Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

May 01, 2026 06:51 PM
Rozana Sehaj times

ਅੰਮ੍ਰਿਤਸਰ : ਪੰਜਾਬ ਵਿੱਚ ਚੱਲ ਰਹੀ ਸਿਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਚੁਗਾਵਾਂ ਸਾਧਪੁਰ ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਕੀਤਾ । ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਐਡਵੋਕੇਟ ਅਰਵਿੰਦਰ ਸਿੰਘ ਭੱਟੀ ਅਤੇ ਕਿਸਾਨ ਆਗੂ ਬਲਬੀਰ ਸਿੰਘ ਬੋਪਾਰਾਏ ,ਸੀ ਐਚ ਟੀ ਮੈਡਮ ਹਰਜਿੰਦਰ ਕੌਰ ਲਵਪ੍ਰੀਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ । ਸਕੂਲ ਦੇ ਹੈੱਡਮਾਸਟਰ ਸੁਖਵਿੰਦਰ ਕੌਰ ,ਸ਼ਿੰਗਾਰਾ ਸਿੰਘ ਅਤੇ ਸਟਾਫ ਮੈਂਬਰਾਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ।ਉਦਘਾਟਨ ਮਗਰੋਂ ਬੋਲਦਿਆਂ ਚੇਅਰਮੈਨ ਬੰਦੇਸ਼ਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਉੱਚਾ ਚੁੱਕਣ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ । ਇਸੇ ਲਈ ਹੁਣ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇ ਰਹੇ ਹਨ । ਸਰਕਾਰ ਆਧੁਨਿਕ ਤਕਨੀਕ ਅਤੇ ਪ੍ਰੋਜੈਕਟਰ ,ਸਕਰੀਨ ਵਰਗੇ ਉਪਕਰਨ ਸਰਕਾਰੀ ਸਕੂਲਾਂ ਵਿੱਚ ਲਗਾ ਕੇ ਪਿੰਡਾਂ ਦੇ ਸਕੂਲਾਂ ਵਿੱਚ ਸਿੱਖਿਆ ਲਈ ਵਧੀਆ ਮਾਹੌਲ ਤਿਆਰ ਕਰ ਰਹੀ ਹੈ ਜਿਸ ਨਾਲ ਵਿਦਿਆਰਥੀ ਦੁਨੀਆ ਪੱਧਰ ਦੀ ਸਿੱਖਿਆ ਲੈ ਕੇ ਆਪਣੇ ਭਵਿੱਖ ਨੂੰ ਬਿਹਤਰ ਬਣਾ ਸਕਣਗੇ ।ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦੇ ਸੁਪਨੇ ਸਾਕਾਰ ਕਰਕੇ ਪੰਜਾਬ ਨੂੰ ਰੰਗਲਾ ਅਤੇ ਦੇਸ਼ ਨੂੰ ਵਿਕਸਤ ਬਣਾਉਣ ਵਿੱਚ ਆਪਣਾ ਯੋਗਦਾਨ ਦੇਣ ਯੋਗ ਹੋ ਸਕਣਗੇ ਇਸ ਮੌਕੇ ਉੱਘੇ ਫ਼ਿਲਮੀ ਕਲਾਕਾਰ ਅਤੇ ਆਪ ਦੇ ਮਾਝਾ ਜੋਨ ਦੇ ਮੀਡੀਆ ਇੰਚਾਰਜ ਸ ਅਰਵਿੰਦਰ ਭੱਟੀ ਨੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਨੂੰ ਬਿਹਤਰ ਬਣਾਉਣ ਨੂੰ ਸਰਵਉੱਚ ਪਹਿਲ ਦੇ ਰਹੀ ਹੈ । ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਅਤੇ ਮੁਹੱਲਾ ਕਲਿਨਿਕ ਇਸ ਗੱਲ ਦੀ ਗਵਾਹੀ ਭਰ ਰਹੇ ਹਨ । ਇਸ ਮੌਕੇ ਸਕੂਲ ਪ੍ਰਸ਼ਾਸਨ ਵੱਲੋਂ ਸਾਰੇ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ ।ਅਖੀਰ ਵਿੱਚ ਪਿੰਡ ਦੇ ਆਗੂਆਂ ਨੇ ਸਾਰਿਆਂ ਦਾ ਧੰਨਵਾਦ ਕੀਤਾ ।

Have something to say? Post your comment

 

More in Majha

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ