Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

April 30, 2026 09:47 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪ੍ਰਿੰਸੀਪਲ ਜਨਗਣਨਾ ਅਧਿਕਾਰੀ, ਕੋਮਲ ਮਿੱਤਲ ਨੇ ਅੱਜ ਜਨਗਣਨਾ ਭਾਰਤ ਦੇ ਤਹਿਤ ਸਵੈ ਗਣਨਾ ਪ੍ਰਕਿਰਿਆ ਦੀ ਸ਼ੁਰੂਆਤ ਕਰਦੇ ਹੋਏ ਆਪਣੇ ਵੇਰਵੇ ਪੋਰਟਲ ’ਤੇ ਦਰਜ ਕਰਵਾਏ। ਇਹ ਡਿਜੀਟਲ ਪ੍ਰਕਿਰਿਆ ਅੱਜ 30 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਜ਼ਿਲ੍ਹੇ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੈ ਗਣਨਾ (ਸੈਲਫ ਐਨਯੂਮੇਰੇਸ਼ਨ) ਪ੍ਰਕਿਰਿਆ ਬਹੁਤ ਹੀ ਆਸਾਨ, ਯੂਜ਼ਰ-ਫ੍ਰੈਂਡਲੀ ਅਤੇ ਸੁਵਿਧਾਜਨਕ ਹੈ। ਨਾਗਰਿਕ se.census.gov.in ਪੋਰਟਲ ’ਤੇ ਲਾਗਇਨ ਕਰਕੇ ਘਰ ਦੇ ਮੁਖੀ ਦਾ ਨਾਮ ਅਤੇ ਮੋਬਾਈਲ ਨੰਬਰ ਦਰਜ ਕਰਨ ਉਪਰੰਤ ਓ ਟੀ ਪੀ ਰਾਹੀਂ ਪ੍ਰਮਾਣਿਤ ਕਰ ਸਕਦੇ ਹਨ। ਇਸ ਤੋਂ ਬਾਅਦ ਜਿਓ-ਲੋਕੇਸ਼ਨ ਦੇ ਨਾਲ ਸਵੈ ਗਣਨਾ ਦੀ ਪ੍ਰਕਿਰਿਆ ਸ਼ੁਰੂ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੋਰਟਲ ’ਤੇ ਮੰਗੀ ਜਾਣ ਵਾਲੀ ਜਾਣਕਾਰੀ ਆਮ ਤੌਰ ’ਤੇ ਮੁੱਢਲੀ ਜਿਹੀ ਹੁੰਦੀ ਹੈ, ਜਿਸ ਵਿੱਚ ਮਕਾਨ ਦੀ ਕਿਸਮ (ਕੱਚਾ ਜਾਂ ਪੱਕਾ), ਕਮਰਿਆਂ ਦੀ ਗਿਣਤੀ, ਪਰਿਵਾਰ ਦੇ ਮੈਂਬਰਾਂ ਦੀ ਗਿਣਤੀ, ਮਾਲਕੀ ਦੀ ਸਥਿਤੀ, ਵਿਆਹੁਤਾ ਜੋੜਿਆਂ ਦੀ ਗਿਣਤੀ, ਪੀਣ ਵਾਲਾ ਪਾਣੀ ਅਤੇ ਬਿਜਲੀ ਦੀ ਉਪਲਬਧਤਾ, ਐਲ.ਪੀ.ਜੀ./ਪੀ.ਐਨ.ਜੀ. ਕਨੈਕਸ਼ਨ ਅਤੇ ਰੇਡੀਓ, ਟੈਲੀਵਿਜ਼ਨ, ਮੋਬਾਈਲ/ਸਮਾਰਟਫੋਨ, ਸਾਈਕਲ, ਦੋ-ਪਹੀਆ ਅਤੇ ਚਾਰ-ਪਹੀਆ ਵਾਹਨਾਂ ਵਰਗੀਆਂ ਸਹੂਲਤਾਂ ਸ਼ਾਮਲ ਹਨ। ਸਾਰੀ ਜਾਣਕਾਰੀ ਭਰਨ ਤੋਂ ਬਾਅਦ ਇੱਕ ਸੈਲਫ ਐਨਯੂਮੇਰੇਸ਼ਨ  ਆਈ.ਡੀ. ਜਨਰੇਟ ਹੁੰਦੀ ਹੈ। ਇਸ ਜਾਣਕਾਰੀ ਨੂੰ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਗਿਣਤੀ ਦੌਰਾਨ ਗਣਨਾਕਾਰ ਦੇ ਦੌਰੇ ਸਮੇਂ ਅੰਤਿਮ ਪ੍ਰਮਾਣਿਕਤਾ ਤੋਂ ਪਹਿਲਾਂ ਸੋਧਿਆ ਵੀ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਸਲਾਹ ਦਿੱਤੀ ਕਿ ਉਹ ਗਣਨਾਕਾਰ ਦੀ ਪਛਾਣ ਲਈ ਉਸਦਾ ਸਰਕਾਰੀ/ਜਨਗਣਨਾ ਆਈ.ਡੀ. ਕਾਰਡ ਜ਼ਰੂਰ ਚੈਕ ਕਰਨ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਨਿੱਜੀ ਆਰਥਿਕ ਜਾਣਕਾਰੀ ਜਿਵੇਂ ਕਿ ਬੈਂਕ ਖਾਤੇ ਜਾਂ ਲੈਣ-ਦੇਣ ਬਾਰੇ ਜਾਣਕਾਰੀ ਨਹੀਂ ਮੰਗੀ ਜਾਵੇਗੀ, ਇਸ ਲਈ ਲੋਕ ਧੋਖਾਧੜੀ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਜਨ-ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਹਲਕਾ ਵਿਧਾਇਕ ਕੁਲਵੰਤ ਸਿੰਘ ਅਤੇ ਸਪੈਸ਼ਲ ਡੀ.ਜੀ.ਪੀ. (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਵੀ ਆਪਣੇ ਘਰਾਂ ਵਿੱਚ ਸਵੈ ਗਣਨਾ ਕਰ ਲਈ ਹੈ। ਸਵੈ ਗਣਨਾ ਦੀ ਪ੍ਰਕਿਰਿਆ 30 ਅਪ੍ਰੈਲ ਤੋਂ 14 ਮਈ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ 15 ਮਈ ਤੋਂ 13 ਜੂਨ ਤੱਕ ਘਰ-ਘਰ ਜਾ ਕੇ ਜਨਗਣਨਾ ਦਾ ਪਹਿਲਾ ਪੜਾਅ ਸ਼ੁਰੂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਐਸ.ਏ.ਐਸ. ਨਗਰ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮਹੱਤਵਪੂਰਨ ਰਾਸ਼ਟਰੀ ਮੁਹਿੰਮ ਦੀ ਸਫਲਤਾ ਲਈ ਪੂਰਾ ਸਹਿਯੋਗ ਦੇਣ।

 
 

Have something to say? Post your comment

 

More in Doaba

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਡਾਈਟੀਸ਼ੀਅਨ ਕੈਂਪ ਦਾ 117 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ