Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

April 30, 2026 09:57 PM
Rozana Sehaj times
ਢਕੋਲੀ :  ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਨੇ ਡੇਂਗੂ ਰੋਕਥਾਮ ਮੁਹਿੰਮ ਸ਼ੁਰੂ ਕਰ ਦਿਤੀ ਹੈ। ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਸਿਹਤ ਕਾਮਿਆਂ ਦੀਆਂ ਟੀਮਾਂ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਕੰਟੇਨਰ ਸਰਵੇ ਕਰ ਰਹੀਆਂ ਹਨ। ਅੱਜ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਚੈਕਿੰਗ ਮੁਹਿੰਮ ਚਲਾਈ ਗਈ। ਡਾ. ਜੈਨ ਨੇ ਖ਼ੁਦ ਢਕੋਲੀ ਵਿਖੇ ਗੁਰੂ ਨਾਨਕ ਕਾਲੋਨੀ ਅਤੇ ਗੁਰੂ ਨਾਨਕ ਇਨਕਲੇਵ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਜ਼ਰੂਰੀ ਹਦਾਇਤਾਂ ਦਿਤੀਆਂ। ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਨੇ ਆਖਿਆ ਕਿ ਡੇਂਗੂ ਜਿਹੇ ਮਾਰੂ ਬੁਖ਼ਾਰ ਤੋਂ ਬਚਾਅ ਲਈ ਸਾਰਿਆਂ ਨੂੰ ਜਾਗਰੂਕ ਹੋਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਕਿਸੇ ਵੀ ਥਾਂ ’ਤੇ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਤਾਕਿ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਪੈਦਾ ਨਾ ਹੋ ਸਕੇ। ਉਨ੍ਹਾਂ ਡੇਂਗੂ ਦੀ ਰੋਕਥਾਮ ਲਈ ਜ਼ਿਲ਼੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂੑਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਡੇਂਗੂ ਦੀ ਰੋਕਥਾਮ ਲਈ ਲਈ ਅਪਣੀ ਪੂਰੀ ਵਾਹ ਲਾਉਂਦਾ ਹੈ ਪਰ ਲੋਕਾਂ ਨੂੰ ਵੀ ਇਸ ਮੁਹਿੰਮ ਵਿਚ ਵਿਭਾਗ ਦਾ ਸਾਥ ਦੇਣ ਦੀ ਲੋੜ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਡਾ. ਜੈਨ ਨੇ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਇਸ ਦੇ ਨਾਲ ਹੀ, ਉਨ੍ਹਾਂ ਢਕੋਲੀ ਦੇ ਸਰਕਾਰੀ ਹਸਪਤਾਲ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਬੀਮਾ ਕਾਰਡ ਬਣਾਏ ਜਾਣ ਦੇ ਕੰਮ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਕਾਰਡ ਬਣਾਉਣ ’ਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਨਰਸਿੰਗ ਵਿਦਿਆਰਥੀਆਂ ਅਤੇ ਸਟਾਫ਼ ਨੂੰ ਪ੍ਰਸ਼ੰਸਾ ਪੱਤਰ ਵੀ ਦਿਤੇ। 
 


Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਪਿੰਡ ਘੜੂਆਂ ਵਿੱਚ ਡਰਾਈ ਡੇ ਮੁਹਿੰਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ