Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

April 30, 2026 09:42 PM
Rozana Sehaj times
ਸੁਨਾਮ : ਜ਼ਿਲ੍ਹਾ ਸੰਗਰੂਰ ਦੇ ਪਿੰਡ ਕੌਹਰੀਆਂ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਪੰਜਾਬ ਦੀਆਂ ਮੰਗਾਂ ਨਾਲ ਸੰਬੰਧਿਤ ਸਵਾਲ ਕਰਨ ਦੇ ਉਲੀਕੇ ਪ੍ਰੋਗਰਾਮ ਤਹਿਤ ਜਦੋਂ ਸੈਂਕੜੇ ਦੀ ਗਿਣਤੀ ਚ ਪਹੁੰਚੇ ਆਗੂ ਤੇ ਵਰਕਰਾਂ ਦਾ ਜਥਾ ਪਿੰਡ ਭਾਈ ਕੀ ਪਿਸ਼ੌਰ ਦੇ ਗੁਰਦੁਆਰਾ ਸਾਹਿਬ ਤੋਂ ਪਿੰਡ ਕੌੌਹਰੀਆਂ ਵਿਖੇ ਹੋ ਰਹੇ ਮੁੱਖ ਮੰਤਰੀ ਦੇ ਪ੍ਰੋਗਰਾਮ ਵੱਲ ਵਧਣ ਲੱਗੇ ਤਾਂ ਰਸਤੇ ਵਿੱਚ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਦੀ ਅਗਵਾਈ ਚ ਤੈਨਾਤ ਭਾਰੀ ਪੁਲਿਸ ਫੋਰਸ ਵੱਲੋਂ ਨਾਕਾਬੰਦੀ ਕਰਕੇ ਰੋਕ ਲਿਆ ਗਿਆ ਤਾਂ ਕਿਸਾਨ ਜਦੋ ਜਹਿਦ ਕਰਦਿਆਂ ਪੁਲਿਸ ਨਾਕਾ ਤੋੜ ਕੇ ਖੇਤਾਂ ਵਿਚਦੀ ਮੁੱਖ ਮੰਤਰੀ ਦੇ ਪ੍ਰੋਗਰਾਮ ਵੱਲ ਵਧਣ ਲੱਗੇ ਤਾਂ ਪੁਲਿਸ ਨੂੰ ਵੀ ਖੇਤਾਂ ਵਿੱਚ ਕਿਸਾਨਾਂ ਪਿੱਛੇ ਦੌੜ ਲਗਾਉਣੀ ਪਈ ਤੇ ਭਾਰੀ ਮਸ਼ੱਕਤ ਬਾਅਦ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ , ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਸਮੇਤ ਰਾਮਫਲ ਸਿੰਘ ਜਲੂਰ,ਗੁਰਦੇਵ ਸਿੰਘ ਖਡਿਆਲ, ਗੁਰਮੀਤ ਸਿੰਘ ,ਲੀਲਾ ਸਿੰਘ ,ਜਗਤਾਰ ਸਿੰਘ ,ਅਮ੍ਰਿਤਪਾਲ ਸਿੰਘ ,ਗੁਰਦੀਪ ਸਿੰਘ ਝਲੂਰ, ਭੋਲਾ ਸਿੰਘ, ਜਗਰਾਜ ਸਿੰਘ ,ਦਰਸਨ ਸਿੰਘ, ਕੁਲਦੀਪ ਸਿੰਘ ,ਹਰਜਿੰਦਰ ਸਿੰਘ ,ਭਗਵੰਤ ਸਿੰਘ, ਦਰਸਨ ਸਿੰਘ, ਨਾਜਰ ਸਿੰਘ ,ਸੁਖਦੇਵ ਸਿੰਘ, ਨਾਹਰ ਸਿੰਘ ,ਜਸਵੀਰ ਸਿੰਘ, ਗੁਰਦਾਸ ਸਿੰਘ ,ਜਗਜੀਤ ਸਿੰਘ, ਮੱਘਰ ਸਿੰਘ ,ਲੀਲਾ ਸਿੰਘ ਆਦਿ ਨੂੰ ਹਿਰਾਸਤ ਵਿੱਚ ਲੈ ਕੇ ਕਿਸੇ ਥਾਣੇ ਵਿੱਚ ਲੈ ਗਏ ਤੇ ਸੈਂਕੜੇ ਕਿਸਾਨਾਂ ਨੂੰ ਨਾਕੇ ਵਾਲੀ ਥਾਂ ਤੇ ਹੀ ਡਿਟੇਨ ਕਰ ਲਿਆ ।
ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਸੱਤਾ ਚ ਆਉਣ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ 22 ਫਸਲਾਂ ਤੇ ਐਮਐਸਪੀ ਦੇਣ ਤੇ ਉਸ ਸਮੇਂ ਦੀ ਦਿੱਲੀ ਵਿਚਲੀ ਆਪ ਸਰਕਾਰ ਵਾਂਗ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਤਹਿਤ ਬਣਦੇ ਭਾਅ ਪੂਰੇ ਕਰਨ ਲਈ ਕਿਸਾਨਾਂ ਨੂੰ ਫਸਲਾਂ ਤੇ ਬੋਨਸ ਦੇਣ ਸਮੇਤ ਅਨੇਕਾਂ ਵਾਅਦੇ ਕਿਸਾਨਾਂ ਨਾਲ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਦੇ ਨਸ਼ੇ ਚ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ ਬਣੀ ਬੈਠੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਖਨੌਰੀ ,ਸ਼ੰਭੂ ਬਾਰਡਰਾਂ ਤੇ ਚਲਦੇ ਮੋਰਚਿਆਂ ਨੂੰ ਖਦੇੜਨ ਲਈ ਆਗੂਆਂ ਨੂੰ ਚੰਡੀਗੜ੍ਹ ਮੀਟਿੰਗ ਲਈ ਬੁਲਾ ਕੇ ਗ੍ਰਿਫਤਾਰ ਕਰਦਿਆਂ ਤੇ ਦੋਵੇਂ ਮੋਰਚਿਆਂ ਤੇ ਕਿਸਾਨਾਂ ਤੇ ਅੰਨਾ ਤਸ਼ੱਦਦ ਕਰਕੇ ਗ੍ਰਿਫਤਾਰ ਕਰਕੇ ਤੇ ਮੋਰਚਿਆਂ ਤੇ ਪਿਆ ਹਰ ਤਰ੍ਹਾਂ ਦਾ ਸਮਾਨ ਚੋਰੀ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਨਾ ਸਾਰੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਨੂੰ ਸਵਾਲ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਸਰਕਾਰ ਡੰਡੇ ਦੇ ਜ਼ੋਰ ਤੇ ਸ਼ਾਂਤਮਈ ਤਰੀਕੇ ਨਾਲ ਸਵਾਲ ਕਰਨ ਦਾ ਹੱਕ ਵੀ ਸਾਥੋਂ ਖੋਹ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਰਾਮਫਲ ਸਿੰਘ ਜਲੂਰ , ਕਰਮਜੀਤ ਸਿੰਘ ਬਾਲਦ ਕਲਾਂ, ਦਰਸ਼ਨ ਸਿੰਘ ਮਹਿਲਾਂ, ਗੁਰਦੀਪ ਸਿੰਘ ਜਲੂਰ, ਕ੍ਰਿਸ਼ਨ ਸਿੰਘ ਨੰਗਲਾ, ਸੁਖਦੇਵ ਸਿੰਘ ਖੋਖਰ, ਜਗਤਾਰ ਜਲੂਰ, ਬਲਵੀਰ ਰੋੜੇਵਾਲਾ ,,ਦਲੇਲ ਸਿੰਘ ਚੱਠਾ, ਗੁਰਮੇਲ ਸਿੰਘ ਸ਼ਾਹਪੁਰ ਕਲਾਂ, ਹਰਜਿੰਦਰ ਸਿੰਘ ਮਹਿਲਾ,ਕਾਲਾ ਸਿੰਘ ਜਵੰਧਾਂ,ਉ ਭਗਵੰਤ ਸਿੰਘ ਮੈਦੇਵਾਸ, ਕੁਲਦੀਪ ਸਿੰਘ ਬਾਲਦ ਕਲਾਂ, ਅਮਨਦੀਪ ਸਿੰਘ ਸ਼ੇਰੋਂ, ਕਰਨੈਲ ਸਿੰਘ ਚੱਠਾ, ਗੁਰਵਿੰਦਰ ਸਿੰਘ ਛਾਹੜ, ਗੁਰਤੇਜ ਸਿੰਘ ਛਾਹੜ, ਅੰਮ੍ਰਿਤ ਜਲੂਰ ਤੋਂ ਇਲਾਵਾ ਵੱਡੀ ਗਿਣਤੀ ਚ ਕਿਸਾਨ ਹਾਜ਼ਰ ਸਨ।
 
 
 
 
 
 
 
 
 

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ