Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

April 30, 2026 10:18 PM
Rozana Sehaj times
ਅੰਮ੍ਰਿਤਸਰ  :  ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਉਤਸ਼ਾਹ ਪ੍ਰੇਰਨਾ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਬੀਆਂ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਅਰਜਨ ਦੇਵ ਜੀ, ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪੂਰਨ ਸਰਧਾ ਸਤਿਕਾਰ ਤੇ ਨਿਮਰ ਭਾਵਨਾ ਨਾਲ ਗੁਰੂ ਦੇ ਜਸ ਗਾਉਂਦਿਆਂ ਮਨਾਇਆ ਗਿਆ। ਜਥਾ ਚਰਨ ਕਵੰਲ ਬੀਬੀਆਂ ਸ੍ਰੀ ਦਰਬਾਰ ਸਾਹਿਬ ਦੇ ਮੁਖੀ ਬੀਬੀ ਪਰਮਜੀਤ ਕੌਰ ਪਿੰਕੀ ਦੇ ਜਥੇ ਸਮੇਤ ਹੋਰ ਵੀ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਇਸ ਗੁਰਮਤਿ ਸਮਾਗਮ ਵਿੱਚ ਸਮੂਲੀਅਤ ਕੀਤੀ। ਗੁਰਦੁਆਰਾ ਸਾਹਿਬ ਵੱਲੋਂ ਗੁਰੂ ਕੇ ਲੰਗਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੀਆਂ ਸੇਵਾਵਾਂ ਅਤੁੱਟ ਵਰਤੀਆਂ। ਸਮੂਹ ਬੀਬੀਆਂ ਨੇ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਗੁਰੂ ਸਾਹਿਬਾਨਾਂ ਦੇ ਰਚਿਤ ਸ਼ਬਦਾਂ ਨੂੰ ਮਿੱਠੀ ਤੇ ਰਸੀਲੀ ਸੁਰ ਵਿੱਚ ਸੰਗਤੀ ਰੂਪ ਵਿੱਚ ਕੀਰਤਨ ਕੀਤਾ। ਵਾਰ ਵਾਰ ਖਾਲਸਾਈ ਜੈਕਾਰੇ, ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ॥ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ, ਗੁਰਬਰ ਅਕਾਲ ਸਤਿ ਸ੍ਰੀ ਅਕਾਲ ਨੇ ਗੁਰਦੁਆਰਾ ਸਾਹਿਬ ਵਿਚ ਵਖਰਾ ਮਾਹੌਲ ਸਿਰਜ ਦਿੱਤਾ। ਇਸ ਮੌਕੇ ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਚਾਰ ਗੁਰੂ ਸਾਹਿਬਾਨ ਦੇ ਜੀਵਨ ਤੇ ਉਨ੍ਹਾਂ ਵੱਲੋਂ ਮਨੁੱਖਤਾ ਲਈ ਘਾਲੀਆ ਘਾਲਨਾਵਾਂ ਬਾਰੇ ਭਾਵਪੂਰਤ ਤਰੀਕੇ ਨਾਲ ਆਪਣੇ ਸੰਬੋਧਨ ਰਾਹੀਂ ਸੰਗਤਾਂ ਨਾਲ ਸਾਂਝ ਪਾਈ। ਉਨ੍ਹਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿਤੀ। ਉਪਰੰਤ ਬੁੱਢਾ ਦਲ ਵੱਲੋਂ ਬੀਬੀ ਪਰਮਜੀਤ ਕੌਰ ਪਿੰਕੀ ਜਥਾ ਚਰਨ ਕਵੰਲ ਬੀਬੀਆਂ ਸ੍ਰੀ ਦਰਬਾਰ ਸਾਹਿਬ, ਬੀਬੀ ਹਰਪ੍ਰੀਤ ਕੌਰ ਮੁਖੀ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਸੇਵਾ ਸੁਸਾਇਟੀ, ਬੀਬੀ ਤੇਜ ਕੌਰ, ਬੀਬੀ ਹਰਜੀਤ ਕੌਰ, ਬੀਬੀ ਨੀਲਮ ਕੌਰ, ਬੀਬੀ ਕੰਵਲਜੀਤ ਕੌਰ, ਬੀਬੀ ਵਰਜਿੰਦਰ ਕੌਰ, ਬੀਬੀ ਕੁਲਬੀਰ ਕੌਰ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ। ਬੀਬੀਆਂ ਦੇ ਜਥਿਆਂ ਵੱਲੋਂ ਗੁ: ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਪ੍ਰਵਾਹ ਨਿਰੰਤਰ ਚੱਲ ਰਹੇ ਹਨ। ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਅਮਰੀਕ ਸਿੰਘ ਆਦਿ ਹਾਜ਼ਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼