Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

April 30, 2026 10:25 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਤਕਨੀਕੀ ਜਾਣਕਾਰੀ ਦੇਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ ਸੰਭਾਲ ਲਈ ਜਾਗਰੂਕਤਾ ਸਬੰਧੀ ਆਤਮਾ ਸਕੀਮ ਅਧੀਨ ਕਿਸਾਨ ਵਿਕਾਸ ਚੈਂਬਰ (ਕਾਲਕਟ ਭਵਨ) ਐੱਸ.ਏ.ਐਸ.ਨਗਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ.ਨਰਿੰਦਰ ਸਿੰਘ ਬੈਨੀਪਾਲ, ਸੰਯੁਕਤ ਡਾਇਰੈਕਟਰ, ਖੇਤੀਬਾੜੀ (ਪੀ.ਪੀ.) ਪੰਜਾਬ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਕਰਨ ਲਈ ਵਚਨਬੱਧ ਹੈ। ਖੇਤਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਗੁਰਮੀਤ ਸਿੰਘ ਰਾਏ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਪ੍ਰੇਰਿਤ ਕੀਤਾ ਅਤੇ ਜ਼ਿਲ੍ਹੇ ਵਿੱਚ ਕਣਕ, ਝੋਨਾ ਫ਼ਸਲੀ ਚੱਕਰ ਦੀ ਬਜਾਏ ਦਾਲਾਂ, ਤੇਲ ਬੀਜ ਫ਼ਸਲਾਂ ਅਤੇ ਮੱਕੀ ਆਦਿ ਫ਼ਸਲਾਂ ਨੂੰ ਅਪਣਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ, ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਦਾ ਯੋਗ ਪ੍ਰਬੰਧ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ, ਇਨ੍ਹਾਂ ਮਸ਼ੀਨਾਂ ਦਾ ਪੂਰਾ ਲਾਭ ਲੈਣ ਲਈ ਮਸ਼ੀਨਾਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਹੋਰ ਲੋੜਵੰਦ ਕਿਸਾਨਾਂ ਨੂੰ ਇਹ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਰਕਬੇ ਅਧੀਨ ਪੈਦਾ ਹੋਏ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਕੀਤੀ ਜਾ ਸਕੇ। ਉਹਨਾਂ ਨੇ ਜਾਣਕਾਰੀ ਦਿੱਤੀ ਕਿ ਸਰਕਾਰ ਵੱਲੋਂ ਝੋਨੇ ਦੀ ਫਸਲ ਦੀ ਥਾਂ ਮੱਕੀ ਦੀ ਫਸਲ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 7000/- ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਲਈ ਵੱਧ ਤੋਂ ਵੱਧ ਰਕਬੇ ਤੇ ਇਸ ਫਸਲ ਦੀ ਖੇਤੀ ਕਰਨ ਲਈ ਅਪੀਲ ਕੀਤੀ l ਇਸ ਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ ਸਾਲ 2025 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਲਈ ਦਫਤਰ ਮੁੱਖ ਖੇਤੀਬਾੜੀ ਅਫ਼ਸਰ ਐੱਸ.ਏ.ਐੱਸ ਨਗਰ ਵੱਲੋਂ ਲਗਭਗ 10 ਲੱਖ ਰੁਪਏ ਕਿਸਾਨ ਵੀਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ ਅਤੇ ਸਰਕਾਰ ਵੱਲੋਂ ਸਾਲ 2026 ਲਈ ਜ਼ਿਲ੍ਹੇ ਵਿੱਚ 5000 ਏਕੜ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਨਿਸ਼ਚਿਤ ਕੀਤਾ ਗਿਆ ਹੈ ਅਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਉਪਬੰਧ ਕੀਤਾ ਗਿਆ ਹੈl ਕੈਂਪ ਵਿੱਚ ਖੇਤੀਬਾੜੀ ਵਿਭਾਗ/ਅਲਾਇਡ ਵਿਭਾਗਾਂ ਦੇ ਮਾਹਿਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਨੇ ਕਿਸਾਨਾਂ ਨੂੰ ਨਵੀਆਂ ਖੇਤੀਬਾੜੀ ਤਕਨੀਕਾਂ ਤੋਂ ਜਾਣੂੰ ਕਰਵਾਇਆ। ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਅਤੇ ਸੈਲਫ ਹੈਲਪ ਗਰੁੱਪਾਂ ਵੱਲੋਂ ਪ੍ਰਦਰਸ਼ਨੀ ਸਟਾਲ ਵੀ ਲਗਾਏ ਗਏ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ/ਕਿਸਾਨ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

 

Have something to say? Post your comment

 

More in Chandigarh

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਪਿੰਡ ਘੜੂਆਂ ਵਿੱਚ ਡਰਾਈ ਡੇ ਮੁਹਿੰਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ