ਕੋਟਕਪੂਰਾ : ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਸਟੇਟ ਐਵਾਰਡੀ ਨੇ ਦੱਸਿਆ ਕਿ ਵਿਭਾਗ ਵੱਲੋਂ ਨੈਸ਼ਨਲ ਮੀਨਸ-ਕਮ-ਮੈਰਿਟ ਸਕਾਲਰਸ਼ਿਪ ਵਜ਼ੀਫਾ ਪ੍ਰੀਖਿਆ ਵਿੱਚ ਸਕੂਲ ਦੀਆਂ 28 ਵਿਦਿਆਰਥਣਾਂ ਨੇ ਨਾਮ ਦਰਜ ਕਰਵਾ ਕੇ ਪੰਜਾਬ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ| ਸਵੇਰ ਦੀ ਸਭਾ ਵਿੱਚ ਪ੍ਰਿੰਸੀਪਲ ਵੱਲੋਂ ਇਹਨਾਂ ਬੱਚਿਆਂ ਦੀ ਸ਼ਲਾਘਾ ਕਰਦਿਆਂ ਬਾਕੀ ਵਿਦਿਆਰਥਣਾਂ ਦੇ ਰੂਬਰੂ ਕਰਵਾਇਆ ਗਿਆ| ਸਕੂਲ ਵਿੱਚ ਇਹਨਾਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਕੀਤੇ ਗਏ ਪ੍ਰੋਗਰਾਮ ਵਿੱਚ ਮਾਣਯੋਗ ਜ਼ਿਲ•ਾ ਸਿੱਖਿਆ ਅਫ਼ਸਰ (ਸੈ. ਸਿੱ.) ਸ਼੍ਰੀਮਤੀ ਅੰਜਲਾ ਕੌਸ਼ਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ| ਇਸ ਮੌਕੇ ਉਹਨਾਂ ਕਿਹਾ ਕਿ ਇਸ ਮਾਣਮੱਤੀ ਪ੍ਰਾਪਤੀ ਸਦਕਾ ਜ਼ਿਲ•ੇ ਦਾ ਨਾਮ ਪੰਜਾਬ ਭਰ ਵਿੱਚ ਰੋਸ਼ਨ ਹੋਇਆ ਹੈ| ਵਿਦਿਆਰਥਣਾਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੰਦਿਆਂ ਮਿਹਨਤੀ ਵਿਦਿਆਰਥਣਾਂ ਅਤੇ ਸਟਾਫ਼ ਸਲਾਘਾ ਕਰਦਿਆਂ ਅੱਗੇ ਹੋਰ ਉੱਚੇ ਮੁਕਾਮ ਹਾਸਿਲ ਕਰਨ ਲਈ ਪ੍ਰੇਰਨਾ ਕੀਤੀ ਗਈ| ਇਸ ਮੌਕੇ ਪ੍ਰਿੰਸੀਪਲ ਨੇ ਦੱਸਿਆ ਗਿਆ ਕਿ ਇਹਨਾਂ ਵਿਦਿਆਰਥਣਾ ਨੂੰ ਨੌਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਹਰ ਸਾਲ 12 ਹਜਾਰ ਰੁਪਏ ਸਲਾਨਾ ਵਜੀਫਾ ਪ੍ਰਾਪਤ ਹੋਵੇਗਾ ਅਤੇ ਇਸ ਵਜ਼ੀਫਾ ਪ੍ਰੀਖਿਆ ਵਿੱਚ ਬੱਚਿਆਂ ਨੂੰ ਅਗਵਾਈ ਦੇਣ ਲਈ ਸ੍ਰੀਮਤੀ ਅਨੀਤਾ ਰਾਣੀ, ਸੁਮਿਤਾ ਕੁਮਾਰੀ, ਨਵਦੀਪ ਕੱਕੜ, ਕੁਲਵਿੰਦਰ ਸਿੰਘ, ਅੱਠਵੀਂ ਕਲਾਸ ਦੇ ਸਮੂਹ ਇੰਚਾਰਜ ਸਾਹਿਬਾਨ ਅਤੇ ਪ੍ਰੀਖਿਆ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਦੀ ਸ਼ਲਾਘਾ ਕੀਤੀ ਗਈ| ਜ਼ਿਕਰਯੋਗ ਹੈ ਕਿ ਸਕੂਲ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਨੇ ਜਿੱਥੇ ਪੰਜਾਬ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਾਇਆ ਹੈ, ਉੱਥੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਜ਼ਿਲ•ੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ| ਵਾਈਸ ਪ੍ਰਿੰਸੀਪਲ ਚੰਦਨ ਕੌਰ ਸੋਢੀ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ| ਜਦਕਿ ਮੰਚ ਸੰਚਾਲਨ ਦੀ ਭੂਮਿਕਾ ਕੁਲਵਿੰਦਰ ਸਿੰਘ ਨੇ ਨਿਭਾਈ| ਅੰਤ ਵਿੱਚ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾ ਨੂੰ ਜ਼ਿਲ•ਾ ਸਿੱਖਿਆ ਅਫ਼ਸਰ (ਸੈ.ਸਿੱ.) ਸ਼੍ਰੀਮਤੀ ਅੰਜਨਾ ਕੌਸ਼ਲ, ਪ੍ਰਿੰਸੀਪਲ ਪ੍ਰਭਜੋਤ ਸਿੰਘ ਅਤੇ ਸਮੁੱਚੇ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ| ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਵਿੰਦਰ ਸਿੰਘ ਢਿੱਲੋ ਡੀ.ਆਰ.ਸੀ., ਵਿਵੇਕ ਕਪੂਰ, ਨਵਦੀਪ ਕੱਕੜ, ਕੁਲਵਿੰਦਰ ਸਿੰਘ ਸ਼ਵਿੰਦਰ ਕੌਰ, ਚੰਦਨ ਸੋਢੀ, ਪਰਮਜੀਤ ਕੌਰ, ਮੰਜਲੀ ਕੱਕੜ, ਚੰਦਨ ਭਾਰਤੀ, ਸੁਨੀਤਾ ਰਾਣੀ, ਦੀਪਿਕਾ ਰਾਣੀ, ਜੋਤੀ ਸ਼ਰਮਾ, ਰਜਿੰਦਰ ਸਿੰਘ ਡੋਡ, ਸਵਰਨਪਾਲ ਸਿੰਘ, ਹਰਸ਼ਮੀਨ ਸਿੱਧੂ, ਚੰਦਨ ਸਿੰਘ, ਨਰੇਸ਼ ਕੁਮਾਰ, ਪ੍ਰੇਮ ਕੁਮਾਰ ਅਤੇ ਸਮੁੱਚਾ ਸਟਾਫ ਵੀ ਹਾਜ਼ਰ ਸੀ|