Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

May 01, 2026 06:25 PM
Rozana Sehaj times
ਕੋਟਕਪੂਰਾ  : ਅੱਜ ਸਥਾਨਕ ਦਰਬਾਰ ਗੰਜ ਰੈਸਟ ਹਾਊਸ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ•ਾ ਫਰੀਦਕੋਟ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਸਾਂਝੇ ਤੌਰ ’ਤੇ ਰੈਲੀ ਕਰਕੇ ਮਨਾਇਆ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਜਤਿੰਦਰ ਕੁਮਾਰ, ਪ੍ਰੇਮ ਚਾਵਲਾ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਚੰਦ ਸਿੰਘ ਡੋਡ, ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ ਖੀਵਾ, ਸੁਖਵਿੰਦਰ ਸਿੰਘ ਸੁੱਖੀ, ਨਵਪ੍ਰੀਤ ਸਿੰਘ, ਸਿਮਰਜੀਤ ਸਿੰਘ ਬਰਾੜ, ਕੁਲਵੰਤ ਸਿੰਘ ਚਾਨੀ, ਹਰਜਸਦੀਪ ਸਿੰਘ, ਲਖਵਿੰਦਰ ਕੌਰ ਮਿਡ ਡੇ ਮੀਲ ਆਗੂ, ਅਮਰਜੀਤ ਕੌਰ ਰਣ ਸਿੰਘ ਵਾਲਾ, ਸਰਬਜੀਤ ਕੌਰ ਮਚਾਕੀ ਆਸ਼ਾ ਵਰਕਰ ਆਗੂ, ਸੁਰਿੰਦਰਪਾਲ ਸਿੰਘ, ਬਲਵਿੰਦਰ ਰਾਮ ਸ਼ਰਮਾ ਪਾਵਰਕਾਮ ਕਾਰਪੋਰੇਸ਼ਨ, ਵੀਰਇੰਦਰਜੀਤ ਸਿੰਘ ਪੁਰੀ, ਸੁਭਾਸ਼ ਚੰਦਰ ਸ਼ਰਮਾ ਪ੍ਰਧਾਨ ਅਤੇ ਕਲਾਸ ਫ਼ੋਰ ਆਗੂ ਬਲਕਾਰ ਸਿੰਘ ਸਹੋਤਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ਼ਿਕਾਗੋ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਮਜ਼ਦੂਰ ਦਿਵਸ ਦੇ ਇਤਿਹਾਸ ਬਾਰੇ ਰੌਸ਼ਨੀ ਪਾਈ।ਵੱਖ ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਹੁਕਮਰਾਨ ਸਰਕਾਰਾਂ ਤੇ ਦੋਸ਼ ਲਾਇਆ ਕਿ ਕਾਰਪਰੇਟ ਘਰਾਣਿਆਂ ਦੇ ਦਬਾਅ ਹੇਠ ਲੋਕ ਅਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ ਅਤੇ ਕੰਮ ਦੇ ਘੰਟੇ ਘਟਾਉਣ ਦੀ ਬਜਾਏ ਕੰਮ ਦੇ ਘੰਟੇ ਵਧਾਉਣ ਦੇ ਰਾਹ ਪਈਆਂ ਹੋਈਆਂ ਹਨ। ਆਗੂਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਕਾਰਪੋਰੇਟ ਪੱਖੀ ਨੀਤੀਆ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ| ਸਾਂਝੀ ਰੈਲੀ ਕਰਨ ਉਪਰੰਤ ਫਰੀਦਕੋਟ ਸ਼ਹਿਰ ਦੇ ਭਾਈ ਘਨਈਆ ਚੋਂਕ, ਠੰਡੀ ਸੜਕ, ਹੁੱਕੀ ਵਾਲਾ ਚੌਂਕ, ਜਬਲੀ ਸਿਨੇਮਾ ਚੌਂਕ ਤੋਂ ਹੁੰਦਾ ਹੋਇਆ ਸਕੂਟਰ ਅਤੇ ਮੋਟਰਸਾਈਕਲ ਮਾਰਚ ਬੱਸ ਸਟੈਂਡ ਸਾਹਮਣੇ ਕੁਝ ਮਿੰਟਾਂ ਲਈ ਟਰੈਫਿਕ ਜਾਮ ਕਰਨ ਤੋਂ ਬਾਅਦ ਸਮਾਪਤ ਹੋਇਆ। ਐਕਸ਼ਨ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 18 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਛੇ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਮਿਤੀ 8 ਅਪ੍ਰੈਲ 2026 ਦਾ ਫੈਸਲਾ ਤੁਰੰਤ ਲਾਗੂ ਕੀਤਾ ਜਾਵੇ,  ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਸਮੂਹ ਠੇਕਾ ਆਧਾਰਤ, ਆਊਟ ਸੋਰਸ ਵਰਕਚਾਰਜ ਕਾਮਿਆਂ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਆਦਿ ਮੰਗਾਂ ਤੁਰੰਤ ਪ੍ਰਵਾਨ ਕਰਕੇ ਲਾਗੂ ਕੀਤੀਆਂ ਜਾਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਦੇ ਆਗੂ ਸੋਮਨਾਥ ਅਰੋੜਾ, ਸੰਤ ਸਿੰਘ ਮੁੱਖ ਅਧਿਆਪਕ, ਉਪਿੰਦਰ ਸਿੰਘ, ਗਗਨ ਪਾਹਵਾ, ਬਲਵੀਰ ਸਿੰਘ ਸਿਵੀਆਂ, ਹਰਵਿੰਦਰ ਸ਼ਰਮਾ, ਇੰਦਰਜੀਤ ਸਿੰਘ ਗਿੱਲ, ਰਾਮ ਸਿੰਘ, ਸਰਦੂਲ ਸਿੰਘ, ਰਾਜਦੇਵ ਸਿੰਘ ਅਤੇ ਸੂਰਜ ਕੁਮਾਰ ਆਗੂ ਡੀ ਸੀ ਦਫਤਰ, ਇੰਦਰਜੀਤ ਸਿੰਘ ਗਿੱਲ, ਗੁਰਦੀਪ ਸਿੰਘ ਜੈਤੋ, ਅੰਗਰੇਜ਼ ਸਿੰਘ ਜੈਤੋ, ਮੇਜਰ ਸਿੰਘ ਜੌਹਲ, ਇਕਬਾਲ ਸਿੰਘ ਰਣ ਸਿੰਘ ਵਾਲਾ, ਇਕਬਾਲ ਸਿੰਘ ਢੁੱਡੀ,  ਕੁਲਵਿੰਦਰ ਸਿੰਘ ਮੌੜ, ਦੀਪਕ ਕੁਮਾਰ, ਗੁਰਚਰਨ ਸਿੰਘ ਮਾਨ, ਪਰਮਜੀਤ ਸਿੰਘ ਪੰਮਾ, ਹਰਦੇਵ ਸਿੰਘ ਗਿੱਲ, ਜੋਤੀ ਪ੍ਰਕਾਸ਼, ਇਕਬਾਲ ਸਿੰਘ ਮੰਘੇੜਾ, ਤਰਸੇਮ ਨਰੂਲਾ, ਜਸਵਿੰਦਰ ਸਿੰਘ ਬਰਾੜ, ਸੁਖਦਰਸ਼ਨ ਸਿੰਘ, ਗੁਰਪ੍ਰੀਤ ਸਿੰਘ ਰੰਧਾਵਾ ਅਤੇ ਕੁਲ ਹਿੰਦ ਕਿਸਾਨ ਸਭਾ ਜ਼ਿਲ•ਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੁੰਬੜਭੰਨ ਆਦਿ ਆਗੂ ਅਤੇ ਵੱਡੀ ਗਿਣਤੀ ਵਿੱਚ ਮਿਡ ਡੇ ਮੀਲ ਵਰਕਰ ਅਤੇ ਆਸ਼ਾ ਵਰਕਰਜ਼ ਹਾਜਰ ਸਨ।
 
 

Have something to say? Post your comment

 

More in Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ