Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

April 30, 2026 10:20 PM
Rozana Sehaj times
ਪਟਿਆਲਾ : ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਲੱਖਾ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਬੈਠਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਕੀਤੀ ਗਈ। ਬੈਠਕ ਦੌਰਾਨ ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਵੱਖ-ਵੱਖ ਵਿਭਾਗਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ ਸਬੰਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ । ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਸ਼ੂਆਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਕਿ ਵੱਧ ਤੋਂ ਵੱਧ ਲੋਕਾਂ ਨੂੰ ਐਸ.ਪੀ.ਸੀ.ਏ.  (ਸੋਸਾਇਟੀ ਫਾਰ ਪ੍ਰਿਵੈਂਨਸ਼ਨ ਆਫ ਕਰੂਏਲਟੀ ਟੁ ਐਨੀਮਲਜ਼)  ਦੇ ਮੈਂਬਰ ਬਣਨ ਲਈ ਪ੍ਰੇਰਿਤ ਕੀਤਾ ਜਾਵੇ  ਤਾਂ ਜੋ ਗਊਸ਼ਾਲਾਵਾਂ ਵਿੱਚ ਰਹਿੰਦੇ ਪਸ਼ੂਆਂ ਲਈ ਸਾਫ਼-ਸੁਥਰਾ ਵਾਤਾਵਰਣ, ਪੀਣ ਵਾਲਾ ਸਾਫ ਪਾਣੀ, ਹਰਾ ਚਾਰਾ ਅਤੇ ਸਮੇਂ-ਸਿਰ ਦਵਾਈਆਂ ਉਪਲਬਧ ਕਰਵਾਈਆਂ ਜਾ ਸਕਣ।  ਡਿਪਟੀ ਕਮਿਸ਼ਨਰ ਡਾ  ਹਿਮਾਂਸ਼ੂ ਅਗਰਵਾਲ ਨੇ ਇਹ ਵੀ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸੰਭਾਲ ਬਿਹਤਰ ਢੰਗ ਨਾਲ ਕੀਤੀ ਜਾਵੇ। ਉਹਨਾ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਬੇਸਹਾਰਾ ਪਸ਼ੂਆਂ ਨੂੰ ਸੜਕਾਂ ਤੋਂ ਹਟਾ ਕੇ ਸਰਕਾਰੀ ਗਊਸ਼ਾਲਾ ਤੱਕ ਪਹੁੰਚਾਇਆ ਜਾਵੇਗਾ । ਡਾ. ਹਿਮਾਂਸ਼ੂ ਅਗਰਵਾਲ  ਨੇ ਸਖਤ ਰੁਖ ਅਪਣਾਉਂਦਿਆਂ ਕਿਹਾ ਕਿ ਸੜਕਾਂ ‘ਤੇ ਬੇਸਹਾਰਾ ਪਸ਼ੂ ਨਹੀਂ ਦਿਖਣੇ ਚਾਹੀਦੇ। ਓਹਨਾ ਵਧੀਕ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਕਿ ਇਸ ਮਾਮਲੇ ਵਿੱਚ ਹੋ ਰਹੀ ਪ੍ਰਗਤੀ ਦੀ ਸਮੀਖਿਆ ਲਈ ਹਰ ਮਹੀਨੇ ਮੀਟਿੰਗ ਕਰਵਾਈ ਜਾਵੇ। ਉਨ੍ਹਾਂ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਪਸ਼ੂਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਸਰਕਾਰ ਦਾ ਸਾਥ ਦੇਣ ਅਤੇ ਇਸ ਮਹੱਤਵਪੂਰਨ ਕੰਮ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮੈਡਮ ਸੋਨਮ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਸਮਾਣਾ ਰਿਚਾ ਗੋਇਲ, ਪਸ਼ੂ ਪਾਲਣ ਵਿਭਾਗ ਤੋਂ ਸਹਾਇਕ ਡਾਇਰੈਕਟਰ ਸੋਨਿੰਦਰ ਕੌਰ, ਸਹਾਇਕ ਡਾਇਰੈਕਟਰ ਰਾਜਨੀਕ ਭੌਰਾ ਸਮੇਤ ਹੋਰ ਅਧਿਕਾਰੀ ਜਿਵੇਂ ਦੀਪਇੰਦਰ ਸਿੰਘ, ਜਤਿੰਦਰ ਸਿੰਘ, ਅਮਨਦੀਪ ਸਿੰਘ ਅਤੇ ਜਗਪ੍ਰੀਤ ਸਿੰਘ ਵੀ ਮੌਜੂਦ ਸਨ।
 
 
 
 

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ