Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

April 30, 2026 10:04 PM
Rozana Sehaj times
ਪਾਤੜਾਂ : ਸੂਬੇ ਵਿੱਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੱਦੇ ਤੇ ਅਕਾਲੀ ਵਰਕਰਾਂ ਨੇ ਐਸਡੀਐਮ ਪਾਤੜਾਂ ਦੇ ਦਫਤਰ ਸਾਹਮਣੇ ਵਿਸ਼ਾਲ ਰੋਹ ਭਰਪੂਰ ਧਰਨਾ ਦਿੱਤਾ ਗਿਆ। ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਅਕਾਲੀ ਵਰਕਰਾਂ ਨੇ ਪੰਜਾਬ ਦੀ ਆਪ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ ਨੇ ਕਿਹਾ ਕਿ ਪੰਜਾਬ ਦੀ ਤਤਕਾਲੀ ਅਕਾਲੀ ਸਰਕਾਰ ਸਮੇਂ ਸੂਬੇ ਨੂੰ ਬਿਜਲੀ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਉਣ ਲਈ ਵੱਡੇ ਪੱਧਰ ਉੱਤੇ ਕਦਮ ਚੁੱਕੇ ਗਏ ਪਰ ਬਦਕਿਸਮਤੀ ਦੀ ਗੱਲ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਬਿਜਲੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਫੋਕੇ ਦਾਅਵੇ ਕਰਦੀ ਨਹੀਂ ਥੱਕਦੀ। ਉਹਨਾਂ ਦੋਸ਼ ਲਗਾਇਆ ਕਿ ਆਪ ਸਰਕਾਰ ਨੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਬਿਜਲੀ ਦੇ ਖੇਤਰ ਵਿੱਚ ਕੋਈ ਵੀ ਕੰਮ ਨਹੀਂ ਕੀਤਾ ਜਿਸ ਕਰਕੇ ਗਰਮੀ ਦੇ ਇਸ ਮੌਸਮ ਦੌਰਾਨ ਸੂਬੇ ਦੇ ਲੋਕਾਂ ਨੂੰ ਬਿਜਲੀ ਦੇ ਭਾਰੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀਏਡੀਬੀ ਦੇ ਸਾਬਕਾ ਚੇਅਰਮੈਨ ਗੁਰਬਚਨ ਸਿੰਘ ਮੌਲਵੀਵਾਲਾ, ਡਾਕਟਰ ਬਹਾਦਰ ਸਿੰਘ ਘੱਗਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਚਿੱਤਰ ਸਿੰਘ ਹਰਿਆਊ, ਨਗਰ ਕੌਂਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਵਿਨੋਦ ਕੁਮਾਰ ਜਿੰਦਲ, ਲਖਵਿੰਦਰ ਸਿੰਘ ਮੌਲਵੀਵਾਲਾ, ਸੁਖਜੀਤ ਸਿੰਘ ਬਕਰਾਹਾ, ਜੋਗਿੰਦਰ ਸਿੰਘ ਸ਼ੇਰਗੜ੍ਹ, ਤੇਜਵੀਰ ਸਿੰਘ ਖਾਂਗ, ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਜਲਾਲਪੁਰ, ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਨਿਆਲ, ਬਲਦੇਵ ਸਿੰਘ ਚੀਮਾ, ਬੂਟਾ ਸਿੰਘ ਗੁਲਾਹੜ, ਜਸਪਾਲ ਸਿੰਘ ਨੂਰਪੁਰਾ, ਸਤਿਨਾਮ ਸਿੰਘ ਸ਼ੁਤਰਾਣਾ, ਜੋਗਾ ਸਿੰਘ ਸਿੱਧੂ, ਦਯਾ ਸਿੰਘ ਹਰਿਆਊ, ਹਰਦੀਪ ਸਿੰਘ ਸਾਗਰਾ, ਵਿਸ਼ਾਲ ਗੋਇਲ ਸਰਕਲ ਪ੍ਰਧਾਨ ਸ਼ਹਿਰੀ ਪਾਤੜਾਂ, ਅਜੈਬ ਸਿੰਘ ਮੱਲ੍ਹੀ ਅਤੇ ਨਰਿੰਦਰ ਸਿੰਘ ਬਜਾਜ ਆਦਿ ਹਾਜ਼ਰ ਸਨ।‌
ਫੋਟੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਤੜਾਂ ਵਿਖੇ ਦਿੱਤੇ ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਵਰਕਰ।
 
 
 
 
 
 
 
 
 

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ