ਸੁਨਾਮ : ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਨੇ ਪ੍ਰਧਾਨ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਮਜ਼ਦੂਰ ਦਿਹਾੜੇ ਮੌਕੇ ਇਕੱਤਰਤਾ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਭੰਡਿਆ। ਬੁਲਾਰਿਆਂ ਨੇ ਆਖਿਆ ਕਿ ਕੇਂਦਰ ਅਤੇ ਸੂਬਾ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀਆਂ ਹਨ। ਪੈਨਸ਼ਨ ਭਵਨ ਤੇ ਐਸੋਸੀਏਸ਼ਨ ਦਾ ਝੰਡਾ ਲਹਿਰਾਉਂਦਿਆਂ ਪ੍ਰਧਾਨ ਰਾਮ ਸਰੂਪ ਢੈਪਈ ਨੇ ਦੇਸ਼ ਦੇ ਮੌਜੂਦਾ ਸ਼ਾਸਕਾਂ ਵੱਲੋਂ ਲੋਕਤੰਤਰ ਦੇ ਕੀਤੇ ਜਾ ਰਹੇ ਘਾਣ ਅਤੇ ਉਨ੍ਹਾਂ ਦੀਆਂ ਫਿਰਕਾਪ੍ਰਸਤੀ ਵਾਲੀ ਸੋਚ ਨੂੰ ਭੰਡਿਆ। ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੀ ਅਦਾਇਗੀ ਸਬੰਧੀ ਮਾਨਯੋਗ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਨਾ ਕਰਨ ਦੀ ਬੁਲਾਰਿਆਂ ਨੇ ਜ਼ੋਰਦਾਰ ਨਿਖੇਧੀ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਭਗਵੰਤ ਮਾਨ ਸਰਕਾਰ ਨੂੰ ਵੀ ਸਬਕ ਸਿਖਾਉਣ ਤੇ ਜ਼ੋਰ ਦਿੱਤਾ। ਅਤੇ ਸ਼ਿਕਾਗੋ ਦੇ ਸ਼ਹੀਦਾ ਦੀ ਸੋਚ ਅਤੇ ਸੁਪਨਿਆਂ ਨੂੰ ਸਾਕਾਰ ਕਰਨ ਕਰਨ ਲਈ ਅੱਗੇ ਪ੍ਰੋਗਰਾਮ ਬਣਾਉਣ ਦਾ ਫ਼ੈਸਲਾ ਲਿਆ। ਭਵਿੱਖ ਵਿੱਚ ਸਰਕਾਰ ਵਿਰੋਧੀ ਸੰਘਰਸ਼ਾਂ ਦੀਆਂ ਤਿਆਰੀਆਂ ਕਰਨ ਦਾ ਫੈਸਲਾ ਲਿਆ। ਇਸ ਸ਼ਹੀਦੀ ਸਮਾਗਮ ਨੂੰ ਬਲਵਿੰਦਰ ਸਿੰਘ ਜਿਲੇਦਾਰ, ਅੰਗਰੇਜ਼ ਸਿੰਘ ਚੀਮਾਂ, ਭੁਪਿੰਦਰ ਸਿੰਘ ਛਾਜਲੀ, ਤਰਕਸ਼ੀਲ ਸੁਸਾਇਟੀ ਦੇ ਵਿਸਵਕਾਂਤ ਸ਼ਰਮਾ,ਹਜੂਰਾ ਸਿੰਘ ਬਿਰਛ ਲਾਲ ਧੀਮਾਨ,ਪਵਨ ਕੁਮਾਰ ਸ਼ਰਮਾ, ਰਣਜੀਤ ਸਿੰਘ ਛਾਜਲਾ, ਨਰਿੰਦਰ ਸ਼ਰਮਾਂ, ਆਸਾ ਸਿੰਘ ਰਾਏ, ਜਸਵੰਤ ਸਿੰਘ ਅਸਮਾਨੀ,ਹਰਜਸ ਸਿੰਘ ਅੰਬੇਦਕਰ ਸਭਾ, ਸ੍ਰੀ ਰਾਮ ਗਰਗ,ਲਾਭ ਸਿੰਘ ਛਾਜਲਾ, ਕਾਮਰੇਡ ਹਰਦੇਵ ਸਿੰਘ ਕਿਸਾਨ ਸਭਾ, ਐਡਵੋਕੇਟ ਕਾਮਰੇਡ ਸੰਪੂਰਨ ਸਿੰਘ ਛਾਜਲੀ, ਦਰਸ਼ਨ ਸਿੰਘ ਮੱਟੂ ਭਰੂਰ, ਉਜਾਗਰ ਸਿੰਘ ਜੱਗਾ ਮੁਲਾਜ਼ਮ ਆਗੂ, ਨੇ ਸੰਬੋਧਨ ਕੀਤਾ । ਮੰਚ ਸੰਚਾਲਨ ਜੀਤ ਸਿੰਘ ਬੰਗਾ ਜਨਰਲ ਸਕੱਤਰ ਨੇ ਕੀਤਾ। ਪ੍ਰੋਗਰਾਮ ਦੇ ਆਖਿਰ ਵਿੱਚ ਰਾਮ ਸਰੂਪ ਢੈਪਈ ਪ੍ਰਧਾਨ ਨੇ ਭਵਿੱਖ ਵਿੱਚ ਹੋਣ ਵਾਲੇ ਸੰਘਰਸ਼ਾਂ ਦੀ ਜ਼ੋਰਦਾਰ ਤਿਆਰੀ ਕਰਨ ਅਤੇ ਸੰਘਰਸ਼ਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਸਾਰੇ ਪੈਨਸ਼ਨਰਾਂ ਅਤੇ ਭਰਾਤਰੀ ਜਥੇਬੰਦੀਆਂ ਦਾ ਧੰਨਵਾਦ ਕੀਤਾ।