Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

April 30, 2026 10:23 PM
Rozana Sehaj times

ਪਟਿਆਲਾ : ਜ਼ਿਲ੍ਹਾ ਪਟਿਆਲਾ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਅਤੇ ਇੰਡਸਟ੍ਰੀ ਵਿਭਾਗ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਉਦਯੋਗਿਕ ਸੰਸਥਾਵਾਂ ਦੇ ਨੁਮਾਇੰਦੇ, ਇੰਡੀਸਟ੍ਰੀ ਵਿਭਾਗ ਅਤੇ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ ਇੰਡਸਟ੍ਰੀ ਵਿਭਾਗ ਵੱਲੋਂ ਪਟਿਆਲਾ ਫੋਕਲ ਪੁਆਇੰਟ ਵਿੱਚ ਦਰਪੇਸ਼ ਆ ਰਹੀਆਂ ਪ੍ਰਸ਼ਾਸਨਿਕ, ਬਿਜਲੀ, ਪਾਣੀ, ਟੈਕਸੇਸ਼ਨ, ਲਾਇਸੈਂਸਿੰਗ ਅਤੇ ਬੁਨਿਆਦੀ ਢਾਂਚੇ ਨਾਲ ਜੁੜੀਆਂ ਮੁਸ਼ਕਲਾਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਹਲ ਕਰਨਾ ਹੈ । ਡਿਪਟੀ ਕਮਿਸ਼ਨਰ ਨੇ ਇਹ ਵੀ ਸਪਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਦਯੋਗਿਕ ਵਿਕਾਸ ਨੂੰ ਪ੍ਰਾਥਮਿਕਤਾ ਦੇ ਰਿਹਾ ਹੈ ਅਤੇ ਕਿਸੇ ਵੀ ਇੰਡਸਟ੍ਰੀ ਨੂੰ ਬੇਵਜ੍ਹਾ ਪ੍ਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਇੰਡਸਟ੍ਰੀ ਵਿਭਾਗ ਦੇ ਅਧਿਕਾਰੀਆਂ ਨੇ ਆਪਣੀਆਂ ਸਮੱਸਿਆਵਾਂ ਵਿਸਥਾਰ ਨਾਲ ਰੱਖੀਆਂ। ਉਨ੍ਹਾਂ ਨੇ ਖਾਸ ਤੌਰ ‘ਤੇ ਉਦਯੋਗਿਕ ਖੇਤਰਾਂ ਵਿੱਚ ਸੜਕਾਂ ਦੀ ਹਾਲਤ, ਡਰੇਨੇਜ ਪ੍ਰਣਾਲੀ, ਬਿਜਲੀ ਸਪਲਾਈ ਦੀ ਅਸਥਿਰਤਾ ਅਤੇ ਵੱਖ-ਵੱਖ ਵਿਭਾਗਾਂ ਵਿੱਚ ਤਾਲਮੇਲ ਦੀ ਕਮੀ ਵਰਗੇ ਮੁਦਿੱਆਂ ਨੂੰ ਪੇਸ਼ ਕੀਤਾ । ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ “ਵਪਾਰਕ ਕਾਰਜਾਂ ਦੀ ਸੁਚਾਰੂ ਅਤੇ ਸੁਗਮ ਪ੍ਰਕਿਰਿਆ”  ਨੂੰ ਮਜ਼ਬੂਤ ਕਰਨਾ ਹੈ ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੰਡਸਟ੍ਰੀ ਵਿਭਾਗ ਦੇ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ ਅਤੇ ਕਿਸੇ ਵੀ ਪੱਧਰ ‘ਤੇ ਲੰਬਿਤ ਫਾਈਲਾਂ ਨੂੰ ਤੁਰੰਤ ਹੱਲ ਕੀਤਾ ਜਾਵੇ। ਇਸਦੇ ਨਾਲ ਹੀ ਹਰ ਮਹੀਨੇ ਨਿਯਮਤ ਸਮੀਖਿਆ ਮੀਟਿੰਗਾਂ ਕਰਕੇ ਉਦਯੋਗਿਕ ਮਾਹੌਲ ਨੂੰ ਸੁਧਾਰਨ ਦੀ ਯੋਜਨਾ ਵੀ ਤਿਆਰ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇੰਡਸਟ੍ਰੀ ਵਿਭਾਗ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਉਦਯੋਗਿਕ ਵਿਕਾਸ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਇੰਡਸਟ੍ਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ  ਕਿ ਉਹ ਆਪਣੇ ਸੁਝਾਅ ਅਤੇ ਸਮੱਸਿਆਵਾਂ ਨਿਰੰਤਰ ਪ੍ਰਸ਼ਾਸਨ ਨਾਲ ਸਾਂਝੀਆਂ ਕਰਦੇ ਰਹਿਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ।

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ

ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ