Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

April 30, 2026 09:54 PM
Rozana Sehaj times

ਪਟਿਆਲਾ : ਪਟਿਆਲਾ ਸ਼ਹਿਰ ਵਿੱਚ ਪੰਜਾਬ ਟ੍ਰੇਡ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਅਤੇ ਪਟਿਆਲਾ ਹਲਕਾ ਦੇ ਚੇਅਰਮੈਨ ਪੁਨੀਤ ਬੁੱਧੀਰਾਜਾ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਦੌਰਾਨ ਕਿਲਾ ਚੌਂਕ, ਗੁੜ ਮੰਡੀ ਅਤੇ ਸਰਹੰਦੀ ਬਾਜ਼ਾਰ ਖੇਤਰਾਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੌਕੇ ‘ਤੇ ਬੁਲਾ ਕੇ ਵਪਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਹਲਕਾ ਕਮਿਸ਼ਨ ਮੈਂਬਰ ਨਰੇਸ਼ ਵਰਮਾ ਅਤੇ ਇਸ਼ਟਪਾਲ ਸਿੰਘ ਵੀ ਮੌਜੂਦ ਰਹੇ। ਵਪਾਰੀਆਂ ਵੱਲੋਂ ਉਠਾਈਆਂ ਗਈਆਂ ਮੁੱਖ ਸਮੱਸਿਆਵਾਂ ਵਿੱਚ ਟ੍ਰੈਫਿਕ ਪ੍ਰਬੰਧਨ, ਸਫਾਈ, ਪਾਰਕਿੰਗ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਮਸਲੇ ਸ਼ਾਮਲ ਸਨ। ਅਧਿਕਾਰੀਆਂ ਨੇ ਮੌਕੇ ‘ਤੇ ਹੀ ਕਈ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ, ਜਦਕਿ ਕੁਝ ਮਸਲਿਆਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਚੇਅਰਮੈਨਾਂ ਨੇ ਕਿਹਾ ਕਿ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਬਾਕੀ ਰਹਿੰਦੀਆਂ ਸਮੱਸਿਆਵਾਂ ਦਾ ਹੱਲ ਵੀ ਜਲਦ ਕੀਤਾ ਜਾਵੇਗਾ ਤਾਂ ਜੋ ਇਲਾਕੇ ਵਿੱਚ ਵਪਾਰਕ ਗਤੀਵਿਧੀਆਂ ਸੁਚਾਰੂ ਢੰਗ ਨਾਲ ਜਾਰੀ ਰਹਿ ਸਕਣ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ