤੁਰੰਤ ਤਿਆਰ ਕੀਤੀ ਜਾਵੇ। ਉਨ੍ਹਾ ਕਿਹਾ ਕਿ ਇਸ ਇਮਾਰਤ ਲਈ ਲੋੜੀਂਦੇ ਫੰਡਾਂ ਦੀ ਸੂਚੀ ਬਣਾ ਕੇ ਜਲਦੀ ਭੇਜੀ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਸਕੂਲ ਦੀ ਰੈਸਟੋਰੇਸ਼ਨ ਲਈ ਲੋੜੀਂਦੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਇਸ ਕੰਮ ਲਈ ਲੋਕ ਨਿਰਮਾਣ ਵਿਭਾਗ ਨਾਲ ਤਾਲ-ਮੇਲ ਕਾਰਵਾਈ ਆਰੰਭੀ ਜਾਵੇ। ਉਨ੍ਹਾ ਕਿਹਾ ਕਿ ਕੰਮ ਵਿੱਚ ਢਿੱਲ ਮੱਠ ਕਰਨ ਵਾਲੇ ਅਧਿਕਾਰੀਆਂ ‘ਤੇ  ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮੌਜੂਦ ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਲੋੜੀਂਦੀ ਕਾਰਵਾਈ ਤੁਰੰਤ ਆਰੰਭ ਕਰਨ ਦਾ ਵਿਸ਼ਵਾਸ ਜਤਾਇਆ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਪਿੰਡ ਘੜੂਆਂ ਵਿੱਚ ਡਰਾਈ ਡੇ ਮੁਹਿੰਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ